ਪਟਿਆਲਾ, 23 ਜਨਵਰੀ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰ ਦਿਵਸ ‘ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਅਤੇ ਸਰਕਟ ਹਾਊਸ ਪਟਿਆਲਾ ਅਤੇ ਇਨ੍ਹਾਂ ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ।
26 ਜਨਵਰੀ 2024 ਤੱਕ ਜਾਰੀ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 2024 ਦਾ ਰਾਜ ਪੱਧਰੀ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਕਈ ਹੋਰ ਮਹੱਤਵਪੂਰਣ ਵੀ.ਆਈ.ਪੀਜ ਦੇ ਤਸ਼ਰੀਫ਼ ਲਿਆਉਣ ਦੀ ਸੰਭਾਵਨਾ ਹੈ। ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਤੇ ਸਰਕਟ ਹਾਊਸ ਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ।