No Result
View All Result
Tuesday, March 24, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਖੇਤਾਂ ‘ਚ ਲੱਗੀ ਅੱਗ ਬੁਝਾਉਣ ਲਈ ਮੌਕੇ ‘ਤੇ ਪੁੱਜੇਗਾ ਪ੍ਰਸ਼ਾਸਨ

admin by admin
in BREAKING, COVER STORY, PUNJAB
0
ਖੇਤਾਂ ‘ਚ ਲੱਗੀ ਅੱਗ ਬੁਝਾਉਣ ਲਈ ਮੌਕੇ ‘ਤੇ ਪੁੱਜੇਗਾ ਪ੍ਰਸ਼ਾਸਨ
0
SHARES
0
VIEWS
Share on FacebookShare on Twitter
-ਕਮਾਸਪੁਰ ਤੇ ਕਾਕੜਾ ‘ਚ ਮੌਕੇ ‘ਤੇ ਜਾ ਕੇ ਬੁਝਾਈ ਪਰਾਲੀ ਨੂੰ ਲਗਾਈ ਅੱਗ
-ਅੱਗ ਬੁਝਾਊ ਟੀਮਾਂ ਦੇ ਨਾਲ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੀ ਮੈਦਾਨ ‘ਚ
-ਜ਼ਿਲ੍ਹੇ ‘ਚ ਪਰਾਲੀ ਸੰਭਾਲਣ ਲਈ ਬੇਲਰ, ਇਨ-ਸੀਟੂ ਤੇ ਐਕਸ-ਸੀਟੂ ਗਤੀਵਿਧੀਆਂ ਵੀ ਤੇਜ
ਪਟਿਆਲਾ, ਸਮਾਣਾ, 7 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ ‘ਤੇ ਪੁੱਜ ਰਿਹਾ ਹੈ। ਅਜਿਹਾ ਸਾਬਤ ਕਰ ਦਿੱਤਾ ਹੈ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਦੀ ਅਗਵਾਈ ਹੇਠਲੀਆਂ ਟੀਮਾਂ ਦੀ ਫੁਰਤੀ ਨੇ। ਪਿੰਡ ਕਮਾਸਪੁਰ ਦੇ ਖੇਤਾਂ ਵਿੱਚ ਲੱਗੀ ਅੱਗ ਸਾਹਮਣੇ ਆਉਣ ਦੇ ਕੁਝ ਮਿੰਟਾਂ ਦੇ ਵਿੱਚ ਹੀ ਫਾਇਰ ਬ੍ਰਿਗੇਡ ਸਮਾਣਾ ਮੌਕੇ ਉਤੇ ਪੁੱਜੀ ਅਤੇ ਅੱਗ ਨੂੰ ਬੁਝਾ ਦਿੱਤਾ ਗਿਆ। ਜਦਕਿ ਕਾਕੜਾ ਵਿਖੇ ਅੱਗ ਲੱਗੇ ਖੇਤਾਂ ਵਿੱਚ ਪਹੁੰਚਣ ਲਈ ਫਾਇਰ ਬ੍ਰਿਗੇਡ ਗੱਡੀ ਨੂੰ ਰਸਤਾ ਨਾ ਮਿਲਣ ਕਰਕੇ ਦਰਖਤਾਂ ਦੀਆਂ ਟਾਹਣੀਆਂ ਨਾਲ ਹੀ ਅੱਗ ਬੁਝਾਈ ਗਈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਏ.ਡੀ.ਸੀ. (ਆਰ.ਡੀ.) ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਖੇਤੀਬਾੜੀ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਪੁਲਿਸ, ਪੰਜਾਬ ਫਾਇਰ ਸਰਵਿਸ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਵੱਲੋਂ ਕਮਰ ਕਸੀ ਗਈ ਹੈ ਅਤੇ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।
Post Views: 81
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਏਸ਼ਿਆਈ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ ‘ਤੇ ਨਿੱਘਾ ਸਵਾਗਤ

Next Post

ਮੌਜੂਦਾ ਰਾਜ ਸਰਕਾਰ ਦੇ ਲਗਭਗ 9 ਸਾਲਾਂ ਵਿਚ ਤਹਿਸੀ, ਬਲਾਕ ਅਤੇ ਜਿਲ੍ਹਾ ਪੱਧਰ ‘ਤੇ ਹੋਏ ਭਰਪੂਰ ਵਿਕਾਸ ਕੰਮ- ਮੁੱਖ ਮੰਤਰੀ ਮਨੋਹਰ ਲਾਲ

Next Post
CM ਨੇ ਆਦਿਪੁਰਸ਼ ਫਿਲਮ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ

ਮੌਜੂਦਾ ਰਾਜ ਸਰਕਾਰ ਦੇ ਲਗਭਗ 9 ਸਾਲਾਂ ਵਿਚ ਤਹਿਸੀ, ਬਲਾਕ ਅਤੇ ਜਿਲ੍ਹਾ ਪੱਧਰ 'ਤੇ ਹੋਏ ਭਰਪੂਰ ਵਿਕਾਸ ਕੰਮ- ਮੁੱਖ ਮੰਤਰੀ ਮਨੋਹਰ ਲਾਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982