No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੂਬਾ ਸਰਕਾਰ ਵੱਲੋਂ 50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਅਲਾਟ: ਲਾਲ ਚੰਦ ਕਟਾਰੂਚੱਕ

admin by admin
in BREAKING, COVER STORY, INDIA, National, PUNJAB
0
ਸੂਬਾ ਸਰਕਾਰ ਵੱਲੋਂ 50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਅਲਾਟ: ਲਾਲ ਚੰਦ ਕਟਾਰੂਚੱਕ
0
SHARES
0
VIEWS
Share on FacebookShare on Twitter
ਚੰਡੀਗੜ੍ਹ, ਸਤੰਬਰ 12: (ਪ੍ਰੈਸ ਕੀ ਤਾਕਤ ਬਿਊਰੋ)
ਅਪ੍ਰੈਲ 23 ਤੋਂ ਜੂਨ 23 ਦੀ ਬਣਦੀ ਮਾਰਜਨ ਮਨੀ ਡਿਪੂ ਹੋਲਡਰਾਂ ਨੂੰ ਅਦਾ ਕਰਨ ਸਬੰਧੀ ਕਾਰਵਾਈ ਇੱਕ ਹਫਤੇ ਦੇ ਅੰਦਰ ਸ਼ੁਰੂ ਕੀਤੀ ਜਾਵੇ : ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ
ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਵੱਲੋਂ ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸਾਲ 2023-24 ਦੌਰਾਨ ਰਾਜ ਵਿੱਚ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਵੰਡੀ ਜਾਣ ਵਾਲੀ ਕਣਕ ਦੀ ਬਣਦੀ ਮਾਰਜਨ ਮਨੀ ਅਤੇ ਅੰਤਰ-ਰਾਜੀ ਟਰਾਂਸਪੋਰਟੇਸ਼ਨ ਦੀ ਭਰਪਾਈ ਲਈ 50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਸੂਬੇ ਦੇ ਖਜ਼ਾਨੇ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਵੀ ਬਣਦਾ 50 ਫੀਸਦੀ ਹਿੱਸਾ (50.06 ਕਰੋੜ ਰੁਪਏ) ਵਿਭਾਗ ਨੂੰ ਅਲਾਟ ਕਰ ਦਿੱਤਾ ਗਿਆ ਹੈ।
ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਹੁਕਮ ਕੀਤੇ ਗਏ ਹਨ ਕਿ ਵੰਡ ਸਾਇਕਲ ਅਪ੍ਰੈਲ 23 ਤੋਂ ਜੂਨ 23 ਦੀ ਬਣਦੀ ਮਾਰਜਨ ਮਨੀ ਡਿਪੂ ਹੋਲਡਰਾਂ ਨੂੰ ਅਦਾ ਕਰਨ ਸਬੰਧੀ ਕਾਰਵਾਈ ਇੱਕ ਹਫਤੇ ਦੇ ਅੰਦਰ ਸ਼ੁਰੂ ਕਰ ਦਿੱਤੀ ਜਾਵੇ।
ਉਨਾਂ ਵੱਲੋਂ ਸੂਚਿਤ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, 100 ਫੀਸਦੀ ਕੇਂਦਰ ਸਰਕਾਰ ਵੱਲੋਂ ਪ੍ਰਯੋਜਿਤ ਸਕੀਮ ਹੋਣ ਕਾਰਨ, ਇਸ ਸਕੀਮ ਦੇ ਬਣਦੇ ਕਲੇਮ ਭਾਰਤ ਸਰਕਾਰ ਨੂੰ ਭੇਜੇ ਜਾ ਰਹੇ ਹਨ ਅਤੇ ਆਸ ਹੈ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਇਹ ਰਾਸ਼ੀ ਵੀ ਸਾਰੇ ਡਿਪੂ ਹੋਲਡਰਾਂ ਨੂੰ ਜਾਰੀ ਕਰ ਦਿੱਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਖਪਤਕਾਰਾਂ ਦੇ ਨਾਲ ਨਾਲ ਡਿਪੂ ਹੋਲਡਰਾਂ ਦੇ ਵਾਜਬ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਡਿਪੂ ਹੋਲਡਰਾਂ ਦੀਆਂ ਬਾਕੀ ਜਾਇਜ਼ ਮੰਗਾਂ ਨੂੰ ਵੀ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ।
ਇਸ ਮੌਕੇ ਉੱਤੇ ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ, ਪੰਜਾਬ ਤੋਂ ਪ੍ਰਧਾਨ ਸੁਰਿੰਦਰ ਸਿੰਘ ਛਿੰਦਾ, ਸੀਨੀਅਰ ਵਾਈਸ ਪ੍ਰਧਾਨ ਰਾਮਪਾਲ ਮਹਾਜਨ, ਸੰਜੀਵ ਕੁਮਾਰ ਸ਼ਰਮਾ ਲਾਡੀ, ਮਨਮੋਹਨ ਅਰੋੜਾ, ਬਲਦੇਵ ਰਾਜ ਪਠਾਨਕੋਟ, ਕਪਿਲਾ, ਜ਼ਿਲ੍ਹਾ ਪ੍ਰਧਾਨ ਪਟਿਆਲਾ ਸੁਦਰਸ਼ਨ ਮਿੱਤਲ, ਬਲਜੀਤ ਮਹਾਜਨ, ਕਪਿਲ ਸਰਮਾ, ਵਿਨੋਦ ਕੁਮਾਰ, ਗੁਰਿਦਰ ਸਿੰਘ ਅੰਮ੍ਰਿਤਸਰ, ਪਵਨ ਸੁਜਾਨਪੁਰ, ਵਿਜੇ ਕੁਮਾਰ, ਬਲਵੀਰ ਚੰਦ ਅਤੇ ਹੋਰ ਨੁਮਾਇੰਦੇ ਹਾਜ਼ਿਰ ਸਨ।
Post Views: 121
Tags: aap punjabbreaking newsheadlineslatest news punjabLatest Punjab Newslive newsnewsnews punjabnews todayPunjabpunjab floodPunjab Governmentpunjab govtpunjab latest newspunjab newspunjab news livePunjab news todaypunjab politicspunjab smart citypunjabi newsreuterstoday news punjabtop news
Previous Post

ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ ਪੰਜਾਬੀ ਸੱਭਿਆਚਾਰ ਦੀ ਵਿਆਪਕ ਪੇਸ਼ਕਾਰੀ ਲੋਕਾਂ ਵੱਲੋਂ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ

Next Post

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇੱਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ  ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ

Next Post
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇੱਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ   ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇੱਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ  ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800