ਪਟਿਆਲਾ, 10 ਨਵੰਬਰ:
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 11 ਲੱਖ 85 ਹਜ਼ਾਰ 098 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 11 ਲੱਖ 83 ਹਜ਼ਾਰ 472 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 503923 ਮੀਟਰਿਕ ਟਨ, ਮਾਰਕਫੈਡ ਵੱਲੋਂ 299607 ਮੀਟਰਿਕ ਟਨ, ਪਨਸਪ ਵੱਲੋਂ 230662 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 149115 ਅਤੇ ਵਾਪਰੀਆਂ ਵੱਲੋਂ 165 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਕਿਸਾਨਾਂ ਨੂੰ ਹੁਣ ਤੱਕ 2475.71 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਇਸ ਮੌਕੇ ਖਰੀਦ ਏਜੰਸੀਆਂ, ਖੇਤੀਬਾੜੀ ਵਿਭਾਗ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਭਾਵੇ 90 ਫ਼ੀਸਦੀ ਤੋਂ ਵਧੇਰੇ ਮੰਡੀਆਂ ਵਿੱਚ ਝੋਨੇ ਦੀ ਆਮਦ ਹੋ ਚੁੱਕੀ ਹੈ ਪਰ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਬੀਜਾਈ ਅਤੇ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਵੀ ਉਪਲਬੱਧ ਕਰਵਾਈ ਜਾਵੇ।