ਇਸ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਗੁਰੂ ਰਾਮਦਾਸ 489ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਹਰਿਮੰਦਰ ਸਾਹਿਬ ਵਿਖੇ ਸੰਗਤ ਉਤਸ਼ਾਹ ਨਾਲ ਪੁੱਜੀ ਹੋਈ ਹੈ। ਹਰਿਮੰਦਰ ਸਾਹਿਬ ਦੇ ਅੰਦਰ ਮੱਥਾ ਟੇਕਣ ਲਈ ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ ਤੱਕ ਸ਼ਰਧਾਲੂਆਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਦਰਬਾਰ ਸਾਹਿਬ ’ਚ ਸੁੰਦਰ ਜਲੌਅ ਵੀ ਸਜਾਏ ਗਏ ਹਨ। ਸੰਗਤ ਵੱਲੋਂ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਜਾ ਰਿਹਾ ਹੈ।