ਅਟਲ ਬਿਹਾਰੀ ਵਾਜਪਾਈ ਨੇ ਵੀ ਬਾਦਲ ਸਾਹਬ ਨਾਲ ਮਿਲ ਕੇ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ। ਅਕਾਲੀ ਦਲ ਨਾਲ ਸਾਡਾ ਅਜੇ ਵੀ ਗੱਠਜੋੜ ਹੈ। ਜਿੱਥੇ ਸੁਖਦੇਵ ਸਿੰਘ ਢੀਂਡਸਾ ਹਨ, ਉੱਥੇ ਅਕਾਲੀ ਦਲ ਹੈ। ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਢੀਂਡਸਾ ਸਾਹਿਬ ਸਭ ਤੋਂ ਵੱਡੇ ਤੇ ਸੀਨੀਅਰ ਆਗੂ ਹਨ।
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਅਕਾਲੀ ਦਲ ਬਾਰੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨਾਲ ਗੱਠਜੋੜ ਕਰਨ ਦਾ ਸਵਾਲ ਹੀ ਨਹੀਂ ਹੁੰਦਾ, ਕਿਉਂਕਿ ਸਾਡਾ ਅਕਾਲੀ ਦਲ ਨਾਲ ਅੱਜ ਵੀ ਗੱਠਜੋੜ ਹੈ।
ਅਟਲ ਬਿਹਾਰੀ ਵਾਜਪਾਈ ਨੇ ਵੀ ਬਾਦਲ ਸਾਹਬ ਨਾਲ ਮਿਲ ਕੇ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ। ਅਕਾਲੀ ਦਲ ਨਾਲ ਸਾਡਾ ਅਜੇ ਵੀ ਗੱਠਜੋੜ ਹੈ। ਜਿੱਥੇ ਸੁਖਦੇਵ ਸਿੰਘ ਢੀਂਡਸਾ ਹਨ, ਉੱਥੇ ਅਕਾਲੀ ਦਲ ਹੈ। ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਢੀਂਡਸਾ ਸਾਹਿਬ ਸਭ ਤੋਂ ਵੱਡੇ ਤੇ ਸੀਨੀਅਰ ਆਗੂ ਹਨ।
ਹਰ ਕੋਈ ਉਨ੍ਹਾਂ ਦੀ ਅਗਵਾਈ ਹੇਠ ਆਵੇ, ਇਹ ਅਜੋਕੇ ਸਮੇਂ ਦੀ ਮੰਗ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕਰਾਂਗਾ ਕਿ ਜੇਕਰ ਉਹ ਪ੍ਰਕਾਸ਼ ਸਿੰਘ ਬਾਦਲ ਦਾ ਸਤਿਕਾਰ ਕਰਦੇ ਹਨ ਤਾਂ ਉਹ ਸੁਖਦੇਵ ਸਿੰਘ ਢੀਂਡਸਾ ਸਣੇ ਹੋਰ ਭਾਜਪਾ ਦਾ ਸਮਰਥਨ ਕਰਨ ਵਾਲੇ ਅਕਾਲੀ ਆਗੂਆਂ ਦੀ ਅਗਵਾਈ ਵਿਚ ਭਾਜਪਾ ਦਾ ਸਾਥ ਦੇਣ। ਤਾਂ ਜੋ ਅਸੀ ਪੰਜਾਬ ਨੂੰ ਤਰੱਕੀ ਦੇ ਰਾਹ ਪਾ ਸਕੀਏ।
ਇਸ ਲਈ ਢੀਂਡਸਾ ਦੇ ਅਗਵਾਈ ਵਿਚ ਇਕੱਠੇ ਹੋ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਕੌਮੀ ਜਮਹੂਰੀ ਮੋਰਚਾ (ਐੱਨਡੀਏ) ਦੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੀ ਸਿਆਸਤ ਦਾ ਵਾਰਿਸ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਦੱਸਿਆ ਸੀ।