No Result
View All Result
Monday, June 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ, ਸ਼ਹੀਦ ਦੇ ਜੱਦੀ ਪਿੰਡ ਜਾ ਕੇ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪੇ

admin by admin
in BREAKING, COVER STORY, National, POLITICS, PUNJAB
0
ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ, ਸ਼ਹੀਦ ਦੇ ਜੱਦੀ ਪਿੰਡ ਜਾ ਕੇ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪੇ
0
SHARES
0
VIEWS
Share on FacebookShare on Twitter

ਸ਼ਾਹਪੁਰ (ਗੁਰਦਾਸਪੁਰ), 11 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ )–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ ਕੀਤਾ ਹੈ ਜਿਸ ਨੇ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਆਪਣੀ ਮਾਤ-ਭੂਮੀ ਦੀ ਖਾਤਰ ਜੀਵਨ ਕੁਰਬਾਨ ਕਰ ਦਿੱਤਾ।

ਮੁੱਖ ਮੰਤਰੀ ਨੇ ਅੱਜ ਇੱਥੇ ਸ਼ਹੀਦ ਦੇ ਜੱਦੀ ਘਰ ਗਏ ਅਤੇ ਦੇਸ਼ ਲਈ ਕੀਤੀ ਮਹਾਨ ਕੁਰਬਾਨੀ ਦੇ ਸਤਿਕਾਰ ਵਿਚ ਪੀੜਤ ਪਰਿਵਾਰ ਨੂੰ ਦੋ ਕਰੋੜ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਵਿਚ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਸੂਬਾ ਸਰਕਾਰ ਨੇ ਦਿੱਤੀ ਜਦਕਿ ਇਕ ਕਰੋੜ ਦੀ ਰਾਸ਼ੀ ਐਚ.ਡੀ.ਐਫ.ਸੀ. ਬੈਂਕ ਦੀ ਜੀਵਨ ਬੀਮਾ ਵਜੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਨੇ ਫਗਵਾੜਾ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਰਾਖੀ ਲਈ ਸੱਚੇ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।

ਮਾਤ ਭੂਮੀ ਦੀ ਰਾਖੀ ਲਈ ਜਾਨ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਚ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਇਕ ਸਟੇਡੀਅਮ ਸਥਾਪਤ ਕੀਤਾ ਜਾਵੇਗਾ ਜਿੱਥੇ ਅਤਿ-ਆਧੁਨਿਕ ਅਥਲੈਟਿਕ ਟਰੈਕ ਵੀ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਲਾਕੇ ਦੇ ਨੌਜਵਾਨ ਪੰਜਾਬ ਪੁਲਿਸ ਅਤੇ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਲਈ ਇਸ ਸਟੇਡੀਅਮ ਵਿਚ ਤਿਆਰੀ ਕਰ ਸਕਣਗੇ।


ਮੁੱਖ ਮੰਤਰੀ ਨੇ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦਾ ਨਾਂ ਵੀ ਕੁਲਦੀਪ ਸਿੰਘ ਬਾਜਵਾ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਿਚ ਹੈ। ਭਗਵੰਤ ਮਾਨ ਨੇ ਕਿਹਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਦੇ ਮੁਤਾਬਕ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦਾ ਇਹ ਉਪਰਾਲਾ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮੁਹੱਈਆ ਕਰਵਾਏਗਾ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ   ਵੀ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਨੌਜਵਾਨਾਂ ਨੂੰ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਉਤਸ਼ਾਹਿਤ ਕਰੇਗਾ। ਭਗਵੰਤ ਮਾਨ ਨੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ‘ਸੱਚੇ ਦੇਸ਼ ਭਗਤ’ ਦੱਸਿਆ, ਜਿਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੇ ਹਥਿਆਰਬੰਦ ਸੈਨਾਵਾਂ ਵਿਚ ਬਹੁਤ ਸਾਰੇ ਸੈਨਿਕ ਅਤੇ ਜਰਨੈਲ ਪੈਦਾ ਕੀਤੇ ਹਨ ਜਿਨ੍ਹਾਂ ਨੇ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਹਰ ਚੁਣੌਤੀ ਦਾ ਦਲੇਰੀ ਨਾਲ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚ ਵੱਸਦੇ ਇਨ੍ਹਾਂ ਬਹਾਦਰ ਲੋਕਾਂ ਦਾ ਅਥਾਹ ਯੋਗਦਾਨ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਹੈ।

Post Views: 140
Tags: Mineral Sale Management and Monitoring SystemPunjab CM announces to construct a stadium and namePunjab CM Bhagwant Mann announces to construct stadiumroad to be named after braveheart constableroad to be named after constableRoad to Be Named After Constable Killed inroad to be named after constable killed in encounterStadiumStadium road to be named after constable killed in encounter
Previous Post

ਆਦਿ ਗੁਰੂ ਸ਼ੰਕਰਾਚਾਰੀਆ ਦੁਆਰਾ ਸਥਾਪਿਤ ਸ੍ਰੀ ਹਿੰਦੂ ਤਖ਼ਤ ਦਾ ਸਥਾਪਨਾ ਦਿਵਸ ਮਨਾਇਆ ਗਿਆ

Next Post

*ਸਮਾਰਟ ਸਕੂਲ ਫ਼ੀਲਖ਼ਾਨਾ ਵਿਖੇ ਸਾਵਿੱਤਰੀ ਬਾਈ ਫੂਲੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ, *ਇਤਿਹਾਸਕ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਈ ਗਈ ਚੇਤਨਾ ਪ੍ਰੀਖਿਆ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਸਹਿਯੋਗੀ ਅਧਿਆਪਕਾਂ ਦਾ ਕੀਤਾ ਗਿਆ ਸਨਮਾਨI

Next Post
*ਸਮਾਰਟ ਸਕੂਲ ਫ਼ੀਲਖ਼ਾਨਾ ਵਿਖੇ ਸਾਵਿੱਤਰੀ ਬਾਈ ਫੂਲੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ, *ਇਤਿਹਾਸਕ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਈ ਗਈ ਚੇਤਨਾ ਪ੍ਰੀਖਿਆ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਸਹਿਯੋਗੀ ਅਧਿਆਪਕਾਂ ਦਾ ਕੀਤਾ ਗਿਆ ਸਨਮਾਨI

*ਸਮਾਰਟ ਸਕੂਲ ਫ਼ੀਲਖ਼ਾਨਾ ਵਿਖੇ ਸਾਵਿੱਤਰੀ ਬਾਈ ਫੂਲੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ, *ਇਤਿਹਾਸਕ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਈ ਗਈ ਚੇਤਨਾ ਪ੍ਰੀਖਿਆ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਸਹਿਯੋਗੀ ਅਧਿਆਪਕਾਂ ਦਾ ਕੀਤਾ ਗਿਆ ਸਨਮਾਨI

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800