No Result
View All Result
Monday, April 20, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸੁਰੂਆਤ

admin by admin
in BREAKING, COVER STORY, PUNJAB
0
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸੁਰੂਆਤ
0
SHARES
0
VIEWS
Share on FacebookShare on Twitter

ਪਟਿਆਲਾ, 24-04-2023(ਪ੍ਰੈਸ ਕੀ ਤਾਕਤ)-ਸੂਬੇ ਦੀ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸੁਰੂਆਤ ਕੀਤੀ।

ਇੱਥੇ ਸਰਕਾਰੀ ਕਾਲਜ ਲੜਕੀਆਂ ਵਿਖੇ ਪਹਿਲੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ 40 ਸਾਲ ਤੋਂ ਘੱਟ ਬਹੁਗਿਣਤੀ ਆਬਾਦੀ ਵਾਲਾ ਨੌਜਵਾਨ ਰਾਸਟਰ ਹੈ। ਉਨ੍ਹਾਂ ਕਿਹਾ ਕਿ ਇਹ ਆਬਾਦੀ ਰਾਸਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾ ਸਕਦੀ ਹੈ, ਬਸਰਤੇ ਉਨ੍ਹਾਂ ਦੀ ਅਸੀਮ ਤਾਕਤ ਨੂੰ ਸਕਾਰਾਤਮਕ ਢੰਗ ਨਾਲ ਵਰਤਿਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਸ ਦਿਸਾ ਵਿੱਚ ਇੱਕ ਕਦਮ ਹੈ ਕਿਉਂਕਿ ਇਹ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਏਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦੀ ਲੜਕੀਆਂ ਲਈ ਇਲੈਕਟਿ੍ਰਕ ਵਾਹਨ ਆਧਾਰਤ ਸਟਲ ਬੱਸ ਸੇਵਾ ਸੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਸੇਵਾ ਸੂਬੇ ਦੇ ਪ੍ਰਮੁੱਖ ਸਹਿਰਾਂ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਹੋਰ ਥਾਵਾਂ ਉਤੇ ਸੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਇਨ੍ਹਾਂ ਵੱਡੇ ਸਹਿਰਾਂ ਵਿੱਚ ਲੜਕੀਆਂ ਲਈ ਵਧੀਆ ਜਨਤਕ ਆਵਾਜਾਈ ਸਾਧਨ ਯਕੀਨੀ ਬਣਾਉਣ ਵੱਲ ਵੱਡਾ ਕਦਮ ਹੈ।

ਮੁੱਖ ਮੰਤਰੀ ਨੇ ਲੜਕੀਆਂ ਨੂੰ ਅੱਗੇ ਆਉਣ ਅਤੇ ਸਰਗਰਮ ਰਾਜਨੀਤੀ ਦੇ ਖੇਤਰ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਫੈਸਲੇ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸਾਲੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਜੀਵਨ ਦੇ ਹਰ ਖੇਤਰ ‘ਤੇ ਪ੍ਰਭਾਵ ਪੈਂਦਾ ਹੈ ਅਤੇ ਜੇਕਰ ਲੜਕੀਆਂ ਇਸ ਖੇਤਰ ‘ਚ ਅੱਗੇ ਆਉਂਦੀਆਂ ਹਨ ਤਾਂ ਨਿਸਚਿਤ ਤੌਰ ‘ਤੇ ਉਹ ਦੇਸ ਦੀ ਤਰੱਕੀ ਅਤੇ ਖੁਸਹਾਲੀ ‘ਚ ਅਹਿਮ ਭੂਮਿਕਾ ਨਿਭਾਉਣਗੀਆਂ . ਭਗਵੰਤ ਮਾਨ ਨੇ ਕਿਹਾ ਕਿ ਲੜਕੀਆਂ ਸਮਾਜ ਲਈ ਇਕ ਅਸਾਸੇ ਵਾਂਗ ਹਨ ਅਤੇ ਉਹ ਕੁਸਲ ਕਾਨੂੰਨਦਾਨ ਸਾਬਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 11 ਮਹਿਲਾ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 11 ਵਿੱਚੋਂ ਦੋ ਮਹਿਲਾ ਵਿਧਾਇਕਾਂ ਨੂੰ ਮੰਤਰੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਵੱਖ-ਵੱਖ ਜÇ�ਲ੍ਹਿਆਂ ਵਿੱਚ ਪੰਜ ਮਹਿਲਾ ਐਸ.ਐਸ.ਪੀ. ਅਤੇ ਸੱਤ ਮਹਿਲਾ ਡੀ.ਸੀ. ਨਿਯੁਕਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਛੇ ਵਿਸੇਸ ਮਹਿਲਾ ਥਾਣੇ ਸਥਾਪਿਤ ਕੀਤੇ ਗਏ ਹਨ ਅਤੇ ਬਹੁਤ ਜਲਦੀ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਥਾਣੇ ਬਣਾਏ ਜਾਣਗੇ।

ਲੜਕੀਆਂ ਵੱਲੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜਨ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਨੂੰ ਸਖਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸਮਾਜ ਵਿੱਚ ਗੁਣਾਤਮਕ ਤਬਦੀਲੀ ਆਵੇਗੀ।

ਮੁੱਖ ਮੰਤਰੀ ਨੇ ਲੜਕੀਆਂ ਨੂੰ ਹਰ ਖੇਤਰ ਵਿੱਚ ਬਰਾਬਰ ਮੌਕੇ ਦੇਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਨੌਕਰੀਆਂ ਤੇ ਵਿੱਦਿਅਕ ਪ੍ਰੀਖਿਆਵਾਂ ਦੇ ਨਤੀਜੇ ਦਰਸਾਉਂਦੇ ਹਨ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸਾਹਿਤ ਕਰ ਕੇ ਇਸ ਰਫ਼ਤਾਰ ਨੂੰ ਜ਼ਰੂਰ ਜਾਰੀ ਰੱਖਿਆ ਜਾਵੇਗਾ।

ਮਾਪਿਆਂ ਨੂੰ ਨੌਜਵਾਨਾਂ ਦੇ ਵਿਚਾਰਾਂ ਅਤੇ ਉਨ੍ਹਾਂ ਦੀਆਂ ਕਾਢਾਂ ਨੂੰ ਉਤਸ਼ਾਹਤ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਨਵੀਆਂ ਉਚਾਈਆਂ ਛੂਹਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਹਰ ਨਵੀਂ ਕਾਢ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਪੂਰੀ ਦੁਨੀਆ ਨਵੀਂ ਚੀਜ਼ ਦਾ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਇਹੀ ਕਾਢਾਂ ਸਾਡੇ ਜੀਵਨ ਦਾ ਜ਼ਰੂਰੀ ਹਿੱਸਾ ਬਣ ਜਾਂਦੀਆਂ ਹਨ ਅਤੇ ਸਮਾਜ ਦੇ ਵਿਕਾਸ ਲਈ ਰਾਹ ਪੱਧਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਵੀਆਂ ਪਹਿਲਕਦਮੀਆਂ ਲਈ ਉਤਸਾਹਿਤ ਕਰਨ ਤਾਂ ਜੋ ਉਹ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਅੰਕ ਪ੍ਰਾਪਤ ਕਰਨਾ ਜਾਂ ਉੱਚ ਪ੍ਰਤੀਸਤਤਾ ਹਾਸਲ ਕਰਨਾ ਹੀ ਵਿਦਿਆਰਥੀਆਂ ਦਾ ਟੀਚਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਗਲੇ ਮੁਕਾਬਲਿਆਂ ਲਈ ਤਿਆਰ ਕਰਨ ਲਈ ਆਪਣੇ ਮਾਪਿਆਂ ਅਤੇ ਖਾਸ ਕਰਕੇ ਅਧਿਆਪਕਾਂ ਦਾ ਵੀ ਧੰਨਵਾਦੀ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਸਖਤ ਮਿਹਨਤ ਅਤੇ ਉੱਤਮਤਾ ਕਰਨ ਦਾ ਅਦੁੱਤੀ ਜਜਬਾ ਬਖਸ਼ਿਸ ਕੀਤਾ ਗਿਆ ਹੈ, ਜਿਸ ਸਦਕਾ ਉਨ੍ਹਾਂ ਨੇ ਦੁਨੀਆ ਵਿੱਚ ਆਪਣਾ ਇਕ ਮੁਕਾਮ ਬਣਾਇਆ ਹੈ। ਉਨ੍ਹਾਂ ਸਪੱਸਟ ਕਿਹਾ ਕਿ ਵਿਅਕਤੀ ਰਾਤੋਂ-ਰਾਤ ਨਹੀਂ ਉੱਠਦਾ ਕਿਉਂਕਿ ਮਿਹਨਤ ਅਤੇ ਇਮਾਨਦਾਰੀ ਹੀ ਸਫ਼ਲਤਾ ਦੀ ਕੁੰਜੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਪੇਸੇਵਰ ਪ੍ਰਤੀਬੱਧਤਾ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਸੁਧਾਰਾਂ ਦੀ ਲੋੜ ਹੈ ਤਾਂ ਜੋ ਨੌਜਵਾਨਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਕਿ ਸਿੱਖਿਆ ਦੇ ਪਾਠਕ੍ਰਮ ਨੂੰ ਇਸ ਢੰਗ ਨਾਲ ਵਿਉਂਤਿਆ ਜਾਵੇ ਕਿ ਇਹ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਵਿੱਚ ਸਹਾਈ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ‘ਤੇ ਮਾਣ ਮਹਿਸੂਸ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਦੇ ਰਹਿਣ ਅਤੇ ਹੋਰ ਸਫਲਤਾ ਲਈ ਸਖਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸਵਾਸ ਅਤੇ ਸਾਕਾਰਾਤਮਕ ਦਿ੍ਰਸਟੀਕੋਣ ਹਰ ਵਿਅਕਤੀ ਦੀ ਸਖਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਇਹੀ ਗੁਣ ਸਫ਼ਲਤਾ ਦੀ ਕੁੰਜੀ ਹਨ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਇਲਾਵਾ ਲਾਇਬ੍ਰੇਰੀ ਬਲਾਕ ਲਈ ਇਕ ਕਰੋੜ ਰੁਪਏ, ਅਤਿ ਆਧੁਨਿਕ ਆਡੀਟੋਰੀਅਮ-ਕਮ-ਬਹੁਮੰਤਵੀ ਹਾਲ ਅਤੇ ਹੋਰਾਂ ਲਈ 51 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

Post Views: 102
Previous Post

ਸਵੇਰੇ 6:20 ਵਜੇ ਖੋਲ੍ਹੇ ਕੇਦਾਰਨਾਥ ਧਾਮ ਦੇ ਦਰਵਾਜ਼ੇ

Next Post

ਬਹੁਤ ਸਾਰੇ ਲੋਕ ਸੋਚਦੇ ਹਨ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਭਗਵੇਂ ਪਹਿਰਾਵੇ ਵਿੱਚ ਸਿਰਫ਼ ਇੱਕ “ਸੰਨਿਆਸੀ” ਹਨ।

Next Post
ਬਹੁਤ ਸਾਰੇ ਲੋਕ ਸੋਚਦੇ ਹਨ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਭਗਵੇਂ ਪਹਿਰਾਵੇ ਵਿੱਚ ਸਿਰਫ਼ ਇੱਕ “ਸੰਨਿਆਸੀ” ਹਨ।

ਬਹੁਤ ਸਾਰੇ ਲੋਕ ਸੋਚਦੇ ਹਨ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਭਗਵੇਂ ਪਹਿਰਾਵੇ ਵਿੱਚ ਸਿਰਫ਼ ਇੱਕ "ਸੰਨਿਆਸੀ" ਹਨ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800