ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਜੇਲ੍ਹ ਵਿੱਚ ਬੰਦ ਇੱਕ ਕੈਦੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਰਾਜ ਦੇ ਗ੍ਰਹਿ ਮੰਤਰੀ ਜਵਾਹਰ ਸਿੰਘ ਬੇਦਮ ਨੇ ਦੱਸਿਆ ਹੈ ਕਿ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕੀਤੀ ਗਈ ਹੈ ਅਤੇ ਜੈਪੁਰ ਕੇਂਦਰੀ ਜੇਲ੍ਹ ਦੇ ਦੋ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਜੇਲ੍ਹ ਵਿੱਚ ਮੋਬਾਈਲ ਫ਼ੋਨ ਦੀ ਵਰਤੋਂ ਨੂੰ ਰੋਕਣ ਦੀ ਕੋਸ਼ਿਸ਼ ਨਾਕਾਮ ਰਹੀ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਹੈ ਕਿ ਪੋਕਸੋ ਐਕਟ ਤਹਿਤ ਜੇਲ੍ਹ ਵਿੱਚ ਬੰਦ ਕੈਦੀ ਨੇ ਬੁੱਧਵਾਰ ਨੂੰ ਇੱਕ ਮੋਬਾਈਲ ਫ਼ੋਨ ਤੋਂ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕੀਤਾ ਅਤੇ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਕਾਲ ਦੀ ਲੋਕੇਸ਼ਨ ਸੈਂਟਰਲ ਜੇਲ੍ਹ ਜੈਪੁਰ ਤੋਂ ਟਰੇਸ ਕੀਤੀ ਗਈ ਸੀ।