ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਸ਼ਾਮਿਲ ਪੰਜਾਬ ਦੇ ਵਿਜੀਲੈਂਸ ਮੁਖੀ ਐਸਪੀਐਸ ਪਰਮਾਰ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਉਸ ਦੇ ਨਾਲ ਏਆਈਜੀ ਤੇ ਇੱਕ ਐਸਐਸਪੀ ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਕੀਤੇ ਗਏ ਸਨ ਕਿ ਡਰਾਈਵਿੰਗ ਲਾਇਸੰਸ ਘੁਟਾਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇ ਪਰ ਇਹਨਾਂ ਅਘਿਕਾਰੀਆਂ ਵੱਲੋਂ ਦੋਸ਼ੀਆਂ ਨੂੰ ਬਚਾਉਣ ਦੀ ਹੀ ਕੋਸ਼ਿਸ਼ ਕੀਤੀ ਜਿਸ ਕਰਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।