ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਨੂੰ ਸਾਲ 2040 ਤੱਕ ਚੰਦ ‘ਤੇ ਮਨੁੱਖਾਂ ਨੂੰ ਭੇਜਣ ਅਤੇ 2035 ਤੱਕ ਪੁਲਾੜ ਸਟੇਸ਼ਨ ਸਥਾਪਤ ਕਰਨ ਦਾ ਟੀਚਾ ਰੱਖਣਾ ਚਾਹੀਦਾ ਹੈ। ਉਨ੍ਹਾਂ ਗਗਨਯਾਨ ਦੀ ਪਹਿਲੀ ਪ੍ਰਦਰਸ਼ਨੀ ਉਡਾਣ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਤੇ ਵਿਗਿਆਨੀਆਂ ਨੂੰ ਸ਼ੁੱਕਰ ਮਿਸ਼ਨ, ਮੰਗਲ ਲੈਂਡਰ ‘ਤੇ ਕੰਮ ਕਰਨ ਲਈ ਕਿਹਾ। ਪ੍ਰਧਾਨ ਮੰਤਰੀ ਸਕੱਤਰੇਤ ਦੇ ਬਿਆਨ ਅਨੁਸਾਰ ਸਾਲ 2025 ਵਿੱਚ ਭਾਰਤ ਦੀ ਪਹਿਲੀ ਮਨੁੱਖੀ ਪੁਲਾੜ ਉਡਾਣ ਦੀ ਸੰਭਾਵਨਾ ਹੈ।