ਵਾਰਾਣਸੀ ਜ਼ਿਲ੍ਹਾ ਅਦਾਲਤ ਨੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਗਿਆਨਵਾਪੀ ਕੰਪਲੈਕਸ ਸਥਿਤ ਇਮਾਰਤ ਦੀਆਂ ਚਾਬੀਆਂ ਸੌਂਪਣ ਦਾ ਹੁਕਮ ਦਿੱਤਾ ਹੈ। ਹਿੰਦੂ ਪੱਖ ਦੀ ਨੁਮਾਇੰਦਗੀ ਕਰ ਰਹੇ ਵਕੀਲ ਮਦਨ ਮੋਹਨ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਜੱਜ ਸ੍ਰੀ ਵਿਸ਼ਵੇਸ਼ ਨੇ ਬੁੱਧਵਾਰ ਨੂੰ ਆਪਣੇ ਹੁਕਮਾਂ ਵਿੱਚ ਨਿਰਦੇਸ਼ ਦਿੱਤਾ ਸੀ ਕਿ ਕੰਪਲੈਕਸ ਦੇ ਦੱਖਣੀ ਪਾਸੇ ਸਥਿਤ ਵਿਆਸ ਜੀ ਦੀ ਇਮਾਰਤ ਦੀ ਸਹੀ ਦੇਖਭਾਲ ਕੀਤੀ ਜਾਵੇ। ਅਦਾਲਤ ਨੇ ਕਿਹਾ, “ਇਸੇ ਕਾਰਨ ਵਾਰਾਣਸੀ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਵਿਆਸ ਜੀ ਦੇ ਅਹਾਤੇ ਦਾ ਰਿਸੀਵਰ ਨਿਯੁਕਤ ਕੀਤਾ ਗਿਆ ਹੈ।”

