No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਵਿਭਾਗ ਰਾਹੀਂ ਜ਼ਿਲ੍ਹੇ ਦੇ ਹਰੇਕ ਕਿਸਾਨ ਤੱਕ ਬਣਾਈ ਪਹੁੰਚ

admin by admin
in BREAKING, COVER STORY, INDIA, National, POLITICS, PUNJAB
0
ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਵਿਭਾਗ ਰਾਹੀਂ ਜ਼ਿਲ੍ਹੇ ਦੇ ਹਰੇਕ ਕਿਸਾਨ ਤੱਕ ਬਣਾਈ ਪਹੁੰਚ
0
SHARES
0
VIEWS
Share on FacebookShare on Twitter

ਪਟਿਆਲਾ, 2 ਅਕਤੂਬਰ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ 2 ਲੱਖ 32 ਹਜ਼ਾਰ ਹੈਕਟੇਅਰ ਵਿਚੋਂ ਪੈਦਾ ਹੋਣ ਵਾਲੀ 13.70 ਲੱਖ ਮੀਟਰਿਕ ਟਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਰੇਕ ਕਿਸਾਨ ਨਾਲ ਰਾਬਤਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਰਾਹੀਂ ਪਿਛਲੇ ਦੋ ਮਹੀਨੇ ਤੋਂ ਕਿਸਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਭਰ ‘ਚ 242 ਪਿੰਡ ਪੱਧਰ ‘ਤੇ ਅਤੇ 16 ਬਲਾਕ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਤੇ ਕਿਸਾਨਾਂ ਦੇ ਪ੍ਰਸ਼ਨਾਂ ਦੇ ਜਵਾਬ ਦਿੱਤੇ ਜਾ ਰਹੇ ਹਨ ਤੇ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਵਿਧੀਆਂ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਦਾ ਕਿਸਾਨਾਂ ਵੱਲੋਂ ਵੀ ਭਰਵਾਂ ਸਵਾਗਤ ਗਿਆ ਹੈ।
ਇਸ ਸਬੰਧੀ ਵਿਸਥਾਰਪੂਰਵਕ ਵੇਰਵੇ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਾਗਰੂਕ ਕੈਂਪ ਤੋਂ ਇਲਾਵਾ ਤਿੰਨ ਮੋਬਾਇਲ ਵੈਨਾਂ ਵੀ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਜਾ ਰਹੀਆਂ ਹਨ ਜੋ ਨਵੀਨਤਮ ਤਕਨੀਕਾਂ ਸਮੇਤ ਕਰੀਬ 1 ਲੱਖ ਲਿਟਰੇਚਰ ਦੀ ਵੰਡ ਕਰ ਰਹੀਆਂ ਹਨ ਤਾਂ ਜੋ ਹਰੇਕ ਕਿਸਾਨ ਕੋਲ ਪਰਾਲੀ ਪ੍ਰਬੰਧਨ ਸਬੰਧੀ ਪੂਰੀ ਜਾਣਕਾਰੀ ਉਪਲਬੱਧ ਹੋਵੇ। ਇਸ ਤੋਂ ਇਲਾਵਾ ਨੁੱਕੜ ਨਾਟਕ ਤੇ ਆਸ਼ਾ ਵਰਕਰਾਂ ਰਾਹੀਂ ਵੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਜਾ ਰਹੇ ਹਨ ਤੇ ਸਵੇਰੇ-ਸ਼ਾਮ ਵਿਭਾਗ ਵੱਲੋਂ ਕਿਸਾਨਾਂ ਨਾਲ ਨੁੱਕੜ ਬੈਠਕਾਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਤੇ ਐਕਸ ਤਕਨੀਕਾਂ ਰਾਹੀਂ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬੇਲਰ, ਚੌਪਰ, ਸੁਪਰ ਸੀਡਰ, ਸਰਫੇਸ ਸੀਡਰ ਸਮੇਤ ਕਾਫ਼ੀ ਤਰਾਂ ਦੀ ਮਸ਼ੀਨਰੀ ਉਪਲਬੱਧ ਹੈ, ਜਿਸ ਦੀ ਵਰਤੋਂ ਕਰਕੇ ਕਿਸਾਨ ਆਪਣੇ ਖੇਤ ਦੀ ਰਹਿੰਦ ਖੂੰਹਦ ਦਾ ਆਸਾਨੀ ਨਾਲ ਨਿਪਟਾਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਅੱਗ ਲਗਾਉਣ ਦਾ ਸਭ ਤੋਂ ਪਹਿਲਾਂ ਨੁਕਸਾਨ ਕਿਸਾਨ ਨੂੰ ਹੁੰਦਾ ਹੈ ਜੋ ਧੂੰਏਂ ਵਿੱਚ ਸਾਹ ਲੈਂਦਾ ਹੈ, ਜਿਸ ਨਾਲ ਕਈ ਹੋਰ ਬਿਮਾਰੀਆਂ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਹਰ ਤਰਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਹੈ।

Post Views: 67
Tags: agriculture departmentagriculture officer jaswinder singhdeputy commissinordr priti yadavpatiala latest newspunjab news
Previous Post

ਘੱਟੋ-ਘੱਟ ਕੂੜਾ ਪੈਦਾ ਕਰਨਾ ਤੇ ਕੂੜੇ ਨੂੰ ਗਿੱਲਾ-ਸੁੱਕਾ ਵੱਖ-ਵੱਖ ਕਰਨਾ ਵੀ ਦੇਸ਼ ਭਗਤੀ-ਡਾ. ਪ੍ਰੀਤੀ ਯਾਦਵ

Next Post

5,000 रुपये रिश्वत लेते हुए थाने का मुख्य मुंशी विजिलेंस ब्यूरो द्वारा रंगे हाथों काबू

Next Post
5,000 रुपये रिश्वत लेते हुए थाने का मुख्य मुंशी विजिलेंस ब्यूरो द्वारा रंगे हाथों काबू

5,000 रुपये रिश्वत लेते हुए थाने का मुख्य मुंशी विजिलेंस ब्यूरो द्वारा रंगे हाथों काबू

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982