No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਾ. ਪ੍ਰੀਤੀ ਯਾਦਵ

admin by admin
in BREAKING, COVER STORY, INDIA, National, POLITICS, PUNJAB
0
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਾ. ਪ੍ਰੀਤੀ ਯਾਦਵ
0
SHARES
0
VIEWS
Share on FacebookShare on Twitter

ਪਟਿਆਲਾ, 11 ਦਸੰਬਰ :

               ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 14 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਸਾਰੇ ਰਿਟਰਨਿੰਗ ਅਧਿਕਾਰੀਆਂ ਤੇ ਡੀ.ਐਸ.ਪੀਜ ਨਾਲ ਇੱਕ ਅਹਿਮ ਕਰਕੇ ਪੁਰ-ਅਮਨ, ਨਿਰਪੱਖ, ਸੁਤੰਤਰ, ਪਾਰਦਰਸ਼ੀ ਤੇ ਨਿਰਵਿਘਨ ਢੰਗ ਨਾਲ ਚੋਣਾਂ ਕਰਵਾਉਣ ਬਾਰੇ ਰਾਜ ਚੋਣ ਕਮਿਸ਼ਨ ਦੀਆਂ ਤਾਜ਼ਾ ਹਦਾਇਤਾਂ ਤੋਂ ਜਾਣੂ ਕਰਵਾਇਆ।

ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਸਮੁੱਚਾ ਚੋਣ ਅਮਲਾ ਨਿਰਪੱਖ ਰਹਿ ਕੇ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਏ ਅਤੇ ਲੋਕਾਂ ਦਾ ਚੋਣ ਕਮਿਸ਼ਨ ਵਿੱਚ ਬਣਿਆ ਭਰੋਸਾ ਕਿਸੇ ਵੀ ਕੀਮਤ ‘ਤੇ ਨਹੀਂ ਟੁੱਟਣਾ ਚਾਹੀਦਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਯੋਜਨਾ ਬੱਧ ਢੰਗ ਨਾਲ ਡਿਊਟੀਆਂ ਨਿਭਾਉਣ ਤਾਂ ਕਿ ਇਹ ਚੋਣਾਂ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਈਆਂ ਜਾ ਸਕਣ ਅਤੇ ਕਿਸੇ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਨੂੰ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਤੇ ਸੁਤੰਤਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 1341 ਪੋਲਿੰਗ ਬੂਥਾਂ ‘ਤੇ ਕਰੀਬ 9000 ਚੋਣ ਅਮਲੇ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਅਤੇ 13 ਦਸੰਬਰ ਨੂੰ ਸਾਰੀ ਚੋਣ ਸਮੱਗਰੀ ਦੇ ਕੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਜਾਵੇਗਾ ਅਤੇ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੁਆਈਆਂ ਜਾਣਗੀਆਂ। ਉਨ੍ਹਾਂ ਸਮੂਹ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਦੇ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਨਿਰਪੱਖ ਤੇ ਸੁਤੰਤਰ ਚੋਣਾਂ ਕਰਵਾਉਣ ਲਈ ਸੀ.ਸੀ.ਟੀ.ਵੀ ਕੈਮਰੇ, ਵੀਡੀਓਗ੍ਰਾਫ਼ੀ ਸਮੇਤ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੋਟਾਂ ਪੁਆਉਣ ਲਈ ਚੋਣ ਅਮਲੇ ਨੂੰ ਰਵਾਨਾ ਕਰਨ ਤੇ ਵੋਟਾਂ ਪੈਣ ਮਗਰੋਂ ਵੋਟ ਬਕਸੇ ਤੇ ਹੋਰ ਸਮੱਗਰੀ ਪ੍ਰਾਪਤ ਕਰਨ ਦੇ ਸਥਾਨ, ਸਟਰਾਂਗ ਰੂਮਜ ਸਮੇਤ ਸਮੁੱਚੀ ਚੋਣ ਪ੍ਰਕ੍ਰਿਆ ਨੇਪਰੇ ਚੜ੍ਹਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਧਿਕਾਰੀਆਂ ਵੱਲੋਂ ਕੀਤੇ ਗਏ ਪ੍ਰਬੰਧਾਂ ‘ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਆਪਸੀ ਤਾਲਮੇਲ ਬਣਾ ਕੇ ਆਪਣੀ ਜਿੰਮੇਵਾਰੀ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਆਨਲਾਈਨ ਵੀ.ਸੀ. ਦੌਰਾਨ ਸਮੂਹ ਰਿਟਰਨਿੰਗ ਅਧਿਕਾਰੀ, ਡੀ.ਐਸ.ਪੀਜ ਤੇ ਸਹਾਇਕ ਰਿਟਰਨਿੰਗ ਅਧਿਕਾਰੀ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Post Views: 24
Tags: District AdministrationDistrict Council and Panchayat Committee electionsdr preeti yadavdr priti yadav
Previous Post

11 dec 2025

Next Post

12 dec 2025

Next Post

12 dec 2025

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800