No Result
View All Result
Wednesday, July 9, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਰਕਾਰੀ ਸਕੂਲਾਂ ਦੀ ਸੈਸ਼ਨ 2025-26 ਦੀ ਪਹਿਲੀ ਮਾਪੇ-ਅਧਿਆਪਕ ਮਿਲਣੀ ਹੋਈ

admin by admin
in BREAKING, COVER STORY, Education, INDIA, National, PUNJAB
0
ਸਰਕਾਰੀ ਸਕੂਲਾਂ ਦੀ ਸੈਸ਼ਨ 2025-26 ਦੀ ਪਹਿਲੀ ਮਾਪੇ-ਅਧਿਆਪਕ ਮਿਲਣੀ ਹੋਈ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 31 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, ਸਕੱਤਰ ਸਕੂਲ ਸਿੱਖਿਆ ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਦਿੱਤੇ ਉਤਸ਼ਾਹ ਦੇ ਚਲਦਿਆਂ ਜ਼ਿਲ੍ਹਾ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ, ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਵਿੱਚ ਨਵੇਂ ਸੈਸ਼ਨ 2025-26 ਦੀ ਪਹਿਲੀ ਮਾਪੇ-ਅਧਿਆਪਕ ਮਿਲਣੀ ਸਫਲਤਾਪੂਰਵਕ ਆਯੋਜਿਤ ਕੀਤੀ ਗਈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਪਟਿਆਲਾ ਸੰਜੀਵ ਸ਼ਰਮਾ ਨੇ ਦੱਸਿਆ ਕਿ ਮਾਪੇ ਆਪਣੇ ਬੱਚਿਆਂ ਦੀ ਪੜ੍ਹਾਈ, ਰਵੱਈਏ ਅਤੇ ਹੋਰ ਗਤੀਵਿਧੀਆਂ ਦੀ ਜਾਣਕਾਰੀ ਲੈਣ ਲਈ ਬੜੇ ਉਤਸ਼ਾਹ ਨਾਲ ਸਕੂਲਾਂ ਵਿੱਚ ਪਹੁੰਚੇ। ਇਸ ਮੌਕੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਦਿੱਤੇ ਗਏ ਹੋਮ-ਵਰਕ, ਪ੍ਰੋਜੈਕਟ ਅਤੇ ਸਿਰਜਣਾਤਮਕ ਕਾਰਜਾਂ ਦੀ ਜਾਣਕਾਰੀ ਅਧਿਆਪਕਾਂ ਵੱਲੋਂ ਦਿੱਤੀ ਗਈ। ਉਨ੍ਹਾਂ ਨੇ ਬੱਚਿਆਂ ਨੂੰ ਲੂ ਤੋਂ ਬਚਾਅ ਲਈ ਵਰਤੇ ਜਾਣ ਵਾਲੇ ਸਾਵਧਾਨੀਆਂ ਅਤੇ ਘਰੇਲੂ ਉਪਚਾਰਾਂ ਬਾਰੇ ਵੀ ਜਾਗਰੂਕ ਕੀਤਾ।
ਸਕੂਲ ਕੈਂਪਸ ਵਿੱਚ ਵਣ ਮਹਾਂਉਤਸਵ ਦੇ ਤਹਿਤ ਸਕੂਲ ਮੁਖੀਆਂ, ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਮਾਪਿਆਂ ਨੇ ਮਿਲ ਕੇ ਮੈਡੀਸਨਲ ਗੁਣਾਂ ਵਾਲੇ ਪੌਦੇ ਲਗਾਏ। ਇਸ ਦੌਰਾਨ ਵਾਤਾਵਰਨ ਸੰਭਾਲ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਘਟਾਉਣ ਸੰਬੰਧੀ ਜਾਗਰੂਕਤਾ ਫੈਲਾਈ ਗਈ। ਸਕੂਲਾਂ ਵੱਲੋਂ ਖ਼ਾਸ ਤੌਰ ‘ਤੇ ਤਿਆਰ ਕੀਤੇ ਗਏ ਕੱਪੜੇ ਦੇ ਥੈਲੇ ਮਾਪਿਆਂ ਵਿਚ ਵੰਡੇ ਗਏ, ਜੋ ਇੱਕ ਵਧੀਆ ਵਾਤਾਵਰਨਿਕ ਉੱਦਮ ਸਾਬਤ ਹੋਇਆ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਡਾ. ਰਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਵਿੱਚ ਮਿਡ-ਡੇ ਮੀਲ ਇੰਚਾਰਜਾਂ ਦੀ ਦੇਖ-ਰੇਖ ਹੇਠ ਕਿਚਨ ਗਾਰਡਨ ਵੀ ਤਿਆਰ ਕੀਤੇ ਗਏ ਹਨ, ਜੋ ਬੱਚਿਆਂ ਵਿੱਚ ਖੇਤੀ ਅਤੇ ਪ੍ਰਾਕ੍ਰਿਤਕ ਜੀਵਨ ਲਈ ਰੁਚੀ ਵਧਾਉਣ ਦੀ ਦਿਸ਼ਾ ਵਿੱਚ ਇਕ ਚੰਗਾ ਕਦਮ ਹੈ।
ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਨੂੰ ਵਾਤਾਵਰਨ ਉਤਸਵ ਦੇ ਰੂਪ ਵਿੱਚ ਮਨਾਇਆ ਗਿਆ। ਮਾਪਿਆਂ ਵੱਲੋਂ ਵਿਦਿਆਰਥੀਆਂ ਦੀ ਵਿਅਕਤੀਗਤ ਵਿਕਾਸ, ਵਾਤਾਵਰਨ ਸੰਭਾਲ ਅਤੇ ਸਿਰਜਣਾਤਮਕ ਉਤਸ਼ਾਹ ਲਈ ਕੀਤੇ ਜਾ ਰਹੇ ਉੱਦਮਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ।
ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਅਕਾਦਮਿਕ ਜਾਂ ਸਹਿ-ਵਿੱਦਿਅਕ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕੀਤਾ।

Post Views: 20
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bhagwant maaneducation minister harjot bainseducation newsfirst parent-teacher meetinggovernment schoolspatiala newsSanjeev Sharmasession 2025-26
Previous Post

ਪੰਜਾਬ ‘ਚ ਅੱਜ ਬਲੈਕਆਊਟ, ਵੱਜਣਗੇ ਸਾਈਰਨ..!

Next Post

ਕੈਨੇਡਾ ਸਰਕਾਰ ਨੇ 30 ਹਜ਼ਾਰ ਗੈਰਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਲਈ ਲਿਸਟ ਤਿਆਰ ਕੀਤੀ ਹੈ

Next Post
ਕੈਨੇਡਾ ਸਰਕਾਰ ਨੇ 30 ਹਜ਼ਾਰ ਗੈਰਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਲਈ ਲਿਸਟ ਤਿਆਰ ਕੀਤੀ ਹੈ

ਕੈਨੇਡਾ ਸਰਕਾਰ ਨੇ 30 ਹਜ਼ਾਰ ਗੈਰਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਲਈ ਲਿਸਟ ਤਿਆਰ ਕੀਤੀ ਹੈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In