<h5 class="is-title post-title">ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਐਡੀਟਰਜ਼ ਗਿਲਡ ਆਫ ਇੰਡੀਆ ਦੇ ਪ੍ਰਧਾਨ ਅਤੇ ਤਿੰਨ ਮੈਂਬਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ ਅਤੇ ਉਨ੍ਹਾਂ ‘ਤੇ ਸੂਬੇ ਵਿਚ ਹਾਲਾਤ ਹੋਰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਐਡੀਟਰਜ਼ ਗਿਲਡ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਮਨੀਪੁਰ ਵਿੱਚ ਨਸਲੀ ਹਿੰਸਾ ਬਾਰੇ ਮੀਡੀਆ ਦੀਆਂ ਰਿਪੋਰਟਾਂ ਇੱਕਪਾਸੜ ਸਨ ਅਤੇ ਸੂਬਾਈ ਲੀਡਰਸ਼ਿਪ ‘ਤੇ ਪੱਖਪਾਤੀ ਹੋਣ ਦਾ ਦੋਸ਼ ਲਾਇਆ ਸੀ। ਸਰਕਾਰ ਨੇ ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕਰਵਾੲਿਆ ਹੈ, ਉਨ੍ਹਾਂ ਵਿੱਚ ਐਡੀਟਰਜ਼ ਗਿਲਡ ਦੀ ਪ੍ਰਧਾਨ ਸੀਮਾ ਮੁਸਤਫਾ ਅਤੇ ਤਿੰਨ ਮੈਂਬਰ ਸੀਮਾ ਗੁਹਾ, ਭਾਰਤ ਭੂਸ਼ਣ ਅਤੇ ਸੰਜੇ ਕਪੂਰ ਸ਼ਾਮਲ ਹਨ। ਗੁਹਾ, ਭੂਸ਼ਣ ਅਤੇ ਕਪੂਰ ਨੇ ਨਸਲੀ ਹਿੰਸਾ ਦੀਆਂ ਮੀਡੀਆ ਰਿਪੋਰਟਾਂ ਦਾ ਅਧਿਐਨ ਕਰਨ ਲਈ ਪਿਛਲੇ ਮਹੀਨੇ ਰਾਜ ਦਾ ਦੌਰਾ ਕੀਤਾ ਸੀ।</h5>