ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ਼ ਗੁਜਰਾਤ ਯੂਨੀਵਰਸਿਟੀ ਵੱਲੋਂ ਦਾਇਰ ਕੇਸ ਦੀ ਸੁਣਵਾਈ ’ਤੇ ਰੋਕ ਲਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਯੋਗਤਾ ਵਿਰੁੱਧ ਕਥਿਤ ਟਿੱਪਣੀ ਕਰਨ ਦੇ ਦੋਸ਼ ਹੇਠ ਹੇਠਲੀ ਅਦਾਲਤ ਇਸ ਸਮੇਂ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਕੇਸ ਦੀ ਸੁਣਵਾਈ ਕਰ ਰਹੀ ਹੈ। ਬੈਂਚ ਨੇ ਸੰਜੇ ਸਿੰਘ ਦੀ ਉਸ ਪਟੀਸ਼ਨ ‘ਤੇ ਸੁਣਵਾਈ ਦਾ ਹੁਕਮ ਦਿੱਤਾ ਹੈ, ਜਿਸ ‘ਚ ਉਸ ਨੇ ਹੇਠਲੀ ਅਦਾਲਤ ‘ਚ ਚੱਲ ਰਹੇ ਮਾਮਲੇ ਨੂੰ ਗੁਜਰਾਤ ਤੋਂ ਬਾਹਰ ਤਬਦੀਲ ਕਰਨ ਦੀ ਬੇਨਤੀ ਕੀਤੀ ਹੈ। ਸੁਪਰੀਮ ਕੋਰਟ ਨੇ ਗੁਜਰਾਤ ਹਾਈ ਕੋਰਟ ਨੂੰ ‘ਆਪ’ ਦੇ ਬਚਾਅ ਪੱਖ ਦੀ ਉਸ ਪਟੀਸ਼ਨ ‘ਤੇ ਚਾਰ ਹਫ਼ਤਿਆਂ ਦੇ ਅੰਦਰ ਫੈਸਲਾ ਕਰਨ ਦਾ ਨਿਰਦੇਸ਼ ਦਿੱਤਾ ਹੈ, ਜੋ ਹੇਠਲੀ ਅਦਾਲਤ ਦੁਆਰਾ ਉਨ੍ਹਾਂ ਵਿਰੁੱਧ ਦਾਇਰ ਦੋਸ਼ਾਂ ਨੂੰ ਖਾਰਜ ਕਰਨ ਦੀ ਮੰਗ ਕਰਦੀ ਹੈ। ਬੈਂਚ ਨੇ ਕਿਹਾ ਕਿ ਹਾਈਕੋਰਟ ਦਾ ਫੈਸਲਾ ਆਉਣ ਤੱਕ ਸੁਣਵਾਈ ‘ਤੇ ਰੋਕ ਹੈ।