No Result
View All Result
Monday, July 28, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਵੋਟ ਭਾਜਪਾ ਉਮੀਦਵਾਰਾਂ ਰਾਹੀਂ ਹੀ ਮੋਦੀ ਤੱਕ ਪਹੁੰਚੇਗੀ

ਪ੍ਰਧਾਨਮੰਤਰੀ ਨੂੰ ਮਿਲਣ ਲਈ ਆ ਰਹੇ ਕਿਸਾਨ ਪੁਲਿਸ ਨੇ ਬੈਰੀਕੇਟਿੰਗ ਕਰਕੇ ਥਾਂਹੋ ਥਾਂਈ ਰੋਕੇ :- ਕਿਸਾਨਾਂ ਨੇ ਮੋਦੀ—ਕਿਸਾਨ ਵਿਰੋਧੀ ਦੇ ਲਾਏ ਨਾਅਰੇ

admin by admin
in BREAKING, COVER STORY, INDIA, PUNJAB
0
ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਵੋਟ ਭਾਜਪਾ ਉਮੀਦਵਾਰਾਂ ਰਾਹੀਂ ਹੀ ਮੋਦੀ ਤੱਕ ਪਹੁੰਚੇਗੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ 23 ਮਈ (ਪ੍ਰੈਸ ਕਿ ਤਾਕਤ ਬਿਊਰੋ )
ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੀਤੀ ਗਈ ਫ਼ਤਿਹ ਰੈਲੀ ਵਿੱਚ ਇਕੱਠੀ ਹੋਈ ਭੀੜ ਨੇ ਮੋਦੀ ਦੀ ਗਾਰੰਟੀ ਤੇ ਭਰੋਸੇ ਦਾ ਸਬੂਤ ਦਿੱਤਾ। ਉਥੇ ਹੀ ਪ੍ਰਧਾਨਮੰਤਰੀ ਨੂੰ ਮਿਲਣ ਲਈ ਆ ਰਹੇ ਕਿਸਾਨ ਪੁਲਿਸ ਨੇ ਬੈਰੀਕੇਟਿੰਗ ਕਰਕੇ ਥਾਂਹੋ ਥਾਂਈ ਰੋਕ ਲਏ ਤਾਂ ਕਿ ਉਹ ਪਟਿਆਲਾ ਵਿੱਚ ਪੁੱਜ ਕੇ ਰੈਲੀ ਵਾਲੀ ਥਾਂ *ਤੇ ਕੋਈ ਧਰਨਾ ਪ੍ਰਦਰਸ਼ਨ ਨਾ ਕਰ ਸਕਣ। ਪਟਿਆਲਾ ਨੂੰ ਆਉਣ ਵਾਲੇ ਹਰ ਰਸਤੇ ਨੂੰ ਪੰਜਾਬ ਪੁਲਿਸ ਅਤੇ ਕਮਾਂਡੋਜ਼ ਨੇ ਸੀਲ ਕਰ ਦਿੱਤਾ ਜਿਸ ਕਾਰਣ ਕਿਸਾਨਾਂ ਨੇ ਉੱਥੇ ਹੀ ਬੈਠ ਕੇ ਮੋਦੀ—ਕਿਸਾਨ ਵਿਰੋਧੀ ਦੇ ਨਾਅਰੇ ਲਾਏ ਅਤੇ ਰੈਲੀ ਖਤਮ ਹੋਣ ਤੋਂ ਬਾਅਦ ਮੋਦੀ ਦਾ ਹੈਲੀਕਾਪਟਰ ਉੱਡਣ ਤੋਂ ਬਾਅਦ ਪੰਜਾਬ ਪੁਲਿਸ ਅਤੇ ਐਸ ਪੀ ਜੀ ਦੇ ਸਾਂਹ ਵਿੱਚ ਸਾਂਹ ਆਇਆ।
ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਉਹ ਬਹੁਤ ਖੁਸ਼ ਹਨ ਕਿ ਪਟਿਆਲਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਟਿਆਲਾ ਫੇਰੀ ਸਿਰਫ਼ ਇੱਕ ਚੋਣ ਰੈਲੀ ਤੱਕ ਸੀਮਤ ਨਹੀਂ ਹੈ, ਸਗੋਂ ਇਸ ਗੱਲ ਦੀ ਗਾਰੰਟੀ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਵੱਡੀਆਂ ਸਮੱਸਿਆਵਾਂ ਦਾ ਜੇਕਰ ਕੋਈ ਹੱਲ ਕਰ ਸਕਦਾ ਹੈ ਤਾਂ ਉਹ ਸਿਰਫ਼ ਨਰਿੰਦਰ ਮੋਦੀ ਹੀ ਹੈ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਪਟਿਆਲਾ ਦੇ ਲੋਕਾਂ ਦੇ ਭਰੋਸੇ ਨਾਲ ਉਨ੍ਹਾਂ ਦੀ ਜਿੱਤ ਹੋਵੇਗੀ ਅਤੇ ਉਹ ਪਟਿਆਲਾ ਜ਼ਿਲ੍ਹੇ ਨੂੰ ਕੇਂਦਰੀ ਸਕੀਮਾਂ ਦਾ ਸਿੱਧਾ ਲਾਭ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਘੱਗਰ ਸਮੇਤ ਜ਼ਿਲ੍ਹੇ ਦੀ ਕੋਈ ਵੀ ਵੱਡੀ ਸਮੱਸਿਆ ਅਧੂਰੀ ਨਹੀਂ ਛੱਡੀ ਜਾਵੇਗੀ। ਮੋਦੀ ਦੀ ਗਾਰੰਟੀ ਨਾਲ, ਉਹ ਅਗਲੇ ਪੰਜ ਸਾਲਾਂ ਵਿੱਚ ਪਿਛਲੇ 25 ਸਾਲਾਂ ਵਿੱਚ ਕੀਤੇ ਗਏ ਕੰਮ ਨੂੰ ਦੁੱਗਣਾ ਕਰ ਦੇਣਗੇ।
ਇਸ ਮੌਕੇ ਪਟਿਆਲਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਝਾੜੂ ਵਾਲੀ ਸਰਕਾਰ ਦੀ ਬੀ ਟੀਮ ਬਣ ਕੇ ਚੋਣ ਮੈਦਾਨ ਵਿੱਚ ਉਤਰੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਚ ਕਾਂਗਰਸ ਅਤੇ ਆਪੋ ਇਕੱਠੇ ਹਨ ਅਤੇ ਪੰਜਾਬ ੋਚ ਵੱਖਰੇ ਹਨ। ਅੱਜ ਹਰ ਕੋਈ ਇਸਦਾ ਅਰਥ ਸਮਝਦਾ ਹੈ। ਹੁਣ ਝਾੜੂ ਵਾਲੇ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਪਾ ਕੇ ਜਾਂ ਉਨ੍ਹਾਂ ਨਾਲ ਝੂਠੇ ਵਾਅਦੇ ਕਰਕੇ ਕੋਈ ਵੀ ਵੋਟ ਹਾਸਲ ਨਹੀਂ ਕਰ ਸਕਣਗੇ। ਪ੍ਰਨੀਤ ਕੌਰ ਨੇ ਕਿਹਾ ਕਿ 1 ਜੂਨ ਨੂੰ ਪਟਿਆਲਾ ਨੇ ਖੁਦ ਫੈਸਲਾ ਕਰਨਾ ਹੈ ਕਿ ਕਿਹੜੀ ਪਾਰਟੀ ਨਾਲ ਮਿਲ ਕੇ ਤੁਹਾਡੇ ਬੱਚਿਆਂ ਦਾ ਭਵਿੱਖ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਉਦੋਂ ਹੀ ਚੰਗਾ ਰਹਿ ਸਕਦਾ ਹੈ ਜਦੋਂ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਹੋਣ ਅਤੇ ਦੇਸ਼ ਵਿੱਚ ਮਜ਼ਬੂਤ ਸਰਕਾਰ ਬਣੀ ਹੋਵੇ।
ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੋਦੀ ਸ਼ਾਸਨ ਦੌਰਾਨ ਕੀਤੀਆਂ ਵੱਖ ਵੱਖ ਕਿਸਾਨ ਪੱਖੀ ਪਹਿਲਕਦਮੀਆਂ ਅਤੇ ਸਕੀਮਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਪੈਦਾ ਕੀਤੀ ਫ਼ਸਲ ਦਾ ਇੱਕ ਇੱਕ ਦਾਣਾ ਕੇਂਦਰ ਵੱਲੋਂ ਚੁੱਕਿਆ ਗਿਆ ਹੈ। ਸੁਨੀਲ ਜਾਖੜ ਨੇ ਕਿਹਾ “ਪਰ ਕਿਸਾਨ ਦੇ ਵੇਸ ’ਚ ਲੁਕੇ ਕੁਝ ਸਵਾਰਥੀ ਲੋਕਾਂ ਖੁਦ ਨੂੰ ਕਿਸਾਨ ਦੱਸ ਰਹੇ ਹਨ ਜਦ ਕਿ ਅਸਲ ’ਚ ਉਹ ਆਪ ਅਤੇ ਕਾਂਗਰਸ ਦੇ ਹੱਥਾਂ ’ਚ ਖੇਡ ਰਹੇ ਹਨ। ਉਹ ਲੋਕਤਾਂਤਰਿਕ ਤਰੀਕਿਆਂ ਦੀ ਗੱਲ ਕਰਦੇ ਹਨ ਪਰ ਚੋਣਾਂ ਨਹੀਂ ਲੜਦੇ ਅਤੇ ਇੱਕ ਵਾਰ ਅਜਿਹਾ ਜਦ ਚੋਣ ਲੜੀ ਤਾਂ ਆਪਣੀਆਂ ਜਮਾਨਤਾਂ ਜਬਤ ਕਰਵਾ ਬੈਠੇ।
ਪਟਿਆਲਾ *ਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਪਟਿਆਲਾ ਦੀ ਧਰਤੀ ਤੋਂ ਕਰਨ ਦਾ ਮੌਕਾ ਮਿਲਿਆ, ਜੋ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਧਰਤੀ ਹੈ ਅਤੇ ਇਸ ਪਵਿੱਤਰ ਧਰਤੀ ਨੂੰ ਸ਼੍ਰੀ ਕਾਲੀ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਹੋਇਆ ਹੈ।
ਉਨ੍ਹਾਂ ਕਿਹਾ ਕਿ 2024 ਦੀ ਇਹ ਚੋਣ ਦੇਸ਼ ਦੀ ਚੋਣ ਹੈ। ਇਹ ਦੇਸ਼ ਨੂੰ ਮਜ਼ਬੂਤ ਕਰਨ ਦੀ ਚੋਣ ਹੈ ਅਤੇ ਇੱਕ ਪਾਸੇ ਦੇਸ਼ ਭਾਜਪਾ ਅਤੇ ਐਨਡੀਏ ਦਾ ਸਾਹਮਣਾ ਕਰ ਰਿਹਾ ਹੈ, ਦੂਜੇ ਪਾਸੇ ਭ੍ਰਿਸ਼ਟ ਲੋਕਾਂ ਦਾ ਇੰਡੀ ਗਠਜੋੜ ਹੈ। ਇੱਕ ਇੰਡੀ ਗੱਠਜੋੜ ਜਿਸਦਾ ਕੋਈ ਆਗੂ ਅਤੇ ਕੋਈ ਏਜੰਡਾ ਨਹੀਂ ਹੈ। ਇੱਕ ਪਾਸੇ ਮੋਦੀ ਹੈ ਜੋ ਭਾਰਤ ਵਿੱਚ ਲੜਾਕੂ ਜਹਾਜ਼ਾਂ ਤੋਂ ਲੈ ਕੇ ਜਹਾਜ਼ ਤੱਕ ਸਭ ਕੁਝ ਬਣਾ ਰਿਹਾ ਹੈ। ਦੂਜੇ ਪਾਸੇ, ਇੰਡੀ ਗੱਠਜੋੜ ਹੈ ਜੋ ਲਿਖਤੀ ਰੂਪ ਵਿੱਚ ਕਹਿੰਦਾ ਹੈ ਕਿ ਪ੍ਰਮਾਣੂ ਹਥਿਆਰਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਬੁੱਧ ਪੂਰਨਿਮਾ ਦੇ ਦਿਨ, ਭਾਰਤ ਨੇ ਧਮਾਕੇ ਕਰਕੇ ਦੁਨੀਆ ਨੂੰ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਅੱਜ ਫਿਰ ਬੁੱਧ ਪੂਰਨਿਮਾ ਹੈ। ਇਕ ਪਾਸੇ ਘਰ *ਚ ਦਾਖਲ ਹੋਏ ਅੱਤਵਾਦੀਆਂ ਨੂੰ ਮਾਰਨ ਦੀ ਹਿੰਮਤ ਹੈ, ਦੂਜੇ ਪਾਸੇ ਅੱਤਵਾਦੀਆਂ ਦੇ ਮੁਕਾਬਲੇ *ਤੇ ਹੰਝੂ ਵਹਾਉਣ ਵਾਲੇ ਹਨ। ਇੱਕ ਪਾਸੇ ਮੋਦੀ ਸਰਕਾਰ ਹੈ, ਜਿਸ ਨੇ ਦਸ ਸਾਲਾਂ ਵਿੱਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਹੈ। ਦੂਜੇ ਪਾਸੇ, ਇੰਡੀ ਕੋਲੀਸ਼ਨ ਦਾ ਕਹਿਣਾ ਹੈ ਕਿ ਤੁਹਾਡੀ ਆਮਦਨ ਦਾ ਅੱਧਾ ਹਿੱਸਾ ਤੁਹਾਡੇ ਤੋਂ ਲੈ ਲਿਆ ਜਾਵੇਗਾ। ਇੰਡੀ ਗਠਜੋੜ ਸਮਾਜ ਅਤੇ ਦੇਸ਼ ਨੂੰ ਵੰਡਣਾ ਚਾਹੁੰਦਾ ਹੈ। ਪਰ ਮੋਦੀ ਭਾਰਤ ਨੂੰ ਵਿਕਸਤ ਭਾਰਤ ਬਣਾਉਣਾ ਚਾਹੁੰਦੇ ਹਨ। ਇਸ ਲਈ ਅੱਜ ਮੈਂ ਆਪਣੇ ਪੰਜਾਬ ਦੇ ਵੀਰਾਂ *ਭੈਣਾਂ ਤੋਂ ਅਸ਼ੀਰਵਾਦ ਲੈਣ ਪੰਜਾਬ ਦੀ ਧਰਤੀ *ਤੇ ਆਇਆ ਹਾਂ। ਮੈਂ ਗੁਰੂਆਂ ਦੀ ਧਰਤੀ ਤੇ ਸਿਰ ਝੁਕਾ ਕੇ ਅਸੀਸ ਲੈਣ ਆਇਆ ਹਾਂ। ਦੇਸ਼ ਦਾ ਵਿਕਾਸ ਹੋਵੇ ਜਾਂ ਦੇਸ਼ ਦੀ ਸੁਰੱਖਿਆ, ਸਿੱਖ ਕੌਮ ਨੇ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ। ਇੱਥੋਂ ਦੇ ਲੋਕਾਂ ਨੇ ਖੇਤੀ ਤੋਂ ਲੈ ਕੇ ਦੇਸ਼ ਨੂੰ ਸਭ ਕੁਝ ਦਿੱਤਾ ਹੈ। ਕਠੋਰ ਭ੍ਰਿਸ਼ਟਾਂ ਨੇ ਪੰਜਾਬ ਦੀ ਹਾਲਤ ਖਰਾਬ ਕਰ ਦਿੱਤੀ ਹੈ। ਵਪਾਰ ਪੰਜਾਬ ਤੋਂ ਬਾਹਰ ਜਾ ਰਿਹਾ ਹੈ।
ਭਾਰਤ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਪਟਿਆਲਾ ਵਰਗਾ ਸ਼ਹਿਰ ਖੁਸ਼ਹਾਲ ਹੋਵੇਗਾ। ਪੰਜਾਬ ਨੂੰ ਸਿੱਖਿਆ ਕੇਂਦਰ ਬਣਾਇਆ ਜਾਵੇਗਾ ਅਤੇ ਵਿਦੇਸ਼ੀ ਸੰਸਥਾਵਾਂ ਲਈ ਖੋਲਿ੍ਹਆ ਜਾਵੇਗਾ। ਪਟਿਆਲਾ ਦੇਸ਼ ਦਾ ਸਿੱਖਿਆ ਕੇਂਦਰ ਬਣੇਗਾ। ਭਾਰਤ ਨੂੰ ਖੇਡਾਂ ਦੀ ਮਹਾਂਸ਼ਕਤੀ ਬਣਾਉਣ ਲਈ ਮੋਦੀ ਸਰਕਾਰ ਦੇਸ਼ ਦੇ ਹਰ ਕੋਨੇ ਵਿੱਚ ਕੰਮ ਕਰ ਰਹੀ ਹੈ। ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੀ ਧਰਤੀ ੋਤੇ ਓਲੰਪਿਕ ਦਾ ਆਯੋਜਨ ਕੀਤਾ ਜਾਵੇਗਾ। ਇਸੇ ਲਈ ਖਿਡਾਰੀਆਂ ਅਤੇ ਮੈਦਾਨਾਂ ਨੂੰ ਅਤਿ ਆਧੁਨਿਕ ਦਿੱਖ ਦਿੱਤੀ ਜਾ ਰਹੀ ਹੈ।
1 ਜੂਨ ਨੂੰ ਤੁਸੀਂ ਵਿਕਸਤ ਪੰਜਾਬ, ਵਿਕਸਤ ਭਾਰਤ ਲਈ ਵੋਟ ਪਾਉਣੀ ਹੈ। ਪਟਿਆਲਾ ਤੋਂ ਪ੍ਰਨੀਤ ਕੌਰ ਜੀ, ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਬਾਲਮੀਕ ਜੀ, ਸੰਗਰੂਰ ਤੋਂ ਅਰਵਿੰਦ ਖੰਨਾ, ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ, ਫਰੀਦਕੋਟ ਤੋਂ ਹੰਸਰਾਜ ਹੰਸ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣਾ ਚਾਹੀਦਾ ਹੈ। ਮੋਦੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਵੋਟ ਪਾਉਣੀ ਹੈ ਅਤੇ ਇਹ ਸਿੱਧੇ ਮੋਦੀ ਦੇ ਖਾਤੇ *ਚ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਤੋਂ ਇਹ ਮੇਰੀ ਪਹਿਲੀ ਚੋਣ ਰੈਲੀ ਹੈ ਅਤੇ ਸਾਰਿਆਂ ਨੂੰ ਬੇਨਤੀ ਹੈ ਕਿ ਪੰਜਾਬ ਨੂੰ ਨਵੀਆਂ ਬੁਲੰਦੀਆਂ *ਤੇ ਲਿਜਾਇਆ ਜਾਵੇ ਅਤੇ ਇਹ ਕੰਮ ਸਿਰਫ਼ ਭਾਜਪਾ ਹੀ ਕਰ ਸਕਦੀ ਹੈ। ਮੈਨੂੰ ਤੁਹਾਡਾ ਸਮਰਥਨ ਚਾਹੀਦਾ ਹੈ। ਉਹਨਾਂ ਕਿਹਾ ਮੋਦੀ ਦੀ ਗਾਰੰਟੀ ਤੇ ਤੁਹਾਡਾ ਸੁਪਨਾ ਮੋਦੀ ਦਾ ਸੰਕਲਪ ਹੈ। ਮੇਰਾ ਹਰ ਪਲ ਤੁਹਾਡੇ ਲਈ ਹੈ। ਮੇਰਾ ਹਰ ਪਲ ਦੇਸ਼ ਲਈ ਹੈ। ਦਿਨ ਦੇ 24 ਘੰਟੇ, ਹਫ਼ਤੇ ਦੇ ਸੱਤੇ ਦਿਨ ਗਰੰਟੀਸ਼ੁਦਾ ਮੋਦੀ ਦੇਸ਼ ਨੂੰ ਨਵੀਂ ਉਚਾਈ ਤੇ ਲੈ ਕੇ ਜਾਵੇਗਾ।

 

Post Views: 316
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #pmmodipatialarallylive #pmmodifatehrallylive #fatehrally #pmmodipatialarally #pmrallypatiala #patialarally #bjppatialarallybjp patiala rallybjp rally in patialabreaking newschandigarh newsfateh rallyhindi newslatest news punjablive rally pm modi patialalok sabha electon 2024Ludhiana Newsmodi news livemodi patiala rallynews in hindiPatialapatiala modi rallypatiala newspatiala rallypm modi fateh rallypm modi fateh rally livepm modi in patialapm modi live speechpm modi live speech todaypm modi live todaypm modi patiala rallypm modi patiala rally livepm modi patiyala rallypm modi punjab rallypm modi punjab rally livepm modi rally in patialapm modi rally in patiala todaypm modi rally patialapm narendra modi livepm narendra modi patiala rallypm narendra modi speechpm narendra modi today livepm rally patialapunjab latest newspunjab newspunjabi newsrally
Previous Post

ਪੰਜਾਬ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਕਿਉਂਕਿ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ।

Next Post

e-paper 24 may 2024

Next Post

e-paper 24 may 2024

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In