ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਜਪਾ ਸਰਕਾਰ ਦੇ ਸਿਧਾਂਤ ਭਗਵਾਨ ਰਾਮ ਤੋਂ ਪ੍ਰੇਰਿਤ ਹਨ। ਉਨ੍ਹਾਂ ਇਮਾਨਦਾਰੀ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਦੇਸ਼ ਵਾਸੀਆਂ ਨੂੰ 22 ਜਨਵਰੀ ਨੂੰ ਰਾਮ ਜੋਤੀ ਮਨਾਉਣ ਦੀ ਅਪੀਲ ਕੀਤੀ।ਇਹ ਜੋਤੀ ਉਨ੍ਹਾਂ ਨੂੰ ਆਪਣੇ ਜੀਵਨ ਵਿੱਚੋਂ ਗਰੀਬੀ ਦੂਰ ਕਰਨ ਲਈ ਪ੍ਰੇਰਿਤ ਕਰੇਗੀ। ਅੱਜ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸੰਬੋਧਿਤ ਕੀਤਾ ਅਤੇ ਮੁਕੰਮਲ ਹੋ ਚੁੱਕੇ ਘਰਾਂ ਦੀਆਂ ਚਾਬੀਆਂ ਸੌਂਪੀਆਂ। ਇਸ ਮੌਕੇ ਉਨ੍ਹਾਂ ਭਗਵਾਨ ਰਾਮ ਤੋਂ ਪ੍ਰੇਰਿਤ ਸਰਕਾਰ ਦੇ ਸਿਧਾਂਤਾਂ ‘ਤੇ ਚਾਨਣਾ ਪਾਇਆ ਅਤੇ ਇਮਾਨਦਾਰੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ | ਮੋਦੀ ਨੇ ਕਿਹਾ ਕਿ ਆਪਣੇ ਤੀਜੇ ਕਾਰਜਕਾਲ ‘ਚ ਲੋਕਾਂ ਦੇ ਸਮਰਥਨ ਨਾਲ ਉਹ ਭਾਰਤ ਨੂੰ ਦੁਨੀਆ ਦੀਆਂ ਚੋਟੀ ਦੀਆਂ ਤਿੰਨ ਅਰਥਵਿਵਸਥਾਵਾਂ ‘ਚ ਲੈ ਕੇ ਜਾਣਗੇ। ਅੱਜ, ਪ੍ਰਧਾਨ ਮੰਤਰੀ ਨੇ ਸੋਲਾਪੁਰ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਲਾਭਪਾਤਰੀਆਂ ਨੂੰ 90,000 ਮੁਕੰਮਲ ਘਰ ਸੌਂਪੇ। ਉਨ੍ਹਾਂ ਨੇ ਪ੍ਰਧਾਨ ਮੰਤਰੀ-ਸਵਨਿਧੀ ਯੋਜਨਾ ਲਈ 10,000 ਲਾਭਪਾਤਰੀ ਸਰਟੀਫਿਕੇਟ ਵੀ ਵੰਡੇ।