ਮੌਹਾਲੀ 2 ਸਤੰਬਰ
ਇੰਦਰਜੀਤ ਕਾਲੜਾ
ਪਿਛਲੇ ਕਈ ਦਿਨਾਂ ਤੋਂ ਬੇਰੁਜ਼ਗਾਰ ਈਟੀਟੀ ਟੈੱਟ 2364 ਅਧਿਆਪਕਾਂ ਦਾ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫ਼ਤਰ ਮੋਹਾਲੀ ਵਿਖੇ ਧਰਨਾ ਪ੍ਦਰਸ਼ਨ ਜਾਰੀ ਹੈ।
ਬੇਰੁਜ਼ਗਾਰ ਈਟੀਟੀ ਟੈੱਟ ਪਾਸ 2364 ਅਧਿਆਪਕਾਂ ਵਿੱਚੋਂ ਦੋ ਸਾਥੀ ਸਰਕਾਰ ਦੇ ਲਾਰਿਆਂ ਤੋਂ ਤੰਗ ਆਕੇ ਬੀਤੀ ਪਿਛਲੀ 28 ਅਗਸਤ ਤੋਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ ਤੇ ਚੜੇ ਹੋਏ ਹਨ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ, ਉਨ੍ਹਾਂ ਦੀਆਂ ਮੰਗਾਂ ਦਾ ਛੇਤੀ ਹੱਲ ਕਰਕੇ, ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਅਤੇ ਉਹਨਾਂ ਨੂੰ ਸਕੂਲਾਂ ਵਿੱਚ ਭੇਜਿਆ ਜਾਵੇ
ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਲਗਾਤਾਰ 2364 ਭਰਤੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ। ਸਮੇਂ ਸਮੇਂ ਤੇ ਸੰਬੰਧਿਤ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਉਹਨਾਂ ਨੇ ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰਨ ਦਾ ਵਿਸ਼ਵਾਸ ਦੁਆਇਆ ਤੇ ਅੱਜ 2 ਸਤੰਬਰ ਈਟੀਟੀ 2364 ਅਧਿਆਪਕਾਂ ਵੱਲੋਂ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਭਰਤੀ ਨੂੰ ਲੈ ਕੇ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜੇਕਰ ਇਸ ਮੀਟਿੰਗ ਵਿੱਚ ਕੋਈ ਪੁਖਤਾ ਹਲ ਨਹੀਂ ਨਿਕਲ ਕੇ ਆਉਂਦਾ ਤਾਂ ਸਰਕਾਰ ਦੇ ਵਿਰੁੱਧ ਤਿੱਖਾ ਸੰਘਰਸ਼ ਵੇਖਣ ਨੂੰ ਮਿਲੇਗਾ ਤੇ ਭੁੱਖ ਹੜਤਾਲ ਮਰਨ ਵਰਤ ਵਿੱਚ ਤਬਦੀਲ ਹੋ ਜਾਵੇਗੀ ਨਾਲ ਹੀ ਗੁਪਤ ਐਕਸ਼ਨ ਵੇਖਣ ਨੂੰ ਮਿਲਣਗੇ। ਜੇਕਰ ਕਿਸੇ ਵੀ ਤਰ੍ਹਾ ਦਾ ਕੋਈ ਜਾਨ ਮਾਨ ਦਾ ਨੁਕਸਾਨ ਹੁੰਦਾ ਹੈ, ਤਾਂ ਉਸਦਾ ਜਿੰਮੇਵਾਰ ਇਥੋਂ ਦਾ ਪ੍ਰਸ਼ਾਸ਼ਨ ਤੇ ਮੌਕੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ।ਇਸ ਮੌਕੇ ਯੂਨੀਅਨ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਡਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹੰਦ, ਅੰਮ੍ਰਿਤਪਾਲ ਮੀਮਸਾ, ਪ੍ਥਿਿਵੀ ਅਬੋਹਰ, ਸੁਖਚੈਨ ਬੋਹਾ, ਸੁਖਜਿੰਦਰ ਸੰਗਰੂਰ, ਰਾਜਿੰਦਰ ਧੂਰੀ, ਕੁਲਦੀਪ ਅਬੋਹਰ, ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਰਾਜਵਿੰਦਰ ਜਲਾਲਾਬਾਦ, ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਅਤੇ ਪੂਜਾ ਫਾਜ਼ਿਲਕਾ ਆਦਿ ਹਾਜ਼ਰ ਸਨ।