No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰ

admin by admin
in BREAKING, COVER STORY, INDIA, National, POLITICS, PUNJAB
0
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰ
0
SHARES
0
VIEWS
Share on FacebookShare on Twitter

ਪਾਤੜਾਂ, 18 ਅਪ੍ਰੈਲ:
ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ ਹੈ।
ਆਪਣੇ ਘਰ ਪ੍ਰੈਸ ਕਾਨਫਰੰਸ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ‘ਤੇ ਪਹਿਰਾ ਦਿੱਤਾ ਹੈ। ਇਸੇ ਸਦਕਾ ਐਡਵੋਕੇਟ ਜਨਰਲ ਦੇ ਦਫ਼ਤਰ, ਸਰਕਾਰੀ ਵਕੀਲਾਂ, ਖਾਸ ਕਰਕੇ ਹਾਈ ਕੋਰਟ ‘ਚ, ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵੇਂਕਰਨ ਦਾ ਲਾਭ ਦਿੱਤਾ ਗਿਆ ਹੈ। ਜਦੋਂਕਿ ਪਹਿਲਾਂ ਹਾਈ ਕੋਰਟਾਂ ਸਮੇਤ ਕਿਸੇ ਵੀ ਰਾਜ ਵਿੱਚ ਵਕੀਲਾਂ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ ਕੋਈ ਰਾਖਵਾਂਕਰਨ ਨਹੀਂ ਸੀ।
ਵਿਧਾਇਕ ਬਾਜ਼ੀਗਰ ਨੇ ਕਿਹਾ ਕਿ 2017 ‘ਚ ਵੀ ਆਮ ਆਦਮੀ ਪਾਰਟੀ ਨੇ ਇਹ ਮੰਗ ਚੁੱਕੀ ਸੀ, ਪਰ ਉਸ ਸਮੇਂ ਕਾਂਗਰਸ ਸਰਕਾਰ ਨੇ ਸਾਡੀ ਮੰਗ ਵੱਲ ਕੋਈ ਧਿਆਨ ਨਾ ਦਿੱਤਾ ਪਰੰਤੂ 2022 ‘ਚ ਮਾਨ ਸਰਕਾਰ ਨੇ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ। ਹੁਣ ਸੀਨੀਅਰ ਐਡਵੋਕੇਟ ਜਨਰਲ ਹੋਣ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵਾਂਕਰਨ ਮਿਲੇਗਾ।
ਕੁਲਵੰਤ ਸਿੰਘ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਦਲਿਤਾਂ ਦੇ ਪੜ੍ਹੇ-ਲਿਖੇ ਬੱਚਿਆਂ ਨੂੰ ਚੰਗੀਆਂ ਪੋਸਟਾਂ ਦੇਣ ਦੀ ਬਜਾਏ ਤੀਜੇ ਤੇ ਚੌਥੇ ਦਰਜੇ ‘ਚ ਰਾਖਵਾਂਕਰਨ ਤਾਂ ਦਿੱਤਾ ਪਰ ਕਦੇ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਰਾਖਵਾਂਕਰਨ ਦੇਣ ਦੀ ਪਰਵਾਹ ਨਹੀਂ ਕੀਤੀ ਪਰੰਤੂ ਹੁਣ ਐਸ. ਸੀ ਵਰਗ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ ‘ਚ ਨਹੀਂ ਫਸਣਗੇ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦੇ ਦਲਿਤਾਂ ਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਵੱਡਾ ਤੇ ਇਤਿਹਾਸਕ ਫੈਸਲਾ ਕੀਤਾ ਹੈ।
ਬਾਜ਼ੀਗਰ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ, ਜਿਸ ਲਈ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇੱਕ ਵਾਰ ਫਿਰ ਪੰਜਾਬ ਦੇ ਦਲਿਤਾਂ ਅਤੇ ਉਨ੍ਹਾਂ ਦੇ ਬੱਚਿਆਂ ਪ੍ਰਤੀ ਆਪਣਾ ਦਰਦ ਦਰਸਾਇਆ ਹੈ।
ਇਸ ਮੌਕੇ ਮਹਿੰਗਾ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਪਾਤੜਾਂ,ਮਦਨ ਲਾਲ ਗੋਇਲ ਸਿਟੀ ਪ੍ਰਧਾਨ, ਡਾਕਟਰ ਡੀਡੀ ਸਿੰਗਲਾ ਦਫ਼ਤਰ ਇੰਚਾਰਜ ਵਿਧਾਇਕ ਸ਼ੁਤਰਾਣਾ, ਪ੍ਰਧਾਨ ਪ੍ਰੀਤ ਗਿੱਲ,ਸਰਪੰਚ ਕਰਨੈਲ ਸਿੰਘ ਨਾਮਸੋਤ, ਕੁਲਦੀਪ ਸਿੰਘ ਥਿੰਦ, ਸਰਪੰਚ ਬਲਜਿੰਦਰ ਸਿੰਘ ਜੋਗੇਵਾਲ, ਸਰਪੰਚ ਹਰਦੀਪ ਸਿੰਘ ਸੰਧੂ,ਮੇਜਰ ਸਿੰਘ ਮਤੌਲੀ, ਸਰਪੰਚ ਲਖਵਿੰਦਰ ਸਿੰਘ ਜੋਗੇਵਾਲ, ਰਣਜੀਤ ਸਿੰਘ ਵਿਰਕ ਪ੍ਰਧਾਨ ਟਰੱਕ ਯੂਨੀਅਨ ਪਾਤੜਾਂ,ਲਖਵਿੰਦਰ ਸਿੰਘ ਵਾਇਸ ਚੇਅਰਮੈਨ ਖੇਤੀ ਵਿਕਾਸ ਬੈਂਕ ਪਾਤੜਾਂ , ਕੌਂਸਲਰ ਸੋਨੀ ਜਲੂਰ, ਕੌਂਸਲਰ ਕੁਲਦੀਪ ਸਿੰਘ ਬਿੱਟੂ ਬਦੇਸ਼ਾ, ਅਮ੍ਰਿੰਤਪਾਲ ਸਿੰਘ ਕਾਲੇਕਾ ਆਦਿ ਹਾਜ਼ਰ ਸਨ ।

Post Views: 58
Tags: Aam Aadmi PartyArvind Kejriwalbaba sahib bheem rao ambedkarbhagwant maancongresskejriwalSARDAR KULWANT SINGHshahid e aazam
Previous Post

18 April 2025 e-paper

Next Post

19 april 2025

Next Post

19 april 2025

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982