No Result
View All Result
Friday, March 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਟੇਟ ਸਕੂਲ ਖੇਡ ਕਮੇਟੀ ਨੇ 68ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

admin by admin
in BREAKING, COVER STORY, Education, INDIA, National, PUNJAB, SPORTS
0
ਸਟੇਟ ਸਕੂਲ ਖੇਡ ਕਮੇਟੀ ਨੇ 68ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ  ਲਿਆ
0
SHARES
0
VIEWS
Share on FacebookShare on Twitter

ਪਟਿਆਲਾ, 15 ਨਵੰਬਰ:
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲੀ ਵਿਦਿਆਰਥੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਵੀ ਮਿਆਰੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਪੰਜਾਬ ਨੂੰ 68ਵੀਆਂ ਨੈਸ਼ਨਲ ਸਕੂਲ ਖੇਡਾਂ 2024-25 ਦੇ ਸ਼ਡਿਊਲ ਅਨੁਸਾਰ ਬਾਸਕਟਬਾਲ ਦੇ ਅੰਡਰ-19 ਲੜਕਿਆਂ ਅਤੇ ਲੜਕੀਆਂ ਦੇ ਟੂਰਨਾਮੈਂਟ ਦੀ ਮੇਜ਼ਬਾਨੀ ਜ਼ਿਲ੍ਹਾ ਪਟਿਆਲਾ ਨੂੰ ਮਿਲੀ ਹੈ। ਇਹ ਟੂਰਨਾਮੈਂਟ 20 ਤੋਂ 26 ਨਵੰਬਰ ਤੱਕ ਪਟਿਆਲਾ ਵਿਖੇ ਆਯੋਜਿਤ ਕੀਤਾ ਜਾਣਾ ਹੈ ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਟੇਟ ਸਕੂਲ ਖੇਡ ਕਮੇਟੀ ਵੱਲੋਂ ਸੁਨੀਲ ਕੁਮਾਰ ਭਾਰਦਵਾਜ ਡਿਪਟੀ ਡਾਇਰੈਕਟਰ ਸਪੋਰਟਸ ਬ੍ਰਾਂਚ ਦਫ਼ਤਰ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਸੈਕੰਡਰੀ ਸਿੱਖਿਆ ਅਤੇ ਹੋਰ ਟੀਮ ਮੈਂਬਰ ਉਚੇਚੇ ਤੌਰ ‘ਤੇ ਪਹੁੰਚੇ।
ਉਹਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ, ਡਿਪਟੀ ਡੀਈਓ ਡਾ. ਰਵਿੰਦਰਪਾਲ ਸਿੰਘ ਅਤੇ ਟੂਰਨਾਮੈਂਟ ਦੇ ਆਯੋਜਨ ਲਈ ਨਿਯੁਕਤ ਕੀਤੀ ਟੀਮ ਦੇ ਇੰਚਾਰਜਾਂ ਨਾਲ ਮੀਟਿੰਗ ਕੀਤੀ। ਉਹਨਾਂ ਦੂਜੇ ਰਾਜਾਂ ਤੋਂ ਆਉਣ ਵਾਲੇ ਖਿਡਾਰੀਆਂ ਅਤੇ ਸਹਿਯੋਗੀ ਸਟਾਫ਼ ਦੇ ਰਹਿਣ, ਖਾਣੇ ਅਤੇ ਹੋਰ ਸਹੂਲਤਾਂ ਬਾਰੇ ਵੀ ਹਦਾਇਤਾਂ ਕੀਤੀਆਂ। ਟੂਰਨਾਮੈਂਟ ਦੇ ਉਦਘਾਟਨ ਸਮਾਰੋਹ ਅਤੇ ਮੈਚਾਂ ਦੇ ਸ਼ਡਿਊਲ ਬਾਰੇ ਵੀ ਸੁਨੀਲ ਕੁਮਾਰ ਭਾਰਦਵਾਜ ਨੇ ਟੂਰਨਾਮੈਂਟ ਕਮੇਟੀ ਨਾਲ ਮਿਲ ਕੇ ਜਾਇਜ਼ਾ ਲਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਸਟੇਟ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪਟਿਆਲਾ ਦੀ ਸਾਰੀ ਮਿਹਨਤੀ ਟੀਮ ਸਟੇਟ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਟੂਰਨਾਮੈਂਟ ਦਾ ਸਫਲ ਆਯੋਜਨ ਕਰੇਗੀ। ਇਸ ਮੌਕੇ ਦਲਜੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ, ਅਮਰਜੋਤ ਸਿੰਘ ਪਟਿਆਲਾ, ਪਰਮਬੀਰ ਕੌਰ ਮੋਹਾਲੀ, ਅਜੀਤਪਾਲ ਸਿੰਘ ਲੁਧਿਆਣਾ, ਸਿਮਰਦੀਪ ਸਿੰਘ ਬਰਨਾਲਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Post Views: 159
Tags: basketballbasketball challengebasketball tournamentbasketball trash talkbasketball try outintense 1v1 basketballtournament
Previous Post

ਭਾਰਤ ਦਾ ਟੀਚਾ ਦੱਖਣੀ ਅਫਰੀਕਾ ਖਿਲਾਫ ਟੀ -20 ਆਈ ਸੀਰੀਜ਼ ਵਿੱਚ ਜਿੱਤ ਹਾਸਲ ਕਰਨਾ ਹੈ।

Next Post

ਕਿਸਾਨ ਖਾਦਾਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ

Next Post
ਕਿਸਾਨ ਖਾਦਾਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਖਾਦਾਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982