ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਦੇ ਕਥਿਤ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ ਰੱਦ ਕਰ ਦਿੱਤੀਆਂ। ਸੁਪਰੀਮ ਕੋਰਟ ਨੇ ਕਿਹਾ ਕਿ ਜੇ ਮੁਕੱਦਮੇ ਦੀ ਕਾਰਵਾਈ ਵਿੱਚ ਦੇਰੀ ਹੁੰਦੀ ਹੈ ਤਾਂ ਸਿਸੋਦੀਆ ਕਥਿਤ ਘਪਲੇ ਨਾਲ ਸਬੰਧਤ ਮਾਮਲਿਆਂ ਵਿੱਚ ਤਿੰਨ ਮਹੀਨਿਆਂ ਵਿੱਚ ਜ਼ਮਾਨਤ ਲਈ ਅਰਜ਼ੀ ਦੇ ਸਕਦਾ ਹੈ।