ਨਵੀਂ ਦਿੱਲੀ,13-02-23(ਪ੍ਰੈਸ ਕੀ ਤਾਕਤ ਬਿਊਰੋ): ਸਪੋਰਟਸ ਡੈਸਕ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਤੀਜਾ ਟੈਸਟ ਇੰਦੌਰ ਚ ਸ਼ਿਫਟ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਮੈਚ ਧਰਮਸ਼ਾਲਾ ਵਿੱਚ ਖੇਡਿਆ ਜਾਣਾ ਸੀ ਹੁਣ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ 1 ਤੋਂ 5 ਮਾਰਚ ਤੱਕ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾਵੇਗਾ।
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਸੀਰੀਜ਼ ਦਾ ਤੀਜਾ ਟੈਸਟ ਧਰਮਸ਼ਾਲਾ ‘ਚ ਹੋਣਾ ਸੀ ਪਰ ਖੇਤਰ ‘ਚ ਕੜਾਕੇ ਦੀ ਠੰਡ ਅਤੇ ਆਊਟਫੀਲਡ ‘ਤੇ ਘਾਹ ਦੀ ਘਾਟ ਕਾਰਨ ਇਸ ਨੂੰ ਸ਼ਿਫਟ ਕਰਨ ਦਾ ਫੈਸਲਾ ਕੀਤਾ ਗਿਆ। ਧਰਮਸ਼ਾਲਾ ਦੇ ਮੈਦਾਨ ਨੂੰ ਵਿਕਸਤ ਕਰਨ ਵਿੱਚ ਸਮਾਂ ਲੱਗੇਗਾ। ਭਾਰਤ-ਆਸਟ੍ਰੇਲੀਆ ਟੈਸਟ ਸੀਰੀਜ਼ ਦੇ ਬਾਕੀ ਰਹਿੰਦੇ ਸ਼ੈਡਿਊਲ ‘ਚ ਕੋਈ ਹੋਰ ਬਦਲਾਅ ਨਹੀਂ ਹੋਇਆ ਹੈ।
