No Result
View All Result
Tuesday, June 30, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਝਿੱਲ ਵਾਲੀ ਸੜਕ ‘ਤੇ ਲੁੱਕ ਪੈਣ ਦਾ ਕੰਮ ਮੁਕੰਮਲ ਹੋਣ ਨੇੜੇ

admin by admin
in BREAKING, COVER STORY, INDIA, National, POLITICS, PUNJAB
0
ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਝਿੱਲ ਵਾਲੀ ਸੜਕ ‘ਤੇ ਲੁੱਕ ਪੈਣ ਦਾ ਕੰਮ ਮੁਕੰਮਲ ਹੋਣ ਨੇੜੇ
0
SHARES
0
VIEWS
Share on FacebookShare on Twitter

ਪਟਿਆਲਾ, 7 ਅਕਤੂਬਰ:
ਸ਼ਹਿਰ ਵਾਸੀਆਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪਾਈਆਂ ਜਾ ਰਹੀਆਂ ਪਾਈਪਾਂ ਕਾਰਨ ਪੁੱਟੀਆਂ ਗਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਡਾ. ਰਜਤ ਓਬਰਾਏ ਨੇ ਦੱਸਿਆ ਕਿ ਝਿੱਲ ਵਾਲੀ ਸੜਕ ਜੋ ਏਕਤਾ ਵਿਹਾਰ, ਆਨੰਦ ਨਗਰ ਏ ਅਤੇ ਬੀ, ਦੀਪ ਨਗਰ, ਰਣਜੀਤ ਨਗਰ, ਵਿਕਾਸ ਨਗਰ ਸਮੇਤ ਦਰਜਨ ਦੇ ਕਰੀਬ ਕਲੋਨੀਆਂ ਨੂੰ ਸਰਹਿੰਦ ਰੋਡ ਨਾਲ ਜੋੜਦੇ ਹੋਏ ਬਾਈਪਾਸ ਦਾ ਕੰਮ ਕਰਦੀ ਹੈ ‘ਤੇ ਲੁੱਕ ਪੈਣ ਦਾ ਕੰਮ ਮੁਕੰਮਲ ਹੋਣ ਨੇੜੇ ਹੈ।
ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸੜਕਾਂ ਟੁਟੀਆਂ ਹੋਣ ਕਰਕੇ ਆ ਰਹੀਆਂ ਦਿੱਕਤਾਂ ਦੂਰ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਿਆਲਾ ਦਿਹਾਤੀ ਦੇ ਵਿਧਾਇਕ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਇਨ੍ਹਾਂ ਸੜਕਾਂ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਦੀ ਪਿਛਲੀ ਸੜਕ, ਅਜੀਤ ਨਗਰ, ਲੇਡੀ ਫਾਤਿਮਾ ਸਕੂਲ ਰੋਡ, ਡੀ.ਐਲ.ਐਫ ਕਲੋਨੀ ਰੋਡ ਤੇ ਝਿੱਲ ਰੋਡ ਤੋਂ ਕੋਹਲੀ ਸਵੀਟ ਤੱਕ ਦੀ ਸੜਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਜੋ ਜਲਦੀ ਹੀ ਮੁਕੰਮਲ ਹੋ ਜਾਵੇਗਾ।
ਕਮਿਸ਼ਨਰ ਨੇ ਦੱਸਿਆ ਕਿ ਫੁਲਕੀਆਂ ਇਨਕਲੇਵ ਤੋਂ ਤ੍ਰਿਪੜੀ ਤੱਕ, ਮਨਜੀਤ ਨਗਰ, ਫੈਕਟਰੀ ਏਰੀਆ, ਡੀ.ਐਲ.ਐਫ਼ ਤੇ ਅਨੰਦ ਨਗਰ ਦੇ ਖੇਤਰਾਂ ਦੀਆਂ ਸੜਕਾਂ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਲਈ ਚਾਰ ਕਰੋੜ ਰੁਪਏ ਦਾ ਟੈਂਡਰ ਪਾਸ ਹੋ ਚੁੱਕਾ ਹੈ ਤੇ ਜਲਦ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਦੀਪਜੋਤ ਕੌਰ ਤੇ ਐਸ.ਈ. ਗੁਰਪ੍ਰੀਤ ਸਿੰਘ ਵਾਲੀਆ ਤੇ ਹਰਕਿਰਨ ਸਿੰਘ ਵੀ ਮੌਜੂਦ ਸਨ।

Post Views: 156
Tags: canal pipeslaying canal water pipesPatialapress ki taquatrepair roadswater pipes
Previous Post

ਸੁਰੱਖਿਅਤ ਸੜਕੀ ਆਵਾਜਾਈ ਲਈ ਖੇਤਰੀ ਟਰਾਂਸਪੋਰਟ ਅਫ਼ਸਰ ਦੀ ਪ੍ਰਧਾਨਗੀ ਹੇਠ ਬੈਠਕ

Next Post

ਸੇਵਾ ਕੇਂਦਰ ਵਿਚ ਬਣੀ ਕੰਟੀਨ ਦੀ ਬੋਲੀ ਮੰਗਲਵਾਰ ਨੂੰ

Next Post
ਬਜਟ ਦੇ ਨਾਲ ਹੀ ਪੰਜਾਬ ‘ਚ ਡਿੱਗੇ ਪੈਟਰੋਲ-ਡੀਜ਼ਲ ਦੇ ਦਾਮ, ਹੋਇਆ ਸਸਤਾ…ਚੈੱਕ ਕਰੋ ਨਵੇਂ ਰੇਟ।

ਸੇਵਾ ਕੇਂਦਰ ਵਿਚ ਬਣੀ ਕੰਟੀਨ ਦੀ ਬੋਲੀ ਮੰਗਲਵਾਰ ਨੂੰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800