ਲੁਧਿਆਣਾ 30 ਜੂਨ(ਪ੍ਰੈੱਸ ਕਿ ਤਾਕਤ ਬਿਊਰੋ): ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ’ਚ 6ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਦੀਆਂ ਬਾਈ-ਮੰਥਲੀ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਪ੍ਰੀਖਿਆਵਾਂ ਪਹਿਲਾਂ 15 ਜੁਲਾਈ ਤੱਕ ਹੋਣ ਵਾਲੀਆਂ ਸਨ। ਐੱਸ. ਸੀ. ਈ. ਆਰ. ਟੀ. ਵਲੋਂ ਉਕਤ ਬਾਰੇ ਜਾਰੀ ਪੱਤਰ ’ਚ ਪ੍ਰੀ-ਪ੍ਰਾਇਮਰੀ ਤੋਂ 8ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਸਮਰ ਕੈਂਪ ਨੂੰ ਪਹਿਲ ਦੇਣ ਦਾ ਫ਼ੈਸਲਾ ਲਿਆ ਗਿਆ ਹੈ, ਜੋ 3 ਜੁਲਾਈ ਤੋਂ 15 ਜੁਲਾਈ ਤੱਕ ਲਗਾਏ ਜਾਣਗੇ।