ਨਵੀਂ ਦਿੱਲੀ— ਸਰਕਾਰੀ ਸੂਤਰਾਂ ਨੇ ਸੋਮਵਾਰ ਨੂੰ ਕਿਹਾ ਕਿ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ‘ਚ ਸੰਵੇਦਨਸ਼ੀਲ ਸਮੱਗਰੀ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਫਿਲਮ ਦੀ ਰਿਲੀਜ਼ ਡੇਟ 6 ਸਤੰਬਰ ਨੂੰ ਮੁਲਤਵੀ ਕਰਨ ‘ਤੇ ਅਧਿਕਾਰਤ ਸੂਤਰਾਂ ਨੇ ਕਿਹਾ, “ਕੁਝ ਧਾਰਮਿਕ ਸੰਗਠਨਾਂ ਨੇ ਚਿੰਤਾ ਜ਼ਾਹਰ ਕੀਤੀ ਹੈ। ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ ਜਾ ਸਕਦੀ। ਫਿਲਮ ‘ਚ ਕੁਝ ਸੰਵੇਦਨਸ਼ੀਲ ਸਮੱਗਰੀ ਹੈ। ‘ਐਮਰਜੈਂਸੀ’ ਦੀ ਰਿਲੀਜ਼ ਨੂੰ ਕਈ ਵਾਰ ਮੁਲਤਵੀ ਕੀਤਾ ਗਿਆ ਹੈ ਕਿਉਂਕਿ ਫਿਲਮ ਨੂੰ ਅਜੇ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ ਤੋਂ ਮਨਜ਼ੂਰੀ ਦਾ ਸਰਟੀਫਿਕੇਟ ਨਹੀਂ ਮਿਲਿਆ ਹੈ। ਸਿੱਖ ਜਥੇਬੰਦੀਆਂ ਇਸ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਹਨ।