ਬਾਘਾਪੁਰਾਣਾ,5 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ-ਕੋਟਕਪੂਰਾ ਰੋਡ ’ਤੇ ਸਥਿਤ ਚੰਦ ਪੁਰਾਣਾ ਵਿਖੇ ਲੱਗਿਆ ਪੀ. ਡੀ. ਅਗਰਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ 9 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ, ਹੁਣ ਇਹ 10ਵਾਂ ਟੋਲ ਪਲਾਜ਼ਾ ਹੈ ਜਿਸ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਬੰਦ ਹੋਣ ਨਾਲ ਵਹੀਕਲ ਚਾਲਕਾਂ ਦਾ ਰੋਜ਼ਾਨਾ ਲੱਖਾਂ ਰੁਪਏ ਦਾ ਫਾਇਦਾ ਹੋਵੇਗਾ। ਚੰਦ ਪੁਰਾਣਾ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਲੰਮੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕੀਤਾ।