ਨਿਊਯਾਰਕ, 18 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਅਮਰੀਕਾ ਦੇ ਨਿਊਜਰਸੀ ਸੂਬੇ ਦੇ ਸ਼ਹਿਰ ਦੇ ਸਿੱਖ ਮੇਅਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਈਮੇਲ ਰਾਹੀਂ ਨਫ਼ਰਤ ਭਰੇ ਸੰਦੇਸ਼ ਮਿਲੇ ਹਨ, ਜਿਸ ਵਿੱਚ ਧਮਕੀ ਦਿੱਤੀ ਗਈ ਹੈ ਕਿ ਜੇ ਉਹ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਪਰਿਵਾਰ ਸਣੇ ਮਾਰ ਦਿੱਤਾ ਜਾਵੇਗਾ। ਰਵੀ ਭੱਲਾ, ਜੋ ਨਵੰਬਰ 2017 ਵਿੱਚ ਹੋਬੋਕੇਨ ਸਿਟੀ ਦੇ ਮੇਅਰ ਚੁਣੇ ਜਾਣ ਵਾਲੇ ਪਹਿਲੇ ਸਿੱਖ ਹਨ, ਨੇ ਅੱਜ ਸਾਲ ਤੋਂ ਵੱਧ ਸਮਾਂ ਪਹਿਲਾਂ ਭੇਜੇ ਗਏ ਪਹਿਲੇ ਸੰਦੇਸ਼ ਵਿੱਚ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ, ਜਦੋਂ ਕਿ ਦੂਜੇ ਉਸ ਦੀ ਜਾਨ ਨੂੰ ਖ਼ਤਰਾ ਪੈਦਾ ਕੀਤਾ ਸੀ। ਇਹ ਤੀਜੇ ਸੰਦੇਸ਼ ਨੇ ਸ੍ਰੀ ਭੱਲਾ ਤੇ ਪਰਿਵਾਰ ਨੂੰ ਖ਼ੌਫ਼ਜ਼ਦਾ ਕਰ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਹ ਉਨ੍ਹਾਂ ਲਈ ਆਖਰੀ ਚਿਤਾਵਨੀ ਹੈ। ਜੇ ਤੁਰੰਤ ਅਸਤੀਫਾ ਨਹੀਂ ਦਿੱਤਾ ਤਾਂ ਮੇਅਰ ਤੇ ਉਸ ਦੀ ਪਤਨੀ ਤੇ ਬੱਚਿਆਂ ਨੂੰ ਕਤਲ ਕਰ ਦਿੱਤਾ ਜਾਵੇਗਾ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਸ੍ਰੀ ਭੱਲਾ ਦੇ ਦੋ ਬੱਚਿਆਂ, ਜਨਿ੍ਹਾਂ ਦੀ ਉਮਰ 15 ਅਤੇ 11 ਸਾਲ ਹੈ, ਨੂੰ 24 ਘੰਟੇ ਸੁਰੱਖਿਆ ਪ੍ਰਦਾਨ ਕੀਤੀ ਹੈ।