ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1971 ਦੀ ਜੰਗ ਵਿਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਦੀ ਯਾਦ ਵਿਚ ਮਨਾਏ ਜਾਂਦੇ ‘ਵਿਜੈ ਦਿਵਸ’ ‘ਤੇ ਭਾਰਤੀ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਵਿੱਚ ਕਿਹਾ, ‘ਉਨ੍ਹਾਂ ਦੀ ਬਹਾਦਰੀ ਅਤੇ ਸਮਰਪਣ ਰਾਸ਼ਟਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੀ ਕੁਰਬਾਨੀ ਅਤੇ ਅਟੁੱਟ ਭਾਵਨਾ ਹਮੇਸ਼ਾ ਲੋਕਾਂ ਦੇ ਦਿਲਾਂ ਅਤੇ ਸਾਡੇ ਦੇਸ਼ ਦੇ ਇਤਿਹਾਸ ਵਿੱਚ ਦਰਜ ਰਹੇਗੀ।’ ਇਸ ਦੌਰਾਨ ਤਿੰਨੇ ਸੈਨਾਵਾਂ ਦੇ ਮੁਖੀਆਂ, ਰੱਖਿਆ ਮੰਤਰੀ ਰਾਜਨਾਥ ਸਿੰੰਘ ਤੇ ਹੋਰਾਂ ਨੇ ਕੌਮੀ ਜੰਗੀ ਯਾਦਗਾਰ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

