ਪਟਿਆਲਾ (ਪ੍ਰੈਸ ਕਿ ਤਾਕਤ) ਬਾਗਬਾਨੀ ਵਿਭਾਗ ਪੰਜਾਬ ਵੱਲੋਂ ਸੈਂਟਰ ਆਫ਼ ਐਕਸੀਲੈਂਸ ਕਰਤਾਰਪੁਰ (ਜਲੰਧਰ) ਵਿਖੇ ਮਿਤੀ 27 ਜਨਵਰੀ ਤੋਂ 29 ਜਨਵਰੀ 2021 ਤੱਕ ਤਿੰਨ ਦਿਨਾਂ ਢੱਕਵੀਂ ਖੇਤੀ ਸਬੰਧੀ ਟਰੇਨਿੰਗ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਸਵਰਨ ਸਿੰਘ ਮਾਨ ਨੇ ਦੱਸਿਆ ਕਿ ਟਰੇਨਿੰਗ ਦੀ ਫੀਸ ਇਕ ਹਜ਼ਾਰ ਰੁਪਏ ਪ੍ਰਤੀ ਵਿਅਕਤੀ ਹੈ। ਟਰੇਨਿੰਗ ਦੌਰਾਨ ਰਹਿਣ ਅਤੇ ਖਾਣੇ ਦਾ ਪ੍ਰਬੰਧ ਵਿਭਾਗ ਵਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਚਾਹਵਾਨ ਕਿਸਾਨ ਆਪਣਾ ਨਾਮ ਅਤੇ ਪਤਾ ਸਮੇਤ ਮੋਬਾਇਲ ਨੰਬਰ ਡਿਪਟੀ ਡਾਇਰੈਕਟਰ ਬਾਗਬਾਨੀ, ਬਾਰਾਂਦਰੀ ਬਾਗ ਪਟਿਆਲਾ ਦੇ ਦਫ਼ਤਰ ਵਿਖੇ ਮਿਤੀ 25 ਜਨਵਰੀ 2021 ਨੂੰ ਦੁਪਹਿਰ 12 ਵਜੇ ਤੱਕ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਦੌਰਾਨ ਲੋਅ ਟਨਲ, ਵਾਕਿੰਗ ਟਨਲ, ਨਿੱਟ ਹਾਊਸ ਅਤੇ ਪੌਲੀ ਹਾਊਸ ਕਲਟੀਵੇਸ਼ਨ ਸਬੰਧੀ ਪ੍ਰੈਕਟੀਕਲ ਟਰੇਨਿੰਗ ਦਿੱਤੀ ਜਾਵੇਗੀ। ਟਰੇਨਿੰਗ ਉਪਰੰਤ ਹੀ ਕਿਸਾਨ ਵੀਰ ਪੌਲੀਹਾਊਸ ਜਾਂ ਨਿੱਟ ਹਾਊਸ ਲਗਾ ਕੇ ਕੌਮੀ ਬਾਗਬਾਨੀ ਮਿਸ਼ਨ ਅਧੀਨ 50 ਫ਼ੀਸਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ।