No Result
View All Result
Thursday, May 22, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਅਗਸਤ ਤੋਂ

admin by admin
in BREAKING, COVER STORY, INDIA, National, POLITICS, PUNJAB
0
ਬਜਟ ਦੇ ਨਾਲ ਹੀ ਪੰਜਾਬ ‘ਚ ਡਿੱਗੇ ਪੈਟਰੋਲ-ਡੀਜ਼ਲ ਦੇ ਦਾਮ, ਹੋਇਆ ਸਸਤਾ…ਚੈੱਕ ਕਰੋ ਨਵੇਂ ਰੇਟ।
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, (ਕਰਿਸ਼ਮਾ) 1 ਅਗਸਤ:
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 5 ਅਗਸਤ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ।
ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਕੇਵਲ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦਾ ਜ਼ਰੂਰੀ ਸਾਜੇ ਸਮਾਨ ਉਪਲਬਧ ਹੈ। ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਕਾਜ ਵਾਲੇ ਦਿਨ ਫ਼ੋਨ ਨੰ.0175-2361188, 7888343525 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Post Views: 84
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: central arm police forcegovernment and politicsindia defence forcesIndian Air ForceIndian Armed Forcesindian armed forces carsjammu and kashmirparamilitary agenciesparamilitary forceparamilitary forcesparamilitary in jammu and kashmirPolicepolice brutalitytroops withdrawal from jammu and kashmir
Previous Post

ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ‘ਚ ਸਰਕਾਰੀ ਸਕੂਲ ਦੇ ਅਧਿਆਪਕ ਨਾਲ ਵਾਪਰੀ ਘਟਨਾ

Next Post

ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 56 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਡਿਪਟੀ ਕਮਿਸ਼ਨਰ

Next Post
ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 56 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਡਿਪਟੀ ਕਮਿਸ਼ਨਰ

ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 56 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਡਿਪਟੀ ਕਮਿਸ਼ਨਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In