No Result
View All Result
Tuesday, April 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 8 ਨਵੰਬਰ ਤੋਂ

admin by admin
in BREAKING, CAREER, COVER STORY, PUNJAB
0
ਵਿਧਾਇਕ ਕੋਹਲੀ ਵੱਲੋਂ ਦੁਸ਼ਹਿਰੇ ਤੋਂ ਪਹਿਲਾਂ ਪਟਿਆਲਾ ਸ਼ਹਿਰ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ
0
SHARES
0
VIEWS
Share on FacebookShare on Twitter

ਪਟਿਆਲਾ, 1 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 8 ਨਵੰਬਰ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ।
ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45%ਅਤੇ ਹਰੇਕ ਵਿਸ਼ੇ ਵਿੱਚ 33% ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50% ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ 0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

Post Views: 151
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ – ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ

Next Post

ਤੰਬਾਕੂ ਕੰਟਰੋਲ ਪ੍ਰੋਗਰਾਮ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ-ਡਾ. ਬਲਬੀਰ ਸਿੰਘ

Next Post
ਤੰਬਾਕੂ ਕੰਟਰੋਲ ਪ੍ਰੋਗਰਾਮ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ-ਡਾ. ਬਲਬੀਰ ਸਿੰਘ

ਤੰਬਾਕੂ ਕੰਟਰੋਲ ਪ੍ਰੋਗਰਾਮ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ-ਡਾ. ਬਲਬੀਰ ਸਿੰਘ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800