ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦਾ 95ਵਾਂ ਬਲੀਦਾਨ ਦਿਵਸ ਅੱਜ ਉਨ੍ਹਾਂ ਦੇ ਜਨਮ ਸਥਾਨ ਪਿੰਡ ਢੁੱਡੀਕੇ ਵਿਖੇ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ। ਉਨ੍ਹਾਂ ਲਾਲਾ ਜੀ ਦੇ ਬੁੱਤ ਉੱਤੇ ਪਹੁੰਚ ਕੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ।

