ਕਪੂਰਥਲਾ 27 ਜਨਵਰੀ 2026
ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਗਣਤੰਤਰ ਦਿਵਸ ‘ਤੇ ਹਲਕਾ ਨਕੋਦਰ ਦੇ ਇੰਚਾਰਜ ਡਾ. ਨਵਜੋਤ ਦਾਹੀਆ ਦੇ ਸੱਦੇ ‘ਤੇ ਨੂਰਮਹਿਲ ਵਿਖੇ ਪੰਜਾਬ ਲੰਬੜਦਾਰ ਯੂਨੀਅਨ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਰੋਹ ਦੌਰਾਨ ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਗੌਰਵਮਈ ਰਸਮ ਅਦਾ ਕੀਤੀ।
ਇਸ ਮੌਕੇ ‘ਤੇ ਆਪਣੇ ਸੰਬੋਧਨ ਵਿੱਚ ਰਾਣਾ ਗੁਰਜੀਤ ਸਿੰਘ ਨੇ ਦੇਸ਼ ਦੀ ਆਜ਼ਾਦੀ, ਸੰਵਿਧਾਨਿਕ ਮੁੱਲਾਂ ਅਤੇ ਲੋਕਤੰਤਰਿਕ ਪ੍ਰਣਾਲੀ ਦੀ ਵਿਸ਼ੇਸ਼ਤਾ ਉੱਤੇ ਰੋਸ਼ਨੀ ਪਾਉਂਦਿਆਂ ਸਮੂਹ ਨਾਗਰਿਕਾਂ ਨੂੰ ਇਕਜੁੱਟ ਹੋ ਕੇ ਭਾਰਤ ਦੀ ਏਕਤਾ, ਅਖੰਡਤਾ ਅਤੇ ਸਾਂਝੀ ਵਿਰਾਸਤ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਦੇਸ਼ ਲਈ ਸਮਰਪਣ, ਕੁਰਬਾਨੀ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਪ੍ਰੇਰਣਾ ਦਿੰਦਾ ਹੈ।
ਇਸ ਗੌਰਵਮਈ ਸਮਾਰੋਹ ਦੌਰਾਨ ਪੰਜਾਬ ਲੰਬੜਦਾਰ ਯੂਨੀਅਨ ਦੇ ਅਹੁਦੇਦਾਰਾਂ, ਸਥਾਨਕ ਪਤਵੰਤੇ ਸਜਣਾਂ ਅਤੇ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਹਾਜ਼ਰੀ ਭਰ ਕੇ ਰਾਸ਼ਟਰੀ ਤਿਉਹਾਰ ਦੀ ਸ਼ਾਨ ਵਿੱਚ ਵਾਧਾ ਕੀਤਾ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਸਮਾਗਮ ਨੂੰ ਯਾਦਗਾਰ ਬਣਾਇਆ।

