No Result
View All Result
Friday, June 27, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ

admin by admin
in BREAKING, CHANDIGARH, PUNJAB, WORLD
0
ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 28-04-2023(ਪ੍ਰੈਸ ਕੀ ਤਾਕਤ)-ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਕੇ. ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਨਾਲ ਮਿਊਂਸੀਪਲ ਠੋਸ ਰਹਿੰਦ-ਖੂੰਹਦ ਅਤੇ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਤਿਆਰ ਕਰਨ ਲਈ ਬੁਨਿਆਦੀ ਢਾਂਚੇ ਸਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ ਨੇ ਮਿਊਂਸੀਪਲ ਠੋਸ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੁਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਪਿਛਲੇ ਮਹੀਨੇ ਬੈਂਗਲੁਰੂ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਇਨ੍ਹਾਂ ਫਰਮਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਨ੍ਹਾਂ ਫਰਮਾਂ ਨੂੰ ਸੂਬੇ ਦਾ ਦੌਰਾ ਕਰਨ ਅਤੇ ਪੰਜਾਬ ਵਿੱਚ ਪਲਾਂਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਦਿੱਤਾ ਸੀ।

ਸ੍ਰੀ ਅਰੋੜਾ ਨੇ ਪੇਡਾ ਦੇ ਚੇਅਰਮੈਨ ਸ੍ਰੀ ਐਚ.ਐਸ. ਹੰਸਪਾਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਵੀ ਭਗਤ ਨਾਲ ਮੈਸਰਜ਼ ਕਾਰਬਨ ਮਾਸਟਰਜ਼ ਦੇ ਸਹਿ-ਸੰਸਥਾਪਕ ਸ੍ਰੀ ਸੋਮ ਨਰਾਇਣ ਅਤੇ ਡਾਇਰੈਕਟਰ ਸ੍ਰੀ ਕੇਵਿਨ ਹਿਊਸਟਨ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ।

ਇਨ੍ਹਾਂ ਫਰਮਾਂ ਨੂੰ ‘ਇਨਵੈਸਟ ਇਨ ਦਿ ਬੈਸਟ’ ਦਾ ਸੱਦਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਗਰੀਨ ਅਤੇ ਕੁਦਰਤੀ ਊਰਜਾ ਦੇ ਉਤਪਾਦਨ ਦੇ ਮਾਮਲੇ ‘ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਰੱਖਦੀ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਸਟੈਂਪ ਡਿਊਟੀ, ਬਿਜਲੀ ਡਿਊਟੀ, ਸੀ.ਐਲ.ਯੂ. ਅਤੇ ਈ.ਡੀ.ਸੀ. ਚਾਰਜਿਜ਼ ਤੋਂ ਛੋਟ ਦੇਣ ਤੋਂ ਇਲਾਵਾ ਹੋਰ ਵੀ ਵਿੱਤੀ ਰਿਆਇਤਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ‘ਇਨਵੈਸਟ ਪੰਜਾਬ’ ਰਾਹੀਂ ਸਿੰਗਲ ਵਿੰਡੋ ਕਲੀਅਰੈਂਸ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਫਰਮਾਂ ਨੂੰ ਝੋਨੇ ਦੀ ਪਰਾਲੀ ‘ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਲਈ ਸੂਬਾ ਸਰਕਾਰ ਦੀਆਂ ਨੀਤੀਆਂ/ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਕੋਲ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਲਾਂਟ ਲਗਾਉਣ ਲਈ ਸਥਾਨ ਚੁਣਨ ਵਾਸਤੇ ਉਨ੍ਹਾਂ ਨੂੰ ਤਹਿਸੀਲਾਂ ਦੀ ਸੂਚੀ ਮੁਹੱਈਆ ਕਰਵਾਉਣ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਮਿਊਂਸੀਪਲ ਰਹਿੰਦ-ਖੂੰਹਦ ‘ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ।

Post Views: 82
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 2019 telugu current affairsaccuracy metricschemicalsCollegecollege admissioncollegeduniacouncilcurrent affairscurrent affairs 2019current affairs in telugudaily current affairsdaily current affairs in teluguexamsfoodfood supplyfossil fuelHealthlatest current affairs 2019 in telugulatest current affairs in teluguraster datashapefilestelugu current affairsvector dataweekly current affairs quiz 2019 in telugu
Previous Post

5,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ 14 ਪਿੰਡਾਂ ‘ਚ ਕੀਤੀ ਛਾਪੇਮਾਰੀ, 125 ਹੈਕਰਾਂ ਨੂੰ ਕੀਤਾ ਗ੍ਰਿਫ਼ਤਾਰ

Next Post

ਅਦਾਲਤ ਨੇ ED ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਖਾਰਜ ਕਰ ਦਿੱਤੀ

Next Post
ਅਦਾਲਤ ਨੇ ED ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਖਾਰਜ ਕਰ ਦਿੱਤੀ

ਅਦਾਲਤ ਨੇ ED ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਖਾਰਜ ਕਰ ਦਿੱਤੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In