No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ‘ਚ ‘ਆਟਾ-ਦਾਲ ਸਕੀਮ’ ਤਹਿਤ ਹੁਣ ਘਰ-ਘਰ ਪੁੱਜੇਗਾ ਆਟਾ

admin by admin
in BREAKING, COVER STORY, PUNJAB
0
मुख्य मंत्री चन्नी के नेतृत्व में पंजाब कैबिनेट की बैठक आज, अलग-अलग मुद्दों पर होगी विचार-चर्चा
0
SHARES
0
VIEWS
Share on FacebookShare on Twitter

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸਿਵਲ ਸਕੱਤਰੇਤ ਵਿਖੇ ਹੋਈ ਹੈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇੱਥੇ ਅਹਿਮ ਪ੍ਰੈੱਸ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੁਫ਼ਨਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਹੈ ਅਤੇ ਇਸ ਦੇ ਲਈ ਕੈਬਨਿਟ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ ਗਏ ਹਨ। ਚੀਮਾ ਨੇ ਕਿਹਾ ਕਿ ਚੋਣਾਂ ਵੇਲੇ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਆਟਾ ਵੰਡਣ ਦੀ ਪ੍ਰਕਿਰਿਆ ਲੋਕਾਂ ਦੇ ਘਰ ਤੱਕ ਲਿਆਂਦੀ ਜਾਵੇਗੀ।ਅੱਜ ਮੀਟਿੰਗ ਦੌਰਾਨ ਇਸ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤਹਿਤ ਪੰਜਾਬ ਦੇ ਜਿਹੜੇ ਵੀ ਲਾਭਪਾਤਰੀ ਆਟਾ-ਦਾਲ ਸਕੀਮ ਅਧੀਨ ਆਉਂਦੇ ਹਨ, ਜੇਕਰ ਉਹ ਖ਼ੁਦ ਨੂੰ ਆਟਾ ਲੈਣ ਲਈ ਰਜਿਸਟਰ ਕਰਾਉਣਗੇ ਤਾਂ ਸਰਕਾਰ ਉਨ੍ਹਾਂ ਦੇ ਘਰਾਂ ਤੱਕ ਆਟਾ ਪਹੁੰਚਾਵੇਗੀ। ਇਸ ਦੇ ਮਾਰਕਫੈੱਡ ਵੱਲੋਂ 500 ਹੋਰ ਡਿਪੂ ਖੋਲ੍ਹੇ ਜਾਣਗੇ ਤਾਂ ਜੋ ਕੋਈ ਵੀ ਵਿਅਕਤੀ ਇਸ ਸਕੀਮ ਤੋਂ ਵਾਂਝਾ ਨਾ ਰਹਿ ਸਕੇ। ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ ‘ਚ ਰਾਸ਼ਨ ਡਿਪੂਆਂ ਤੋਂ ਜਾਂ ਰਾਸ਼ਨ ਡਿਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ ‘ਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਾਜ਼ੇ ਜਾਂ ਨਜ਼ਦੀਕੀ ਮੋਟਰ ਪੁਆਇੰਟ ‘ਤੇ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਲਾਭਪਾਤਰੀ ਲਈ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ ਕਿਉਂਕਿ ਲਾਭਪਾਤਰੀ ਨੂੰ ਖ਼ਾਸ ਤੌਰ ‘ਤੇ ਖ਼ਰਾਬ ਮੌਸਮ ਦੇ ਹਾਲਾਤ ‘ਚ ਲੰਬੀਆਂ ਕਤਾਰਾਂ ‘ਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ।ਕੈਬਨਿਟ ਮੀਟਿੰਗ ਦੌਰਾਨ ਕਾਫ਼ੀ ਸਾਲਾਂ ਤੋਂ ਪੈਂਡਿੰਗ ਪਈ ਪੰਜਾਬ ਦੀ ਸਪੋਰਟਸ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਨਵੀਂ ਸਪੋਰਟਸ ਪਾਲਿਸੀ ਲਿਆਂਦੀ ਗਈ ਹੈ। ਆਉਣ ਵਾਲੇ ਸਮੇਂ ‘ਚ ਬਲਾਕ ਤੋਂ ਲੈ ਕੇ ਓਲੰਪਿਕ ਤੱਕ ਦਾ ਸਫ਼ਰ ਪੰਜਾਬ ਦੇ ਬੱਚੇ ਤੈਅ ਕਰਨਗੇ। ਇਸ ਬਾਰੇ ਖਰੜਾ ਖੇਡ ਵਿਭਾਗ ਵੱਲੋਂ ਪੇਸ਼ ਕੀਤਾ ਗਿਆ ਸੀ। ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲਈ ਅਸਾਮੀਆਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ। ਸੂਬੇ ਦੇ 8-9 ਜ਼ਿਲ੍ਹਿਆਂ ‘ਚ ਇਹ ਪੋਸਟਾਂ ਖ਼ਾਲੀ ਪਈਆਂ ਸਨ, ਜਿਨ੍ਹਾਂ ਨੂੰ ਭਰਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ 2 ਵੱਡੇ ਸਰਕਾਰੀ ਡੈਂਟਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਪ੍ਰੋਫੈਸਰਾਂ ਅਤੇ ਐਸੋਸੀਏਟ ਪ੍ਰੋਫੈਸਰਾਂ ਦੀਆਂ ਪੋਸਟਾਂ ਕਾਫ਼ੀ ਸਮੇਂ ਤੋਂ ਪੈਂਡਿੰਗ ਸੀ ਅਤੇ ਇਸ ਦੇ ਲਈ 39 ਪੋਸਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਚੀਮਾ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਹੁਸ਼ਿਆਰਪੁਰ ‘ਚ ਇੱਕ-ਇਕ ਸ੍ਰੀ ਗੁਰੂ ਰਵਿਦਾਸ ਜੀ ਆਯੁਰਵੈਦਿਕ ਯੂਨੀਵਰਿਸਟੀ ‘ਚ ਪੋਸਟਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਲੋਕਾਂ ਦੀ ਸਿਹਤ ਤੰਦਰੁਸਤ ਰੱਖੀ ਜਾ ਸਕੇ।

ਕੈਬਨਿਟ ਨੇ ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮ੍ਰਿਤਸਰ ਤੇ ਪਟਿਆਲਾ ਦੇ 9 ਵਿਭਾਗਾਂ ‘ਚ ਟੀਚਿੰਗ ਫੈਕਲਟੀ ਦੀ ਸਿੱਧੀ ਭਰਤੀ ਕੋਟੇ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਪੰਜ ਪ੍ਰੋਫੈਸਰ, 10 ਐਸੋਸੀਏਟ ਪ੍ਰੋਫੈਸਰ ਤੇ 24 ਸਹਾਇਕ ਪ੍ਰੋਫੈਸਰਾਂ ਸਮੇਤ ਕੁੱਲ 39 ਅਸਾਮੀਆਂ ਨੂੰ ਸੁਰਜੀਤ ਕਰਦੇ ਹੋਏ ਇਹ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸਰਕਾਰੀ ਡੈਂਟਲ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ ਅਤੇ ਨਾਲ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਮੰਤਰੀ ਮੰਡਲ ਨੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ ਤਿੰਨ ਰੀਡਰਾਂ, ਚਾਰ ਜੂਨੀਅਰ ਸਕੇਲ ਸਟੈਨੋਗ੍ਰਾਫ਼ਰਾਂ ਅਤੇ ਚਾਰ ਅਹਿਲਮਦ ਸਮੇਤ 11 ਅਸਾਮੀਆਂ ਸੁਰਜੀਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਤੋਂ ਇਲਾਵਾ ਸੇਵਾਦਾਰਾਂ ਦੀਆਂ ਦੋ ਅਸਾਮੀਆਂ ਆਊਟ ਸੋਰਸ ਰਾਹੀਂ ਭਰੀਆਂ ਜਾਣਗੀਆਂ। ਇਨ੍ਹਾਂ ਅਸਾਮੀਆਂ ਦੇ ਸੁਰਜੀਤ ਹੋਣ ਨਾਲ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਜ-ਕੁਸ਼ਲਤਾ ਵਿੱਚ ਵਾਧਾ ਹੋਵੇਗਾ, ਜਿਸ ਨਾਲ ਕੰਮ ਦੇ ਨਿਬੇੜੇ ਵਿੱਚ ਤੇਜ਼ੀ ਆਵੇਗੀ।

Post Views: 179
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

…ਜਦੋਂ ਹਰਿਆਣਾ ਦੀਆਂ ਮਹਿਲਾ ਕਿਸਾਨਾਂ ਨੂੰ ਸੋਨੀਆ ਗਾਂਧੀ ਨੇ ਕਿਹਾ- ”ਤੁਸੀਂ ਰਾਹੁਲ ਲਈ ਕੁੜੀ ਲੱਭੋ”

Next Post

e-paper 30 July 2023

Next Post

e-paper 30 July 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800