No Result
View All Result
Tuesday, June 24, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ 7 ਸੋਲਰ ਰੁੱਖਾਂ ਵਾਲੇ ਪ੍ਰੋਜੈਕਟ ਦਾ ਉਦਘਾਟਨ

admin by admin
in BREAKING, COVER STORY, PUNJAB
0
ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ/ਪਟਿਆਲਾ, 26 ਜੂਨ (ਪ੍ਰੈਸ ਕੀ ਤਾਕਤ ਬਿਊਰੋ)

ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ‘ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਅੱਜ ਇਥੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੀਤਾ।

ਸੱਤ ਸੋਲਰ ਦਰੱਖਤਾਂ ਵਿੱਚੋਂ, ਇੱਕ ਸੋਲਰ ਦਰੱਖਤ ਪੀ.ਐਸ.ਪੀ.ਸੀ.ਐਲ ਦੇ ਹੈੱਡ ਆਫਿਸ ਵਿੱਚ ਅਤੇ ਬਾਕੀ ਛੇ ਸੋਲਰ ਦਰੱਖਤ  ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ ਦੀਆਂ ਪਾਵਰ ਕਾਲੋਨੀਆਂ ਵਿੱਚ ਲਗਾਏ ਗਏ ਹਨ। ਸੋਲਰ ਦਰੱਖਤ ਨਵੀਨਤਾਕਾਰੀ ਢਾਂਚੇ ਹਨ ਜੋ ਰੁੱਖਾਂ ਵਰਗੇ ਦਿਖਾਈ ਦਿੰਦੇ ਹੋਏ ਸੂਰਜੀ ਊਰਜਾ ਦਾ ਉਪਯੋਗ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ।

ਇਥੇ ਜਿਕਰਯੋਗ ਹੈ ਕਿ ਪੀ.ਐਸ.ਪੀ.ਸੀ.ਐਲ ਦੀਆਂ ਇਮਾਰਤਾਂ ‘ਤੇ 31 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਦੀ ਸਥਾਪਨਾ ਲਈ ਟੈਂਡਰਿੰਗ ਪ੍ਰਕਿਰਿਆ ਜਾਰੀ ਹੈ।

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੋਲਰ ਦਰੱਖਤ ਸਾਫ਼ ਅਤੇ ਨਵਿਆਉਣਯੋਗ ਊਰਜਾ ਸਰੋਤ ਪ੍ਰਦਾਨ ਕਰਦੇ ਹਨ, ਜੋ ਜੀਵਾਸ਼ਮ ਈਂਧਨ ‘ਤੇ ਨਿਰਭਰਤਾ ਅਤੇ ਗ੍ਰੀਨਹਾਊਸ ਗੈਸ ਨਿਕਾਸ ਨੂੰ ਘਟਾਉਂਦੇ ਹਨ।

ਬਿਜਲੀ ਮੰਤਰੀ ਨੇ ਕਿਹਾ,”ਇਹ ਸੋਲਰ ਦਰੱਖਤ ਸਾਲਾਨਾ ਲਗਭਗ 52,000 ਯੂਨਿਟ ਬਿਜਲੀ ਪੈਦਾ ਕਰਨਗੇ, ਜੋ ਸਾਲਾਨਾ ਲਗਭਗ 41 ਟਨ ਕਾਰਬਨ ਡਾਈਆਕਸਾਈਡ ਨਿਕਾਸ ਨੂੰ ਬਚਾ ਸਕਦੇ ਹਨ ਜੋ ਕਿ ਕਾਰਬਨਡਾਈਆਕਸਾਈਡ ਸੋਖਣ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਵਿਕਸਤ ਲਗਭਗ 1015 ਰੁੱਖਾਂ ਦੇ ਬਰਾਬਰ ਹੈ।“

ਉਨ੍ਹਾਂ ਅੱਗੇ ਕਿਹਾ,”ਸੋਲਰ ਦਰੱਖਤ ਪ੍ਰੇਰਣਾ ਦੇ ਸਾਧਨ ਵਜੋਂ ਵੀ ਕੰਮ ਕਰਦੇ ਹਨ, ਜੋ ਨਵਿਆਉਣਯੋਗ ਅਤੇ ਟਿਕਾਊ ਊਰਜਾ ਬਾਰੇ ਜਾਗਰੂਕਤਾ ਨੂੰ ਵਧਾਉਂਦੇ ਹਨ। ਇਹਨਾਂ ਰੁੱਖਾਂ ਦਾ ਡਿਜ਼ਾਈਨ ਸੁਹਜਾਤਮਕ ਤੌਰ ‘ਤੇ ਖੂਬਸੂਰਤ ਹੈ ਜੋ ਜਨਤਕ ਥਾਵਾਂ, ਪਾਰਕਾਂ ਅਤੇ ਇਮਾਰਤਾਂ ਦੀ ਦਿੱਖ ਨੂੰ ਸੁੰਦਰ ਬਨਾਉਣ ਦੇ ਨਾਲ-ਨਾਲ ਤਕਨਾਲੋਜੀ ਨੂੰ ਕੁਦਰਤ ਨਾਲ ਜੋੜਦਾ ਹੈ।“

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੋਲਰ ਦਰੱਖਤ ਰਵਾਇਤੀ ਸੋਲਰ ਪੈਨਲਾਂ ਦੇ ਮੁਕਾਬਲੇ ਘੱਟ ਜਗ੍ਹਾ ਲੈਂਦੇ ਹਨ, ਜੋ ਉਨ੍ਹਾਂ ਨੂੰ ਸ਼ਹਿਰੀ ਵਾਤਾਵਰਣ ਅਤੇ ਸੀਮਤ ਜਗ੍ਹਾ ਵਾਲੇ ਖੇਤਰਾਂ ਲਈ ਆਦਰਸ਼ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਉੱਚੇ ਸੋਲਰ ਪੈਨਲ ਜ਼ਮੀਨੀ ਪੱਧਰ ‘ਤੇ ਮੌਜੂਦ ਪਰਛਾਵਿਆਂ ਅਤੇ ਰੁਕਾਵਟਾਂ ਤੋਂ ਬਚਦਿਆਂ ਵਧੇਰੇ ਧੁੱਪ ਨੂੰ ਸੋਖਦੇ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਸਮੁੱਚੇ ਤੌਰ ‘ਤੇ ਸੋਲਰ ਦਰੱਖਤ ਸੂਰਜੀ ਊਰਜਾ ਉਤਪਾਦਨ ਲਈ ਇੱਕ ਬਹੁ-ਕਾਰਜੀ ਅਤੇ ਟਿਕਾਊ ਪਹੁੰਚ ਦੀ ਨੁਮਾਇੰਦਗੀ ਕਰਦੇ ਹਨ, ਜੋ ਤਕਨਾਲੋਜੀ, ਸੁਹਜ ਅਤੇ ਵਾਤਾਵਰਣ ਸਬੰਧੀ ਲਾਭਾਂ ਦਾ ਸੁਮੇਲ ਹੈ।

ਇਸ ਮੌਕੇ ਸੀ ਐਮਡੀ ਪੀਐਸਪੀਸੀਐਲ ਇੰਜੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀ. ਡੀਪੀਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਇੰਜੀ. ਪਰਮਜੀਤ ਸਿੰਘ, ਡਾਇਰੈਕਟਰ ਕਮਰਸ਼ੀਅਲ ਇੰਜੀ. ਰਵਿੰਦਰ ਸਿੰਘ ਸੈਣੀ, ਡਾਇਰੈਕਟਰ ਫਾਈਨਾਂਸ ਸੀਏ. ਐਸ ਕੇ ਬੇਰੀ, ਡਾਇਰੈਕਟਰ ਐਡਮਿਨ ਸ. ਜਸਬੀਰ ਸਿੰਘ ਸੁਰ ਸਿੰਘ ਵੀ ਮੌਜੂਦ ਸਨ।

Post Views: 74
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest news punjablatest political news PunjabLatest Punjab Newslatest punjabi newslive newsnewsnews hindinews in hindinews indianews latestnews livenews punjabnews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newsToday newstoday news punjabtop 10 newspaper of Punjabtop newstrending news
Previous Post

ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ

Next Post

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

Next Post
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In