No Result
View All Result
Sunday, May 31, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਵਿੱਚ ਸ਼ਨੀਵਾਰ ਨੂੰ ਕਰਫ਼ਿਊ ਨਹੀਂ, 167 ਮਿਉਂਸਿਪਲ ਸ਼ਹਿਰਾਂ ਵਿੱਚ ਐਤਵਾਰ ਨੂੰ ਕਰਫਿਊ

admin by admin
in PUNJAB
0
ਕੋਵਾ ਐਪ ਡਾਊਨਲੋਡ ਕਰੋ ਅਤੇ ‘ਮਿਸ਼ਨ ਫਤਿਹ ਯੋਧਾ’ ਬਣੋ: ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 9 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਕੋਵਿਡ-19 ਮਹਾਂਮਾਰੀ ਦੌਰਾਨ ਸ਼ਹਿਰੀ ਖੇਤਰਾਂ ਵਿਚ ਵਧੇਰੇ ਰਾਹਤ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ `ਤੇ ਐਲਾਨ ਕੀਤਾ ਹੈ ਕਿ 30.09.2020 ਤੱਕ ਰਾਜ ਦੇ ਸਾਰੇ 167 ਮਿਉਂਸਪਲ ਕਸਬਿਆਂ ਵਿਚ ਸਿਰਫ ਐਤਵਾਰ ਵਾਲੇ ਦਿਨ ਹੀ ਪੂਰਾ ਕਰਫ਼ਿਊ ਰਹੇਗਾ ਅਤੇ ਸ਼ਨੀਵਾਰ ਨੂੰ ਦਿਨੇ ਕੋਈ ਕਰਫ਼ਿਊ ਨਹੀਂ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕੋਵਿਡ -19 ਸਥਿਤੀ ਦਾ ਜਾਇਜ਼ਾ ਲਿਆ ਹੈ ਅਤੇ ਸ਼ਨੀਵਾਰ ਨੂੰ ਦਿਨ ਦੇ ਕਰਫਿਊ ਵਿੱਚ ਢਿੱਲ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਕੁਝ ਹੋਰ ਪਾਬੰਦੀਆਂ `ਚ ਢਿੱਲ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਫ਼ਤੇ ਦੌਰਾਨ ਪੰਜਾਬ ਦੇ ਸਾਰੇ ਸ਼ਹਿਰਾਂ ਦੀਆਂ ਮਿਉਂਸਪਲ ਹੱਦਾਂ ਦੇ ਅੰਦਰ ਰਾਤ 9:30 ਵਜੇ ਤੋਂ ਸਵੇਰੇ 5 ਵਜੇ ਤੱਕ ਸਾਰੇ ਗੈਰ-ਜ਼ਰੂਰੀ ਕੰਮਾਂ ਲਈ ਵਿਅਕਤੀਆਂ ਦੀ ਆਵਾਜਾਈ `ਤੇ ਪਾਬੰਦੀ ਰਹੇਗੀ।
ਹਾਲਾਂਕਿ, ਜ਼ਰੂਰੀ ਗਤੀਵਿਧੀਆਂ ਅਤੇ ਸੇਵਾਵਾਂ ਜਿਵੇਂ ਕਿ ਕੌਮੀ ਅਤੇ ਰਾਜ ਮਾਰਗਾਂ `ਤੇ ਵਿਅਕਤੀਆਂ ਅਤੇ ਵਸਤਾਂ ਦੀ ਆਵਾਜਾਈ, ਅੰਤਰ-ਰਾਜੀ ਅਤੇ ਸੂਬੇ ਅੰਦਰ ਵਿਅਕਤੀਆਂ ਦੀ ਆਵਾਜਾਈ, ਮਾਲ ਲਾਹੁਣ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ `ਚੋਂ ਉਤਰਨ ਤੋਂ ਬਾਅਦ ਹਦਾਇਤਾ ਮੁਤਾਬਿਕ ਵਿਅਕਤੀਆਂ ਨੂੰ ਆਪਣੀ ਮੰਜ਼ਿਲ `ਤੇ ਜਾਣ ਦੀ ਆਗਿਆ ਹੋਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਸਿਹਤ, ਖੇਤੀਬਾੜੀ ਅਤੇ ਸਬੰਧਤ ਗਤੀਵਿਧੀਆਂ, ਡੇਅਰੀ ਅਤੇ ਮੱਛੀ ਪਾਲਣ ਦੀਆਂ ਗਤੀਵਿਧੀਆਂ, ਬੈਂਕਾਂ, ਏਟੀਐਮਜ਼, ਸਟਾਕ ਮਾਰਕੀਟਾਂ, ਬੀਮਾ ਕੰਪਨੀਆਂ, ਆਨ-ਲਾਈਨ ਟੀਚਿੰਗ, ਜਨਤਕ ਸਹੂਲਤਾਂ, ਜਨਤਕ ਟਰਾਂਸਪੋਰਟ, ਮਲਟੀਪਲ-ਸ਼ਿਫ਼ਟਾਂ ਵਿੱਚ ਉਦਯੋਗ, ਨਿਰਮਾਣ ਉਦਯੋਗ, ਨਿੱਜੀ ਅਤੇ ਸਰਕਾਰੀ ਦਫ਼ਤਰਾਂ ਆਦਿ ਵੀ ਮਨਜ਼ੂਰੀ ਹੋਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਸੰਭਾਲ ਸੰਸਥਾਵਾਂ ਜਿਵੇਂ ਕਿ. ਹਸਪਤਾਲ, ਲੈਬਾਂ, ਡਾਇਗਨੌਸਟਿਕ ਸੈਂਟਰ ਅਤੇ ਕੈਮਿਸਟ ਦੁਕਾਨਾਂ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ 24 ਘੰਟੇ ਖੁੱਲ੍ਹੇ ਰਹਿਣਗੇ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਪ੍ਰੀਖਿਆਵਾਂ, ਯੂਨੀਵਰਸਿਟੀਆਂ, ਬੋਰਡਾਂ, ਲੋਕ ਸੇਵਾ ਕਮਿਸ਼ਨਾਂ ਅਤੇ ਹੋਰ ਸੰਸਥਾਵਾਂ ਦੁਆਰਾ ਕਰਵਾਈਆਂ ਜਾਂਦੀਆਂ ਦਾਖਲਾ ਪ੍ਰੀਖਿਆਵਾਂ ਦੇ ਸਬੰਧ ਵਿੱਚ ਵਿਦਿਆਰਥੀਆਂ ਅਤੇ ਵਿਅਕਤੀਆਂ ਦੀ ਆਵਾਜਾਈ ਦੀ ਵੀ ਆਗਿਆ ਹੋਵੇਗੀ।
ਹਫ਼ਤੇ ਦੇ ਅੰਤਲੇ ਦਿਨਾਂ/ ਰਾਤ ਦੀਆਂ ਪਾਬੰਦੀਆਂ ਦਾ ਵੇਰਵਾ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੇ ਕਾਰੋਬਾਰ ਵਿੱਚ ਸ਼ਾਮਲ ਦੁਕਾਨਾਂ / ਮਾਲਾਂ ਨੂੰ ਛੱਡ ਕੇ ਬਾਕੀ ਦੁਕਾਨਾਂ/ਮਾਲਾਂ ਨੂੰ ਸੋਮਵਾਰ ਤੋਂ ਸ਼ਨੀਵਾਰ ਤੱਕ ਰਾਤ 9 ਵਜੇ ਤੱਕ ਖੁੱਲੇ ਰਹਿਣ ਦੀ ਇਜਾਜ਼ਤ ਹੋਵੇਗੀ ਪਰ ਐਤਵਾਰ ਨੂੰ ਸਾਰੇ ਸ਼ਹਿਰਾਂ ਵਿੱਚ ਇਹ ਬੰਦ ਰਹਿਣਗੇ। ਜ਼ਰੂਰੀ ਵਸਤਾਂ ਦੇ ਕਾਰੋਬਾਰ ਵਿੱਚ ਸ਼ਾਮਲ ਦੁਕਾਨਾਂ/ਮਾਲ ਹਫ਼ਤੇ ਦੇ ਅੰਤਲੇ ਦਿਨਾਂ ਦੌਰਾਨ ਵੀ ਰਾਤ ਦੇ 9 ਵਜੇ ਤੱਕ ਖੁੱਲ੍ਹੇ ਰਹਿਣਗੇ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਧਾਰਮਿਕ ਸਥਾਨਾਂ ਨੂੰ ਵੀ ਰਾਤ ਦੇ 9 ਵਜੇ ਤੱਕ ਸਾਰੇ ਦਿਨਾਂ ਦੌਰਾਨ ਖੁੱਲੇ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ, ਜਿਵੇਂ ਕਿ ਰੈਸਟੋਰੈਂਟ (ਮਾਲ,ਹੋਟਲਾਂ ਵਿਚਲੇ ਸਮੇਤ) ਅਤੇ ਸ਼ਰਾਬ ਦੇ ਠੇਕਿਆਂ ਦੇ ਮਾਮਲੇ ਵਿੱਚ ਦਿੱਤੀ ਗਈ ਹੈ। ਦਿਨ / ਸਮੇਂ ਦੀਆਂ ਪਾਬੰਦੀਆਂ ਹੋਟਲਾਂ `ਤੇ ਲਾਗੂ ਨਹੀਂ ਹੁੰਦੀਆਂ।
ਗੌਰਤਲਬ ਹੈ ਕਿ ਵਾਹਨਾਂ ਵਿਚ ਯਾਤਰੀਆਂ ਦੀ ਗਿਣਤੀ `ਤੇ ਮੌਜੂਦਾ ਪਾਬੰਦੀਆਂ ਵੀ ਲਾਗੂ ਰਹਿਣਗੀਆਂ ਜਿਸ ਵਿੱਚ 4 ਪਹੀਆ ਵਾਹਨ `ਚ ਡਰਾਇਵਰ ਸਮੇਤ 3 ਵਿਅਕਤੀਆਂ ਅਤੇ ਸਾਰੀਆਂ ਬੱਸਾਂ ਤੇ ਜਨਤਕ ਟਰਾਂਸਪੋਰਟ ਵਾਹਨਾਂ ਨੂੰ ਬੈਠਣ ਦੀ ਸਿਰਫ਼ ਅੱਧੀ (50%)ਸਮਰੱਥਾ ਨਾਲ ਚੱਲਣ ਦੀ ਆਗਿਆ ਦਿੱਤੀ ਗਈ ਹੈ।
ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ ਮਹੀਨੇ ਦੇ ਅੰਤ ਤੱਕ 50 ਫੀਸਦੀ ਸਟਾਫ ਨਾਲ ਕੰਮ ਕਰਨਗੇ, ਭਾਵ ਕਿਸੇ ਵੀ ਦਿਨ 50 ਫੀਸਦੀ ਤੋਂ ਵੱਧ ਕਰਮਚਾਰੀਆਂ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂਦਿੱਤੀ ਜਾਏਗੀ। ਦਫ਼ਤਰਾਂ ਦੇ ਮੁਖੀ ਸਰਕਾਰੀ ਦਫਤਰਾਂ ਵਿੱਚ ਜਨਤਕ ਆਮਦ ਨੂੰ ਸੀਮਤ ਰੱਖਣਗੇ ਅਤੇਆਨ-ਲਾਈਨ ਪੰਜਾਬ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐਸ) ਅਤੇ ਹੋਰ ਆਨ-ਲਾਈਨ ਸਾਧਨਾਂ ਦੀ ਵਰਤੋਂ ਨੂੰ ਉਤਸ਼ਾਹਤ ਕਰਨਗੇ ਤਾਂ ਜੋ ਦਫਤਰਾਂ ਵਿੱਚ ਵਿਅਕਤੀਗਤ ਸੰਪਰਕ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਸੀਆਰਪੀਸੀ ਦੀ ਧਾਰਾ 144 ਤਹਿਤ ਸਾਰੇ ਸਮਾਜਿਕ, ਰਾਜਨੀਤਿਕ, ਧਾਰਮਿਕ ਇਕੱਠਾਂ, ਵਿਰੋਧ ਪ੍ਰਦਰਸ਼ਨਾਂ ਅਤੇ ਪ੍ਰਦਰਸ਼ਨਾਂ `ਤੇ ਪਾਬੰਦੀ ਲਗਾਈ ਜਾਵੇਗੀ, ਜਦਕਿ ਵਿਆਹ ਅਤੇ ਅੰਤਿਮ ਸੰਸਕਾਰ ਨਾਲ ਜੁੜੇ ਇਕੱਠਾਂ ਵਿਚ ਕ੍ਰਮਵਾਰ ਸਿਰਫ 30 ਵਿਅਕਤੀਆਂ ਅਤੇ 20 ਵਿਅਕਤੀਆਂ ਨੂੰ ਸ਼ਾਮਲ ਹੋਣ ਦੀ ਆਗਿਆ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਬੰਧਕਾਂ ਅਤੇ ਮੁੱਖ ਭਾਗੀਦਾਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੁਹਰਾਇਆ ਕਿ ਉਪਰੋਕਤ ਪਾਬੰਦੀਆਂ ਸੂਬੇ ਦੇ ਸਿਰਫ ਸ਼ਹਿਰੀ ਖੇਤਰਾਂ ਵਿੱਚ ਲਾਗੂ ਹੋਣਗੀਆਂ।

Post Views: 97
Previous Post

ਜੰਮੂ ਕਸ਼ਮੀਰ ਦੀ ਭਾਸ਼ਾ ਸੂਚੀ ਵਿੱਚੋਂ ਪੰਜਾਬੀ ਨੂੰ ਬਾਹਰ ਕੱਢਣ ਨਾਲ ਅਕਾਲੀਆਂ ਦਾ ਚਿਹਰਾ ਹੋਇਆ ਬੇਨਕਾਬ- ਬਰਿੰਦਰ ਢਿੱਲੋ

Next Post

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਜਾਰੀ

Next Post
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਜਾਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800