No Result
View All Result
Friday, March 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home HARYANA

ਪੰਜਾਬ ਦੀਆਂ 144 ਕਿਲੋਮੀਟਰ ਲੰਮੀਆਂ ਪ੍ਰਮੁੱਖ ਸੜਕਾਂ ਦੇ ਨਵੀਨੀਕਰਨ ਦਾ ਕੰਮ ਛੇਤੀ ਹੋਵੇਗਾ ਸ਼ੁਰੂ : ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ

admin by admin
in HARYANA, INDIA, PUNJAB
0
ਪ੍ਰਾਈਵੇਟ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਕਰੇਗੀ ਪੰਜਾਬ ਸਰਕਾਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 6 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਛੇਤੀ ਹੀ 12 ਪ੍ਰਮੁੱਖ ਸੜਕੀ ਪ੍ਰਾਜੈਕਟਾਂ ਦੀ ਅਪਗ੍ਰੇਡੇਸ਼ਨ ਦਾ ਕਾਰਜ ਅਰੰਭੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਫੰਡ (ਸੀ.ਆਰ.ਆਈ.ਐੱਫ.) ਅਧੀਨ ਕਰੀਬ 211.22 ਕਰੋੜ ਰੁਪਏ
ਦੀ ਲਾਗਤ ਵਾਲੇ ਇਨ੍ਹਾਂ ਪ੍ਰਾਜੈਕਟਾਂ ਵਿੱਚ ਮੁੱਖ ਜ਼ਿਲ੍ਹਾ ਸੜਕਾਂ ਤੇ ਹੋਰ ਜ਼ਿਲ੍ਹਾ ਸੜਕਾਂ ਦਾ ਮਜ਼ਬੂਤੀਕਰਨ ਅਤੇ ਨਵੇਂ ਪੁਲਾਂ ਦੀ ਉਸਾਰੀ ਸ਼ਾਮਲ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਢੁਕਵੀਂ ਵਰਤੋਂ ਲਈ ਕੰਮ ਦੀ ਗੁਣਵੱਤਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ।

ਇਨ੍ਹਾਂ ਪ੍ਰਾਜੈਕਟਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 23.74 ਕਿਲੋਮੀਟਰ ਲੰਮੀ ਅੰਮ੍ਰਿਤਸਰ-ਚੌਗਾਵਾਂ-ਰਾਣੀਆਂ ਸੜਕ ਦੇ ਮਜ਼ਬੂਤੀਕਰਨ ਅਤੇ ਸੁਧਾਰ ‘ਤੇ 27.08 ਕਰੋੜ ਰੁਪਏ ਖ਼ਰਚ ਆਉਣਗੇ ਜਦਕਿ 40.47 ਕਿਲੋਮੀਟਰ ਲੰਮੀ ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਸੜਕ ਨੂੰ 18.57 ਕਰੋੜ ਰੁਪਏ ਨਾਲ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਵਿੱਚ ਸਰਾਭਾ-ਰਾਏਕੋਟ ਸੜਕ ਦੀ ਅਪਗ੍ਰੇਡੇਸ਼ਨ, ਜ਼ਿਲ੍ਹਾ ਮੋਗਾ ਵਿੱਚ ਬਾਘਾਪੁਰਾਣਾ-ਭਗਤਾ ਭਾਈ-ਨਥਾਣਾ ਸੜਕ ਦੀ ਅਪਗ੍ਰੇਡੇਸ਼ਨ ਅਤੇ ਜ਼ਿਲ੍ਹਾ ਕਪੂਰਥਲਾ ਵਿੱਚ ਫਗਵਾੜਾ-ਜੰਡਿਆਲਾ ਸੜਕ ਦੀ ਅਪਗ੍ਰੇਡੇਸ਼ਨ ਦਾ ਕਾਰਜ ਕ੍ਰਮਵਾਰ 6.95 ਕਰੋੜ, 11.28 ਕਰੋੜ ਅਤੇ 15.72 ਕਰੋੜ ਰੁਪਏ ਨਾਲ ਛੇਤੀ ਸ਼ੁਰੂ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਬੋਹਰ ਵਿਖੇ ਰਾਜ ਮਾਰਗ-14 ਦਾ ਮਲੋਟ ਚੌਕ ਨੂੰ ਹਨੂੰਮਾਨਗੜ੍ਹ ਚੌਕ ਨਾਲ ਜੋੜਦਾ 4 ਕਿਲੋਮੀਟਰ ਲੰਮਾ ਹਿੱਸਾ ਅਤੇ ਮਲੋਟ ਚੌਕ ਨੂੰ ਸੀਤੋਗੁੰਨੋ ਨਾਲ ਜੋੜਨ ਵਾਲਾ 2.30 ਕਿਲੋਮੀਟਰ ਮੁੱਖ ਜ਼ਿਲ੍ਹਾ ਸੜਕ ਨੂੰ 25.02 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕੀ ਪ੍ਰਾਜੈਕਟਾਂ ਤੋਂ ਇਲਾਵਾ ਰੂਪਨਗਰ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ 12.37 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਪੁਲਾਂ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੂਪਨਗਰ ਵਿਚ ਪੁਰਾਣੀ ਮੋਰਿੰਡਾ-ਰੋਪੜ ਸੜਕ ‘ਤੇ ਪਿੰਡ ਬਹਿਰਾਮਪੁਰ ਜ਼ਿਮੀਦਾਰਾਂ ਨੇੜੇ ਸਤਲੁਜ-ਯਮੁਨਾ ਲਿੰਕ ਨਹਿਰ ‘ਤੇ ਛੋਟੇ ਤੇ ਨੀਵੇਂ ਪੁਰਾਣੇ ਪੁਲ ਦੀ ਥਾਂ ਨਵੇਂ ਪੁਲ ਦਾ ਨਿਰਮਾਣ ਕੀਤਾ ਜਾਵੇਗਾ ਜਦਕਿ ਜ਼ਿਲ੍ਹਾ ਗੁਰਦਾਸਪੁਰ ਦੇ ਬਾਠ ਸਾਹਿਬ ਵਿਖੇ ਹਾਈਡਲ ਚੈਨਲ ‘ਤੇ ਇਕ ਹਾਈ ਲੈਵਲ ਪੁਲ ਉਸਾਰਿਆ ਜਾਵੇਗਾ।

Post Views: 79
Tags: major district roads and construction of new bridges: Singla Chandigarhon SundaySeptember 6: Public Works Minister Punjab Mr. Vijay Inder SinglaUpgradation of 144 km major roads in Punjab to start soon: PWD Minister Vijay Inder Singla Rs. 211.22 crore to be spent on 12 projects including upgradation of state highways
Previous Post

ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਆਪਣਾ ਸਵੈ-ਏਕਾਂਤਵਾਸ ਖਤਮ ਕੀਤਾ

Next Post

ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ 500 ਤੋਂ ਵੱਧ ਕੋਵਿਡ ਪਾਜ਼ੇਟਿਵ ਪੁਲਿਸ ਮੁਲਾਜ਼ਮਾਂ ਦੀ ਹੌਸਲਾ-ਅਫ਼ਜ਼ਾਈ ਲਈ ਫੋਨ ਰਾਹੀਂ ਕੀਤੀ ਗੱਲਬਾਤ

Next Post
ਭਾਰਤ ਸਰਕਾਰ ਵਲੋਂ ਦਿਨਕਰ ਗੁਪਤਾ ਡਾਇਰੈਕਟਰ ਜਨਰਲ / ਡੀਜੀਈ ਦੀ ਸੂਚੀ ਵਿਚ ਸ਼ਾਮਲ ; ਆਈਪੀਐਸ ਦੇ 1987 ਬੈਚ ਦੇ 11 ਅਧਿਕਾਰੀਆਂ ਵਿਚੋਂ ਇੱਕ ਹਨ ਗੁਪਤਾ

ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ 500 ਤੋਂ ਵੱਧ ਕੋਵਿਡ ਪਾਜ਼ੇਟਿਵ ਪੁਲਿਸ ਮੁਲਾਜ਼ਮਾਂ ਦੀ ਹੌਸਲਾ-ਅਫ਼ਜ਼ਾਈ ਲਈ ਫੋਨ ਰਾਹੀਂ ਕੀਤੀ ਗੱਲਬਾਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982