No Result
View All Result
Monday, March 30, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਰਕਾਰੀ ਨੌਕਰੀਆਂ ਵਿੱਚ ਗੜਬੜ ਦੇ ਦੋਸ਼ਾਂ ’ਤੇ ਹੰਗਾਮਾ

admin by admin
in BREAKING, CAREER, COVER STORY, HARYANA
0
ਪਾਣੀ ਦੀ ਸਮਰੱਥਾ 5528 ਕਿਯੁਸੇਕ ਤੋਂ ਵੱਧ ਕੇ 7280 ਕਿਯੂਸੇਕ ਹੋਵੇਗੀ
0
SHARES
0
VIEWS
Share on FacebookShare on Twitter

ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਅੱਜ ਇਕ ਕਾਂਗਰਸੀ ਵਿਧਾਇਕ ਵੱਲੋਂ ਸੂਬੇ ਵਿੱਚ ਸਰਕਾਰੀ ਨੌਕਰੀਆਂ ’ਚ ਗੜਬੜ ਹੋਣ ਦੇ ਦੋਸ਼ਾਂ ’ਤੇ ਖੂਬ ਹੰਗਾਮਾ ਹੋਇਆ। ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਨ ਸਭਾ ਵਿੱਚ ਹੀ ਗੀਤਾ ’ਤੇ ਹੱਥ ਰੱਖ ਕੇ ਸਹੁੰ ਚੁੱਕੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰੀ ਨੌਕਰੀਆਂ ਲਈ ਭਰਤੀ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕੀਤੀ ਗਈ ਹੈ ਅਤੇ ਜੇਕਰ ਕੋਈ ਵੀ ਗੜਬੜ ਸਾਹਮਣੇ ਆਉਂਦੀ ਹੈ ਤਾਂ ਦੋਸ਼ੀ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅੱਜ ਸਦਨ ਵਿੱਚ ਜਦੋਂ ਮੁੱਖ ਮੰਤਰੀ ਸੂਬੇ ਵਿੱਚ ਸਰਕਾਰੀ ਨੌਕਰੀਆਂ ਦੀ ਭਰਤੀ ਬਾਰੇ ਬੋਲ ਰਹੇ ਸਨ, ਉਸੇ ਦੌਰਾਨ ਕਾਂਗਰਸੀ ਵਿਧਾਇਕ ਰਘਵੀਰ ਸਿੰਘ ਕਾਦੀਆਂ ਨੇ ਸੂਬੇ ਵਿੱਚ ਸਰਕਾਰੀ ਨੌਕਰੀਆਂ ਦੀ ਹੋ ਰਹੀ ਭਰਤੀ ਵਿੱਚ ਗੜਬੜ ਦੇ ਦੋਸ਼ ਲਗਾਏ।

ਸ੍ਰੀ ਖੱਟਰ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਸੂਬੇ ਵਿੱਚ 1.06 ਲੱਖ ਨੌਜਵਾਨਾਂ ਦੀ ਭਰਤੀ ਹੋ ਚੁੱਕੀ ਹੈ ਜਦੋਂਕਿ ਗਰੁੱਪ ‘ਸੀ’ ਤੇ ‘ਡੀ’ ਦੀਆਂ 61 ਹਜ਼ਾਰ ਆਸਾਮੀਆਂ ’ਤੇ ਭਰਤੀ ਪ੍ਰਕਿਰਿਆ ਪਾਈਪਲਾਈਨ ਵਿੱਚ ਹੈ। ਇਸ ਤਰ੍ਹਾਂ ਭਾਜਪਾ ਦੇ 10 ਸਾਲਾਂ ਦੇ ਰਾਜ ਦੌਰਾਨ ਸੂਬੇ ਵਿੱਚ 1.67 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਜਦੋਂਕਿ ਕਾਂਗਰਸ ਦੇ 10 ਸਾਲਾਂ ਦੇ ਕਾਰਜਕਾਲ ਵਿੱਚ ਐੱਚਪੀਐੱਸਸੀ ਵਿੱਚ 8700 ਅਤੇ ਐੱਚਐੱਸਐੱਸਸੀ ਵਿੱਚ 93 ਹਜ਼ਾਰ ਨੌਜਵਾਨ ਭਰਤੀ ਹੋਏ ਸਨ।

ਪ੍ਰਸ਼ਨ ਕਾਲ ਤੋਂ ਬਾਅਦ ਜੀਂਦ ਵਿੱਚ ਪ੍ਰਿੰਸੀਪਲ ਵੱਲੋਂ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ ’ਤੇ ਫਿਰ ਤੋਂ ਹੰਗਾਮਾ ਹੋਇਆ। ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵੱਲੋਂ ਕਾਂਗਰਸੀ ਵਿਧਾਇਕ ਗੀਤਾ ਭੁੱਕਲ ’ਤੇ ਲਗਾਏ ਗਏ ਦੋਸ਼ਾਂ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਧਾਨ ਸਭਾ ਦਾ ਅੰਦਰੂਨੀ ਮਸਲਾ ਹੈ ਅਤੇ ਇਸ ਦੀ ਜਾਂਚ ਵਿਧਾਨ ਸਭਾ ਸਪੀਕਰ ਦੀ ਅਗਵਾਈ ਹੇਠ ਸਬ-ਕਮੇਟੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਪਹਿਲਾਂ ਇਸ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ’ਤੇ ਜ਼ੋਰ ਦਿੱਤਾ ਗਿਆ ਸੀ, ਪਰ ਬਾਅਦ ਵਿੱਚ ਮੁੱਖ ਮੰਤਰੀ ਨੇ ਜਾਂਚ ਬਾਰੇ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਨੂੰ ਫੈਸਲਾ ਲੈਣ ਦਾ ਅਧਿਕਾਰ ਦਿੱਤਾ। ਹੁਣ 19 ਦਸੰਬਰ ਨੂੰ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਇਸ ਬਾਰੇ ਫੈਸਲੇ ਲਵੇਗੀ। ਪਿਛਲੇ ਦਿਨੀਂ ਅੰਬਾਲਾ ਤੇ ਯਮੁਨਾਨਗਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈਆਂ 22 ਮੌਤਾਂ ਦੇ ਮੁੱਦੇ ’ਤੇ ਵੀ ਸਦਨ ਵਿੱਚ ਹੰਗਾਮਾ ਹੋਇਆ। ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੇਸ ਦਰਜ ਕਰ ਕੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅੱਜ ਸਦਨ ਵਿੱਚ ਦੋ ਬਿੱਲ ਪਾਸ ਕੀਤੇ ਗਏ। ਇਨ੍ਹਾਂ ਵਿੱਚ ਹਰਿਆਣਾ ਡਿਊਜ਼ ਸੈਟਲਮੈਂਟ (ਸੋਧ) ਬਿੱਲ-2023 ਅਤੇ ਹਰਿਆਣਾ ਪ੍ਰਾਈਵੇਟ ਯੂਨੀਵਰਸਿਟੀ (ਸੋਧ) ਬਿੱਲ-2023 ਸ਼ਾਮਲ ਹਨ।

Post Views: 105
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਸਬਜ਼ੀਆਂ ਅਤੇ ਫਲਾਂ ’ਤੇ ਇਕਮੁਸ਼ਤ ਮਾਰਕੀਟ ਫੀਸ ਲਗਾਉਣ ਦਾ ਵਿਰੋਧ

Next Post

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ 

Next Post
ਰਵੀਨਾ ਰਾਣੀ ਮਿੱਤਲ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ 

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982