No Result
View All Result
Wednesday, July 16, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਬਹੁਤ ਦੁਖਦਾਈ ਖ਼ਬਰ , ਨਿਹੰਗ ਸਿੰਘ ਨੇ ਕਿਰਪਾਨ ਨਾਲ ਵੱਢਿਆ ਮੁੰਡਾ, ਹੈਰਾਨ ਕਰੇਗੀ ਵਜ੍ਹਾ।

admin by admin
in BREAKING, COVER STORY, CRIME, INDIA, National, PUNJAB
0
ਬਹੁਤ ਦੁਖਦਾਈ ਖ਼ਬਰ , ਨਿਹੰਗ ਸਿੰਘ ਨੇ ਕਿਰਪਾਨ ਨਾਲ ਵੱਢਿਆ ਮੁੰਡਾ, ਹੈਰਾਨ ਕਰੇਗੀ ਵਜ੍ਹਾ।
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਭਵਾਨੀਗੜ੍ਹ (): ਪਿੰਡ ਖਨਾਲ ਵਿਖੇ ਫਰਿੱਜ ਰਿਪੇਅਰ ਦੀ ਦੁਕਾਨ ਕਰਦੇ ਇਕ ਦਲਿਤ ਵਰਗ ਨਾਲ ਸਬੰਧਤ ਨੌਜਵਾਨ ਦਾ ਇਕ ਨਿਹੰਗ ਸਿੰਘ ਵੱਲੋਂ ਕਿਰਪਾਨ ਨਾਲ ਵਾਰ ਕਰਕੇ ਬਹੁਤ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਭੱਟੀਵਾਲ ਕਲ੍ਹਾਂ ਦੇ ਸਰਪੰਚ ਜਸਕਰਨ ਸਿੰਘ ਲੈਂਪੀ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਨੌਜਵਾਨ ਗੁਰਦਰਸ਼ਨ ਸਿੰਘ ਹੈਪੀ ਉਮਰ ਕਰੀਬ 26 ਸਾਲ ਪੁੱਤਰ ਸਤਗੁਰ ਸਿੰਘ ਪਿੰਡ ਖ਼ਨਾਲ ਕਲ੍ਹਾਂ ਵਿਖੇ ਫਰਿੱਜ, ਵਾਸ਼ਿੰਗ ਮਸ਼ੀਨਾਂ ਆਦਿ ਰਿਪੇਅਰਿੰਗ ਕਰਨ ਦਾ ਕੰਮ ਕਰਦਾ ਸੀ। ਬੀਤੇ ਕੱਲ ਦੇਰ ਸ਼ਾਮ ਜਦੋਂ ਉਹ ਆਪਣੀ ਦੁਕਾਨ ਅੰਦਰ ਫਰਿੱਜ ਰਿਪੇਅਰ ਕਰ ਰਿਹਾ ਸੀ ਤਾਂ ਪਿੰਡ ਖ਼ਨਾਲ ਕਲ੍ਹਾਂ ਦੇ ਇਕ ਨਿਹੰਗ ਸਿੰਘ ਜਸਵੀਰ ਸਿੰਘ ਉਰਫ ਬਿੱਟੂ ਪੁੱਤਰ ਜਰਨੈਲ ਸਿੰਘ ਨੇ ਬਹੁਤ ਹੀ ਬੇਰਹਿਮੀ ਨਾਲ ਪਿਛੋਂ ਉਸ ਉੱਪਰ ਆਪਣੀ ਕਿਰਪਾਨ ਨਾਲ ਕਈ ਵਾਰ ਕਰਕੇ ਉਸ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ ਤੇ ਪਿੰਡ ਵਾਸੀਆਂ ਦਾ ਇਕੱਠ ਹੁੰਦਾ ਦੇਖ ਮੌਕੇ ਤੋਂ ਫਰਾਰ ਹੋ ਗਿਆ। ਗੰਭੀਰ ਰੂਪ ’ਚ ਜ਼ਖਮੀ ਹੋਏ ਗੁਰਦਰਸ਼ਨ ਸਿੰਘ ਨੂੰ ਇਲਾਜ ਲਈ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਸਰਪੰਚ ਜਸਕਰਨ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਜਸਵੀਰ ਸਿੰਘ ਉਰਫ ਬਿੱਟੂ ਪੁੱਤਰ ਜਰਨੈਲ ਸਿੰਘ ਵੱਲੋਂ ਕਈ ਦਿਨ ਪਹਿਲਾਂ ਗੁਰਦਰਸ਼ਨ ਸਿੰਘ ਨੂੰ ਉਸ ਦਾ ਫਰਿੱਜ ਰਿਪੇਅਰ ਕਰਨ ਲਈ ਕਿਹਾ ਸੀ, ਪਰ ਉਸ ਕੋਲ ਸਮਾਂ ਨਾ ਹੋਣ ਕਾਰਨ ਗੁਰਦਰਸ਼ਨ ਸਿੰਘ ਨੇ ਉਸ ਨੂੰ ਫਰਿੱਜ ਰਿਪੇਅਰ ਕਰਨ ਤੋਂ ਜਵਾਬ ਦੇ ਦਿੱਤਾ ਸੀ। ਇਸ ਤੋਂ ਬਾਅਦ ਉਕਤ ਵੱਲੋਂ ਗੁਰਦਰਸ਼ਨ ਸਿੰਘ ਨੂੰ ਦੁਕਾਨ ਖਾਲੀ ਕਰਵਾਉਣ, ਪਿੰਡੋਂ ਕੱਢ ਦੇਣ ’ਤੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਵੀ ਦਿੱਤੀਆਂ। ਇਸੇ ਖੁੰਦਕ ਦੇ ਚਲਦਿਆਂ ਬੀਤੀ ਸ਼ਾਮ ਉਕਤ ਨਿਹੰਗ ਸਿੰਘ ਨੇ ਗੁਰਦਰਸ਼ਨ ਸਿੰਘ ਨੂੰ ਬਹੁਤ ਹੀ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ।ਇਸ ਸਬੰਧੀ ਦਿੜਬਾ ਥਾਣੇ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਗੁਰਦਰਸ਼ਨ ਸਿੰਘ ਦੇ ਪਿਤਾ ਸਤਗੁਰ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਨਿਹੰਗ ਸਿੰਘ ਜਸਵੀਰ ਸਿੰਘ ਉਰਫ ਬਿੱਟੂ ਪੁੱਤਰ ਜਰਨੈਲ ਸਿੰਘ ਵਾਸੀ ਖ਼ਨਾਲ ਕਲ੍ਹਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।

Post Views: 157
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: balwant singh rajoanabandi singh live chandigarhbeant singh cm punjabchandigarh bandi singh morchais a christian born againLakhbir Singhmohali bandi singh morchanihangnihang sikh castenihang sikh killed sagar delivery boynihang singhnihang singh angry videonihang singh powernihang singh shortsnihang singh songnihang singh statusshabad kirtanzomato delivery boy killed by nihng
Previous Post

ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿੱਚ 04 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 06 ਵਜੇ ਤਕ ਕਰਵਾਏ ਜਾਣਗੇ

Next Post

e-paper 18 july 2024

Next Post

e-paper 18 july 2024

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In