No Result
View All Result
Monday, May 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

admin by admin
in INDIA, PUNJAB, WORLD
0
ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ
0
SHARES
0
VIEWS
Share on FacebookShare on Twitter

· ਭ੍ਰਿਸ਼ਟਾਚਾਰ ਦੀ ਬੁਰਾਈ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ : ਬੀ.ਕੇ. ਉੱਪਲ

· ਵਿਜੀਲੈਂਸ ਜਾਗਰੂਕਤਾ ਹਫਤਾ 27 ਅਕਤੂਬਰ ਤੋਂ 2 ਨਵੰਬਰ ਤੱਕ ਮਨਾਇਆ ਜਾਏਗਾ

ਚੰਡੀਗੜ, 27 ਅਕਤੂਬਰ ((ਪ੍ਰੈਸ ਕੀ ਤਾਕਤ ਬਿਊਰੋ): ਸਮਾਜ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ, ਏਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਵਿਜੀਲੈਂਸ ਜਾਗਰੂਕਤਾ ਹਫਤੇ ਦੇ ਪਹਿਲੇ ਦਿਨ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ. ਨਗਰ ਵਿਖੇ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿਜੀਲੈਂਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਉਨਾਂ ਦੇ ਅਧਿਕਾਰਾਂ ਅਤੇ ਫਰਜਾਂ ਪ੍ਰਤੀ ਜਾਗਰੂਕ ਕਰਨਾ ਸਾਡਾ ਨੈਤਿਕ ਫਰਜ਼ ਹੈ ਤਾਂ ਜੋ ਉਹ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਬਿਊਰੋ ਨੂੰ ਸਹਾਇਤਾ ਦੇ ਸਕਣ। ਉਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੀ ਬਿਮਾਰੀ ਨੂੰ ਖਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਉਹਨਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਸਹੀ ਅਤੇ ਸਮੇਂ ਸਿਰ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭ੍ਰਿਸ਼ਟਾਚਾਰੀਆਂ ਵਿਰੁੱਧ ਜਲਦ ਤੋਂ ਜਲਦ ਸਜ਼ਾ ਯੋਗ ਕਾਰਵਾਈ ਆਰੰਭੀ ਜਾ ਸਕੇ।

ਵਿਜੀਲੈਂਸ ਮੁਖੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਾਰੇ ਦਰਜ ਕੇਸਾਂ ਦੀ ਮੁਕੰਮਲ ਪੜਤਾਲ ਉਪਰੰਤ ਨਿਰਧਾਰਤ ਸਮੇਂ ਅੰਦਰ ਅਦਾਲਤਾਂ ‘ਚ ਚਲਾਣ ਪੇਸ਼ ਕੀਤੇ ਜਾਣ। ਉਨਾਂ ਰਿਸ਼ਵਤਖੋਰਾਂ ਨੂੰ ਵਿਜੀਲੈਂਸ ਹਵਾਲੇ ਕਰਨ ਵਾਲਿਆਂ ਨੂੰ ਸਮੇਂ ਸਿਰ ਸਹੀ ਜਾਣਕਾਰੀ ਦੇਣ ਤੋਂ ਇਲਾਵਾ ਜਨਤਕ ਸੇਵਾ ਪਦਾਨ ਕਰਨ ਦੀ ਵਿਧੀ ਤੇ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਸਵੈਚਾਲਨ, ਆਈਟੀ ਤਕਨੀਕਾਂ ਅਤੇ ਕੁਸ਼ਲ ਜਾਂਚ ਵਿਧੀ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਉਹਨਾਂ ਰਿਸ਼ਵਤਖੋਰਾਂ ਨੂੰ ਵਿਜੀਲੈਂਸ ਹਵਾਲੇ ਕਰਨ ਵਾਲਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਾਰੇ ਐਸਐਸਪੀਜ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਵਿਅਕਤੀਆਂ ਨੂੰ ਪ੍ਰਸੰਸਾ ਪੱਤਰਾਂ ਦਿਵਾਉਣ ਲਈ ਨਾਮ ਪ੍ਰਸਤਾਵਿਤ ਕਰਨ।

ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਇਸ ਹਫ਼ਤੇ ਦੌਰਾਨ ਵਿਜੀਲੈਂਸ ਵੱਲੋਂ ਸੂਬੇ ਭਰ ਵਿੱਚ ਖਾਸਕਰ ਵਿੱਦਿਅਕ ਅਦਾਰਿਆਂ ਵਿੱਚ ਬੈਨਰਾਂ ਅਤੇ ਪੋਸਟਰਾਂ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਅਤੇ ਬਿਊਰੋ ਵੱਲੋਂ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ-ਕਮ-ਆਈਜੀ ਐਲ.ਕੇ. ਯਾਦਵ, ਆਈਜੀ ਈ.ਓ.ਡਬਲਯੂ ਵਿਭੂ ਰਾਜ, ਡੀਆਈਜੀ ਸੁਰਜੀਤ ਸਿੰਘ ਗਰੇਵਾਲ, ਜੁਆਇੰਟ ਡਾਇਰੈਕਟਰ ਕ੍ਰਾਈਮ ਪਰਮਜੀਤ ਸਿੰਘ ਵਿਰਕ, ਜੁਆਇੰਟ ਡਾਇਰੈਕਟਰ ਪ੍ਰਸ਼ਾਸ਼ਨ ਐਚਐਸ ਭੁੱਲਰ, ਏਆਈਜੀ ਫਲਾਇੰਗ ਸਕੁਐਡ ਅਸ਼ੀਸ਼ ਕਪੂਰ ਅਤੇ ਏਆਈਜੀ ਈ.ਓ.ਡਬਲਯੂ ਗੁਰਸ਼ਰਨਦੀਪ ਸਿੰਘ ਗਰੇਵਾਲ ਅਤੇ ਸੰਯੁਕਤ ਡਾਇਰੈਕਟਰ ਵਰਿੰਦਰ ਸਿੰਘ ਬਰਾੜ ਵੀ ਹਾਜਰ ਸਨ।

Post Views: 43
Tags: Vigilance Bureau administers pledge to weed out corruption from the state
Previous Post

ਸੇਵਾਮੁਕਤ ਆਈ.ਏ.ਐਸ ਆਫੀਸਰਜ ਐਸੋਸੀਏਸ਼ਨ ਵਲੋਂ ਸੀ.ਐਲ. ਬੈਂਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Next Post

ਡੇਅਰੀ ਵਿਕਾਸ ਵਿਭਾਗ ਵੱਲੋਂ ਆਨਲਾਈਨ ਸਿਖਲਾਈ 2 ਤੋਂ

Next Post
ਡੇਅਰੀ ਵਿਕਾਸ ਵਿਭਾਗ ਵੱਲੋਂ ਆਨਲਾਈਨ ਸਿਖਲਾਈ 2 ਤੋਂ

ਡੇਅਰੀ ਵਿਕਾਸ ਵਿਭਾਗ ਵੱਲੋਂ ਆਨਲਾਈਨ ਸਿਖਲਾਈ 2 ਤੋਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800