No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

admin by admin
in BREAKING, COVER STORY, PUNJAB
0
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
ਚੰਡੀਗੜ, 22 ਜੂਨ, 2024 (ਪ੍ਰੈਸ ਕੀ ਤਾਕਤ ਬਿਊਰੋ)-
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਸਨੀਕ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਉਕਤ ਪਟਵਾਰੀ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂ ’ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਹੀ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਹੁਣ 10,000 ਰੁਪਏ ਰਿਸ਼ਵਤ ਦੀ ਹੋਰ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।
Post Views: 83
Tags: #punjabvigilancebureau #vigilancebureau #vigilance #vigilancebureaupunjab #bureau #vigilancebureaunews #statevigilancebureauarrested by vigilancebureauPunjab VigilancePunjab Vigilance BureauState Vigilance BureauVIGILANCEVigilance Bureauvigilance bureau newsVigilance Bureau Punjabvigilance newsvigilance raidvigilance team
Previous Post

ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.

Next Post

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

Next Post
ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800