No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਜੀਲੈਂਸ ਬਿਊਰੋ ਨੇ ਪਾਵਰਕੌਮ ਦੇ ਲਾਈਨਮੈਨ ਨੂੰ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

admin by admin
in BREAKING, COVER STORY, PUNJAB
0
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
ਚੰਡੀਗੜ, 21 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ, ਬਠਿੰਡਾ ਵਿਖੇ ਤਾਇਨਾਤ ਲਾਈਨਮੈਨ ਰਣਜੀਤ ਕੁਮਾਰ ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਸਵਿੰਦਰ ਸਿੰਘ ਵਾਸੀ ਪਿੰਡ ਅਬਲੂ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਬਿਜਲੀ ਮੁਲਾਜ਼ਮ ਨੇ ਉਸਦੇ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਬਤੌਰ ਰਿਸ਼ਵਤ ਲਏ ਸਨ ਕਿਉਂਕਿ ਅਪ੍ਰੈਲ ਮਹੀਨੇ ਵਿੱਚ ਆਏ ਹਨੇਰੀ ਕਾਰਨ ਅੱਠ ਖੰਭੇ ਟੁੱਟ ਗਏ ਸਨ। ਸ਼ਿਕਾਇਤਕਰਤਾ ਨੇ ਉਕਤ ਮੁਲਾਜ਼ਮ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।
ਬੁਲਾਰੇ ਨੇ ਦੱਸਿਆ ਕਿ ਬਿਉਰੋ ਦੀ ਰੇਂਜ ਬਠਿੰਡਾ ਵੱਲੋਂ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਸਬੰਧੀ ਸਬੰਧਤ ਪੀ.ਐਸ.ਪੀ.ਸੀ.ਐਲ. ਦਫ਼ਤਰ ਵੱਲੋਂ ਕੋਈ  ਵੀ ਪੂਰਵ ਅਨੁਮਾਨ ਤਿਆਰ ਨਹੀਂ ਕੀਤਾ ਗਿਆ ਸੀ ਪਰ ਲਾਈਨਮੈਨ ਨੇ ਖੁਦ ਹੀ ਬਿਜਲੀ ਕੁਨੈਕਸ਼ਨ ਬਹਾਲ ਕਰਨ ਲਈ ਖੰਭੇ ਲਗਾ ਦਿੱਤੇ ਸਨ। ਵਿਜੀਲੈਂਸ ਬਿਊਰੋ ਬਠਿੰਡਾ ਯੂਨਿਟ ਨੇ ਦੋਸ਼ੀ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਕਥਿਤ ਦੋਸ਼ੀ ਬਿਜਲੀ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Post Views: 115
Tags: arrested by vigilancePunjab VigilancePunjab Vigilance Bureaupunjab vigilance news #vigilancebureau #punjabvigilancebureau #vigilance #vigilanceteam #punjabvigilance #vigilanceofficer #vigilancebureaunewsState Vigilance Bureausunder sham arrested by vigilanceVIGILANCEvigilance arrest sham sunder aroraVigilance Bureauvigilance bureau newsvigilance bureau news todayvigilance newsvigilance officervigilance officer on sunder sham aroravigilance punjabvigilance team
Previous Post

ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ

Next Post

ਮੁੱਖ ਮੰਤਰੀ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ

Next Post
ਮੁੱਖ ਮੰਤਰੀ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800