No Result
View All Result
Wednesday, March 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦਫਤਰ ‘ਚ 17,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

admin by admin
in BREAKING, COVER STORY, PUNJAB
0
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
ਚੰਡੀਗੜ੍ਹ, 25 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਹੋਰ ਸਫ਼ਲਤਾ ਹਾਸਲ ਕਰਦਿਆਂ ਡੀ.ਐਸ.ਪੀ. ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਕਸਬੇ ਦੇ ਵਸਨੀਕ ਮੋਹਨ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਏ.ਐਸ.ਆਈ. ਰਾਜ ਕੁਮਾਰ ਨੇ ਉਸਨੂੰ ਆਪਣੇ ਦਫਤਰ ਵਿੱਚ ਬੁਲਾ ਕੇ ਕਿਹਾ ਕਿ ਉਸਦੇ ਖਿਲਾਫ਼ ਚੋਰੀ ਕੀਤੀਆਂ ਸੋਨੇ ਦੀਆਂ ਕੰਨਾਂ ਦੀਆਂ ਵਾਲੀਆਂ ਖਰੀਦਣ ਸਬੰਧੀ ਸ਼ਿਕਾਇਤ ਮਿਲੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਇਸ ਸਬੰਧੀ ਪੁਲਿਸ ਮੁਕੱਦਮੇ ਤੋਂ ਬਚਣ ਲਈ 50,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਕਿਹਾ ਪਰ ਸੌਦਾ 35,000 ਰੁਪਏ ਵਿੱਚ ਤੈਅ ਹੋ ਗਿਆ। ਧਮਕੀਆਂ ਤੋਂ ਡਰਦਿਆਂ ਸ਼ਿਕਾਇਤਕਰਤਾ ਇਸ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਸਹਿਮਤ ਹੋ ਗਿਆ ਪਰ ਵਿਜੀਲੈਂਸ ਬਿਊਰੋ ਕੋਲ ਵੀ ਸ਼ਿਕਾਇਤ ਕਰ ਦਿੱਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਏ.ਐਸ.ਆਈ ਰਾਜ ਕੁਮਾਰ ਨੂੰ ਉਸਦੇ ਦਫ਼ਤਰ ਵਿੱਚ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮਿਤੀ 25 ਅਕਤੂਬਰ 2023 ਨੂੰ ਐਫ.ਆਈ.ਆਰ. 36 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Post Views: 98
Tags: arrested by vigilancePunjab VigilancePunjab Vigilance Bureaupunjab vigilance news #vigilancebureau #punjabvigilancebureau #vigilance #vigilanceteam #punjabvigilance #vigilanceofficer #vigilancebureaunewsState Vigilance Bureausunder sham arrested by vigilanceVIGILANCEvigilance arrest sham sunder aroraVigilance Bureauvigilance bureau newsvigilance bureau news todayvigilance newsvigilance officervigilance officer on sunder sham aroravigilance punjabvigilance team
Previous Post

ਆਸਟਰੇਲੀਆ ਨੇ ਟਾਸ ਜਿੱਤ ਕੇ ਨੀਦਰਲੈਂਡ ਨੂੰ ਗੇਂਦਬਾਜ਼ੀ ਕਰਨ ਲਈ ਕਿਹਾ

Next Post

ਜੋੜੀ ਭਾਟੀਆ ਸ਼੍ਰੀ ਰਾਮਲੀਲਾ: ਰਾਵਣ ਨੂੰ ਦੁਸਹਿਰੇ ਵਾਲੇ ਦਿਨ ਮਾਰਿਆ ਗਿਆ ਸੀ, ਭਗਵਾਨ ਸ਼੍ਰੀ ਰਾਮ ਦਾ ਤਾਜਪੋਸ਼ੀ ਹੋਇਆ ਸੀ।

Next Post
ਜੋੜੀ ਭਾਟੀਆ ਸ਼੍ਰੀ ਰਾਮਲੀਲਾ: ਰਾਵਣ ਨੂੰ ਦੁਸਹਿਰੇ ਵਾਲੇ ਦਿਨ ਮਾਰਿਆ ਗਿਆ ਸੀ, ਭਗਵਾਨ ਸ਼੍ਰੀ ਰਾਮ ਦਾ ਤਾਜਪੋਸ਼ੀ ਹੋਇਆ ਸੀ।

ਜੋੜੀ ਭਾਟੀਆ ਸ਼੍ਰੀ ਰਾਮਲੀਲਾ: ਰਾਵਣ ਨੂੰ ਦੁਸਹਿਰੇ ਵਾਲੇ ਦਿਨ ਮਾਰਿਆ ਗਿਆ ਸੀ, ਭਗਵਾਨ ਸ਼੍ਰੀ ਰਾਮ ਦਾ ਤਾਜਪੋਸ਼ੀ ਹੋਇਆ ਸੀ।

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982