No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

admin by admin
in BREAKING, COVER STORY, PUNJAB
0
ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
0
SHARES
0
VIEWS
Share on FacebookShare on Twitter

ਚੰਡੀਗੜ, 8 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਲੁਧਿਆਣਾ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੰਗਲਾਤ ਅਧਿਕਾਰੀ ਨੇ ਉਸਦੀ ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਉਸ ਤੋਂ 35,000 ਰੁਪਏ ਬਤੌਰ ਕਮਿਸ਼ਨ ਦੇਣ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਸੁਖਮਿੰਦਰ ਸਿੰਘ ਨੇ ਉਸਨੂੰ ਧਮਕਾਇਆ ਹੈ ਕਿ ਜੇਕਰ ਉਸਨੇ ਇਸ ਕਮਿਸ਼ਨ ਦੀ ਅਦਾਇਗੀ ਨਾ ਕੀਤੀ ਤਾਂ ਭਵਿੱਖ ਵਿੱਚ ਉਸ (ਸ਼ਿਕਾਇਤਕਰਤਾ) ਨੂੰ ਅਜਿਹਾ ਕੋਈ ਟੈਂਡਰ ਅਲਾਟ ਨਹੀਂ ਕਰਨ ਦੇਵੇਗਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਉਂਦਿਆਂ ਦੱਸਿਆ ਕਿ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਪਰ ਮਜਬੂਰੀ ਵੱਸ ਉਸਨੂੰ ਪਹਿਲੀ ਕਿਸ਼ਤ ਵਜੋਂ 5000 ਰੁਪਏ ਉਕਤ ਵਣ ਅਧਿਕਾਰੀ ਨੂੰ ਦੇਣੇ ਪਏ ਅਤੇ ਹੁਣ ਉਹ ਬਕਾਇਆ ਪੈਸਿਆਂ ਦੀ ਮੰਗ ਕਰ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਈ.ਓ.ਡਬਲਯੂ. ਲੁਧਿਆਣਾ ਦੀ ਇੱਕ ਟੀਮ ਨੇ ਉਕਤ ਵਣ ਅਧਿਕਾਰੀ ਨੂੰ ਦੋ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਈ.ਓ.ਡਬਲਯੂ. ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Post Views: 85
Tags: arrested by vigilancePunjab VigilancePunjab Vigilance Bureaupunjab vigilance news #vigilancebureau #punjabvigilancebureau #vigilance #vigilanceteam #punjabvigilance #vigilanceofficer #vigilancebureaunewsState Vigilance Bureausunder sham arrested by vigilanceVIGILANCEvigilance arrest sham sunder aroraVigilance Bureauvigilance bureau newsvigilance bureau news todayvigilance newsvigilance officervigilance officer on sunder sham aroravigilance punjabvigilance team
Previous Post

8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Next Post

ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ: ਡਾ. ਬਲਜੀਤ ਕੌਰ

Next Post
ਸਮਾਜਿਕ ਸੁਰੱਖਿਆ ਵਿਭਾਗ ਦੇ 45 ਕਲਰਕਾਂ ਨੂੰ ਹਾਇਰ ਸਕੇਲ ਵਿੱਚ ਜੂਨੀਅਰ ਸਹਾਇਕਾਂ ਕੀਤਾ ਪਲੇਸਮੈਂਟ,   ਪਲੇਸਮੈਂਟ ਕੀਤੇ 45 ਜੂਨੀਅਰ ਸਹਾਇਕਾਂ ਵਿੱਚ ਅੱਠ ਅੰਗਹੀਣ ਮੁਲਾਜ਼ਮ ਸ਼ਾਮਲ

ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ: ਡਾ. ਬਲਜੀਤ ਕੌਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982