No Result
View All Result
Sunday, May 25, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਚੰਨੀ ਖਿਲਾਫ਼ ਕਾਰਵਾਈ ਲਈ ਵਿਜੀਲੈਂਸ ਨੇ ਆਗਿਆ ਮੰਗੀ

admin by admin
in BREAKING, COVER STORY, PUNJAB
0
ਚਰਨਜੀਤ ਸਿੰਘ ਚੰਨੀ ਨੇ ਕਿਹਾ- ਸਰਕਾਰੀ ਕਾਰਵਾਈ ਤੋਂ ਨਹੀਂ ਡਰਦੇ,
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਇਹ ਮਾਮਲਾ ਗੋਆ ’ਚ ਰਾਜ ਸਰਕਾਰ ਦੀ ਜ਼ਮੀਨ ਸਸਤੇ ਭਾਅ ਪਟੇ ਉੱਤੇ ਦੇਣ ਨਾਲ ਸਬੰਧਤ ਹੈ। ਭ੍ਰਿਸ਼ਟਾਚਾਰ ਰੋਕੂ ਐਕਟ 1996 ਦੀ ਧਾਰਾ 17ਏ ਅਧੀਨ ਇਹ ਪ੍ਰਵਾਨਗੀ ਲਾਜ਼ਮੀ ਮੰਨੀ ਜਾਂਦੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਸਰਕਾਰ ਨੂੰ ਪੱਤਰ ਲਿਖੇ ਜਾਣ ਦੀ ਪੁਸ਼ਟੀ ਕੀਤੀ ਹੈ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਸਰਕਾਰ ਤੋਂ ਹਰੀ ਝੰਡੀ ਮਿਲਣ ਮਗਰੋਂ ਸਾਬਕਾ ਮੁੱਖ ਮੰਤਰੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਵਿਜੀਲੈਂਸ ਦੀਆਂ ਸੱਜਰੀਆਂ ਸਰਗਰਮੀਆਂ ਨਾਲ ਸਾਬਕਾ ਮੁੱਖ ਮੰਤਰੀ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ ਕਿਉਂਕਿ ਚੰਨੀ ਖਿਲਾਫ਼ ਕਾਨੂੰਨੀ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਖਿਲਾਫ਼ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਵੀ ਚੱਲ ਰਹੀ ਹੈ, ਪਰ ਵਿਜੀਲੈਂਸ ਨੇ ਗੋਆ ਜ਼ਮੀਨ ਲੀਜ਼ ਮਾਮਲੇ ਵਿੱਚ ਪੁਖਤਾ ਤੱਥ ਹਾਸਲ ਕਰ ਲਏ ਹਨ। ਸੂਤਰਾਂ ਦਾ ਦੱਸਣਾ ਹੈ ਕਿ ਸਾਬਕਾ ਮੁੱਖ ਮੰਤਰੀ ਨਾਲ ਕੰਮ ਕਰਨ ਵਾਲੇ ਆਈਏਐੱਸ ਅਧਿਕਾਰੀਆਂ ਖਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਚੰਨੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਸਨ। ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਉਨ੍ਹਾਂ ਇਹ ਵਿਭਾਗ ਆਪਣੇ ਕੋਲ ਹੀ ਰੱਖਿਆ। ਸ੍ਰੀ ਚੰਨੀ ’ਤੇ ਸੈਰ-ਸਪਾਟਾ ਵਿਭਾਗ ਦੀ ਮਾਲਕੀ ਵਾਲੀ ਜ਼ਮੀਨ ਇੱਕ ਰਿਜ਼ੌਰਟ ਦੇ ਮਾਲਕ ਨੂੰ ਸਸਤੇ ਭਾਅ ਪਟੇ ਉਤੇ ਦੇਣ ਦੇ ਦੋਸ਼ ਹਨ। ਵਿਜੀਲੈਂਸ ਨੇ ਇਸ ਸਬੰਧੀ ਸਾਰੇ ਦਸਤਾਵੇਜ਼ ਕਬਜ਼ੇ ਵਿੱਚ ਲੈ ਲਏ ਹਨ। ਵਿਜੀਲੈਂਸ ਦੇ ਤਫ਼ਤੀਸ਼ੀ ਅਧਿਕਾਰੀ ਇਸ ਤੋਂ ਪਹਿਲਾਂ ਦੋ ਵਾਰੀ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿੱਛ ਕਰ ਚੁੱਕੇ ਹਨ। ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਤੋਂ ਅਪਰੈਲ ਮਹੀਨੇ ਪੁੱਛਗਿੱਛ ਕੀਤੀ ਗਈ ਸੀ। ਜਾਂਚ ਟੀਮ ਨੇ 100 ਦੇ ਕਰੀਬ ਸਵਾਲ ਪੁੱਛੇ ਸਨ। ਤਫ਼ਤੀਸ਼ ਦੌਰਾਨ ਚੰਨੀ ਨੂੰ ਕਾਂਗਰਸ ਸਰਕਾਰ ਸਮੇਂ ਰੇਤ ਮਾਫੀਆ ਨਾਲ ਸਬੰਧਾਂ, ਨਜਾਇਜ਼ ਕਲੋਨੀਆਂ ਕੱਟਣ, ਸਰਕਾਰੀ ਗਰਾਂਟਾਂ ’ਚ ਬੇਨਿਯਮੀਆਂ, ਸਾਲੀ ਦੇ ਪੁੱਤਰ ਤੋਂ ਈਡੀ ਵੱਲੋਂ 10 ਕਰੋੜ ਰੁਪਏ ਦੀ ਰਕਮ ਬਰਾਮਦ ਹੋਣ, ਵਿਦੇਸ਼ ਦੌਰੇ ਸਮੇਂ ਕੀਤੇ ਖ਼ਰਚ, ਦੇਸ਼-ਵਿਦੇਸ਼ ’ਚ ਨਵਿੇਸ਼, ਗੋਆ ਵਿੱਚ ਰਿਜ਼ੌਰਟ ਲੀਜ਼ ’ਤੇ ਦੇਣ, ਸੱਭਿਆਚਾਰਕ ਮਾਮਲੇ ਅਤੇ ਪ੍ਰਾਹੁਣਚਾਰੀ ਵਿਭਾਗ ਵਿੱਚ ਹੋਈਆਂ ਬੇਨਿਯਮੀਆਂ ਨਾਲ ਜੁੜੇ ਸਵਾਲ ਕੀਤੇ ਗਏ ਸਨ।

ਚੰਨੀ ਵਿਜੀਲੈਂਸ ਜਾਂਚ ਦਾ ਸਾਹਮਣਾ ਕਰਨ ਵਾਲੇ ਚੌਥੇ ਸਾਬਕਾ ਮੁੱਖ ਮੰਤਰੀ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਲੰਮੇ ਸਮੇਂ ਬਾਅਦ ਕਿਸੇ ਸਾਬਕਾ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ਮਾਮਲੇ ਦੀ ਤਫ਼ਤੀਸ਼ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਰਾਜਿੰਦਰ ਕੌਰ ਭੱਠਲ ਵਿਜੀਲੈਂਸ ਦੀਆਂ ਪੜਤਾਲਾਂ ਦਾ ਸਾਹਮਣਾ ਕਰ ਚੁੱਕੇ ਹਨ। ਇਸ ਤਰ੍ਹਾਂ ਨਾਲ ਚੰਨੀ ਪੰਜਾਬ ਦੇ ਚੌਥੇ ਸਾਬਕਾ ਮੁੱਖ ਮੰਤਰੀ ਹਨ ਜਨਿ੍ਹਾਂ ਨੂੰ ਵਿਜੀਲੈਂਸ ਦੇ ਮਾਮਲਿਆਂ ਜਾਂ ਜਾਂਚ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Post Views: 74
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bhagwant mann on charanjit channibhagwant mann vs charanjit singh channicharanjit channicharanjit channi interviewcharanjit channi latest newscharanjit channi newscharanjit channi on cm mannCharanjit Singh Channicharanjit singh channi latest newsCharanjit Singh Channi Newscharanjit singh channi punjab cmcm mann ultimatum to charanjit channiformer cm charanjit channipunjab ex cm charanjit singh channivigilance summon to charanjit singh channi
Previous Post

ਪ੍ਰਧਾਨ ਮੰਤਰੀ ਉੱਤਰਾਖੰਡ ਪੁੱਜੇ, ਰਵਾਇਤੀ ਵਸਤਰਾਂ ’ਚ ਪੂਜਾ ਕੀਤੀ

Next Post

ਪਿੰਡ ਭੜੀ ਪਨੈਚਾ ਦਾ ਅਗਾਂਹਵਧੂ ਕਿਸਾਨ ਪਰਾਲੀ ਪ੍ਰਬੰਧਨ ਕਰਕੇ ਹੋਰਨਾਂ ਕਿਸਾਨ ਲਈ ਬਣਿਆ ਰਾਹ ਦਸੇਰਾ

Next Post
ਪਿੰਡ ਭੜੀ ਪਨੈਚਾ ਦਾ ਅਗਾਂਹਵਧੂ ਕਿਸਾਨ ਪਰਾਲੀ ਪ੍ਰਬੰਧਨ ਕਰਕੇ ਹੋਰਨਾਂ ਕਿਸਾਨ ਲਈ ਬਣਿਆ ਰਾਹ ਦਸੇਰਾ

ਪਿੰਡ ਭੜੀ ਪਨੈਚਾ ਦਾ ਅਗਾਂਹਵਧੂ ਕਿਸਾਨ ਪਰਾਲੀ ਪ੍ਰਬੰਧਨ ਕਰਕੇ ਹੋਰਨਾਂ ਕਿਸਾਨ ਲਈ ਬਣਿਆ ਰਾਹ ਦਸੇਰਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In