No Result
View All Result
Sunday, March 29, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਤਿਆਰ

admin by admin
in BREAKING, COVER STORY, PUNJAB
0
ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਰੈਜ਼ੀਡੈੰਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter

– ਮਿਸ਼ਨ ‘ਸਹਿਯੋਗ’- ਹੈ ਇੱਕ ਅੰਦੋਲਨ,  ਜਿਸਦਾ ਉਦੇਸ਼ ਪੁਲਿਸ-ਜਨਸਮੂਹ ਨੂੰ ਨਸ਼ਿਆਂ ਦਾ ਟਾਕਰਾ ਕਰਨ ਲਈ ਇੱਕਜੁੱਟ ਕਰਨਾ :ਡੀਆਈਜੀ ਹਰਚਰਨ ਸਿੰਘ ਭੁੱਲਰ

– ਜੇਕਰ ਕਿਸੇ ਵੱਲੋਂ ਦਿੱਤੀ ਇਤਲਾਹ ’ਤੇ ਹੁੰਦਾ ਹੈ ਨਸ਼ਾ ਬਰਾਮਦ ਤਾਂ ਪਟਿਆਲਾ ਪੁਲਿਸ ਦੇਵੇਗੀ ਇਤਲਾਹਕਾਰ ਨੂੰ ਇਨਾਮ : ਐਸਐਸਪੀ ਵਰੁਣ ਸ਼ਰਮਾ

ਚੰਡੀਗੜ੍ਹ/ਪਟਿਆਲਾ, 23 ਜੂਨ (ਪ੍ਰੈਸ ਕੀ ਤਾਕਤ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਖੇਤਰ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪਟਿਆਲਾ ਪੁਲਿਸ ਨੇ ਐਤਵਾਰ ਨੂੰ ਪੁਲਿਸ ਅਤੇ ਜਨਸਮੂਹ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲਕਦਮੀ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਕੀਤੀ।

ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਹਰਚਰਨ ਸਿੰਘ ਭੁੱਲਰ ਨੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਪਟਿਆਲਾ ਵਰੁਣ ਸ਼ਰਮਾ ਸਮੇਤ ਕਮੇਟੀ ਮੈਂਬਰਾਂ- ਜਿਨ੍ਹਾਂ ਨੂੰ ਪੁਲਿਸ ਸਹਿਯੋਗੀ ਵੀ ਕਿਹਾ ਜਾਂਦਾ ਹੈ , ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਹੋਰ ਸਮਰਪਤ ਸਮਾਜ ਪ੍ਰੇਮੀਆਂ ਨਾਲ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ  ਸਬ-ਡਵੀਜ਼ਨਲ ਪੁਲਿਸ ਅਫਸਰ ਅਤੇ ਸਟੇਸ਼ਨ ਹਾਊਸ ਅਫਸਰ (ਐਸਐਚਓਜ਼)  ਵੀ ਸ਼ਾਮਲ ਸਨ।

ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਡੈੱਡਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ)  ਲਾਗੂ ਕੀਤੀ ਹੋਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ  ਹੋਏ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ‘ਮਿਸ਼ਨ ਸਹਿਯੋਗ’ ਪੁਲਿਸ-ਪਬਲਿਕ ਕੋਆਰਡੀਨੇਸ਼ਨ ਕਮੇਟੀ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਇੱਕ ਗਤੀਸ਼ੀਲ ਪਲੇਟਫਾਰਮ ਪ੍ਰਦਾਨ ਕਰਦਾ ਹੈ, ਜੋ ਨਸ਼ਿਆਂ ਨਾਲ ਸਬੰਧਤ ਮਸਲਿਆਂ ਵਿਰੁੱਧ ਸਹਿਯੋਗ ਅਤੇ ਸਮੂਹਿਕ ਕਾਰਵਾਈ ਨੂੰ ਉਤਸ਼ਾਹਿਤ ਕਰਦੀਆਂ ਹਨ।

ਉਨਾਂ ਅੱਗੇ ਕਿਹਾ, ‘‘ਇਹ ਪਹਿਲਕਦਮੀ ਇਸ ਗੰਭੀਰ ਚੁਣੌਤੀ ਨਾਲ ਨਜਿੱਠਣ ਲਈ ਲੋਕਾਂ ਦੀ ਸ਼ਮੂਲੀਅਤ ਦੇ ਮਹੱਤਵ ਨੂੰ ਦਰਸਾਉਂਦੀ ਹੈ ਅਤੇ ਨਸ਼ਾ ਮੁਕਤ ਮਾਹੌਲ ਸਿਰਜਣ ਲਈ ਪੁਲਿਸ ਬਲ ਅਤੇ ਜਨਤਾ ਦੀ ਸਮੂਹਿਕ ਤਾਕਤ ਨੂੰ ਸੁਚੱਜੇ ਢੰਗ ਨਾਲ ਵਰਤਣ ’ਤੇ ਜ਼ੋਰ ਦਿੰਦੀ ਹੈ। ’’

ਡੀਆਈਜੀ ਨੇ ਕਿਹਾ ਕਿ ਮਿਸ਼ਨ ਸਹਿਯੋਗ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਅੰਦੋਲਨ ਹੈ ,ਜਿਸਦਾ ਉਦੇਸ਼ ਪੁਲਿਸ ਅਤੇ ਜਨਤਾ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਮੋਰਚੇ ਵਿੱਚ ਲਿਆਉਣਾ ਹੈ।  ਉਨ੍ਹਾਂ ਕਿਹਾ, ‘‘ ਸਾਡਾ ਵਿਸ਼ਵਾਸ ਹੈ ਕਿ ਮਜ਼ਬੂਤ ਭਾਈਚਾਰਕ ਸ਼ਮੂਲੀਅਤ ਨਾਲ, ਅਸੀਂ ਆਪਣੇ ਮਿਸ਼ਨ ਵਿੱਚ ਭਰਪੂਰ ਤਰੱਕੀ ਕਰ ਸਕਦੇ ਹਾਂ।’’

ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਕਾਨਫਰੰਸ ਦੌਰਾਨ  360-ਡਿਗਰੀ ਫੀਡਬੈਕ ਸੈਸ਼ਨ ਕਰਵਾਇਆ ਗਿਆ , ਜਿਸ ਦੌਰਾਨ ਭਾਈਵਾਲਾਂ ਨੇ ਆਪਣੀ ਜਾਣਕਾਰੀ ਅਤੇ ਸੁਝਾਅ ਸਾਂਝੇ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ‘ਮਿਸ਼ਨ ਸਹਿਯੋਗ’ ਦੇ ਦ੍ਰਿਸ਼ਟੀਕੋਣ ਨੂੰ ਸਪਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦਾ ਹਰ ਮੈਂਬਰ ਇਸ ਪਹਿਲਕਦਮੀ ਦੀ ਸਫਲਤਾ ਵਿੱਚ ਮਹੱਤਵਪੂਰਣ ਭੂਮਿਕਾ ਨਿਭਾ ਸਕੇ।

ਐਸ.ਐਸ.ਪੀ. ਨੇ ਕਿਹਾ ਕਿ ਪਟਿਆਲਾ ਵਿੱਚ ਫੀਡਬੈਕ ਸਿਸਟਮ ਪਹਿਲਾਂ ਹੀ ਮੌਜੂਦ ਹੈ ਅਤੇ ਕੋਈ ਵੀ ਵਿਅਕਤੀ ਪਟਿਆਲਾ ਪੁਲਿਸ ਨੂੰ ਬੇਝਿਜਕ  ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ, “ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਟਿਪ ਪ੍ਰਦਾਨ ਕਰਦਾ ਹੈ ਤਾਂ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਜੇਕਰ ਉਸ ਦੀ ਸੂਚਨਾ ਤੋਂ ਕੋਈ ਨਸ਼ਾ ਬਰਾਮਦ ਹੁੰਦਾ ਹੈ ਤਾਂ ਪਟਿਆਲਾ ਪੁਲਿਸ ਉਸ ਵਿਅਕਤੀ ਨੂੰ ਇਨਾਮ ਵੀ ਦੇਵੇਗੀ।’’

ਜ਼ਿਕਰਯੋਗ ਹੈ ਕਿ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਜਨਤਕ  ਭਾਗੀਦਾਰੀ ਦੇ ਰਣਨੀਤਕ ਮਹੱਤਵ ਨੂੰ ਉਜਾਗਰ ਕੀਤਾ ਅਤੇ ਕਮਿਊਨਿਟੀ ਮੈਂਬਰਾਂ ਦੇ ਸਹਿਯੋਗ ਅਤੇ  ਇੱਕਜੁਟ ਹੋ ਕੇ ਕੰਮ ਕਰਨ ਲਈ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ। ਇਹ ਕਾਨਫਰੰਸ, ਸਾਰੇ ਭਾਈਵਾਲਾਂ ਵੱਲੋਂ ਪਟਿਆਲਾ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦੇ ਅਹਿਦ ਲਈ ਨਿਰੰਤਰ ਯਤਨਸ਼ੀਲ ਰਹਿਣ ਦੇ ਨਵੇਂ ਵਾਅਦੇ ਨਾਲ ਸਮਾਪਤ ਹੋਈ।

Post Views: 107
Tags: ani news livebig newsbreaking newsdaily hindi newspaper patiala Punjabdaily punjabi newspaper patiala punjabDIG Harcharan Singh Bhullardrug-free environmentfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsMission Sahyognewsnews hindinews in hindinews indianews latestnews livenews todayPatiala policepress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperSSP Varun SharmaToday newstop 10 newspaper of Punjabtop newstrending news
Previous Post

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਰੈਜ਼ੀਡੈੰਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Next Post

ਸੁਪਰੀਮ ਕੋਰਟ 26 ਤਰੀਕ ਨੂੰ ਕੇਜਰੀਵਾਲ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਵਿਚਾਰ ਕਰੇਗਾ….

Next Post
ਦਿੱਲੀ ਦੇ ਮੁੱਖ ਮੰਤਰੀ ਦੇ ਜਲਦੀ ਹੀ ਰਿਹਾਅ ਹੋਣ ਦੀ ਉਮੀਦ ਹੈ, ਕਿਉਂਕਿ ਸੁਨੀਤਾ ਕੇਜਰੀਵਾਲ ਤਿਹਾੜ ਜੇਲ੍ਹ ਵੱਲ ਜਾ ਰਹੀ ਹੈ।

ਸੁਪਰੀਮ ਕੋਰਟ 26 ਤਰੀਕ ਨੂੰ ਕੇਜਰੀਵਾਲ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਵਿਚਾਰ ਕਰੇਗਾ....

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982