No Result
View All Result
Friday, March 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ

admin by admin
in BREAKING, COVER STORY, Education, PUNJAB
0
ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 29 ਅਗਸਤ: (ਪ੍ਰੈਸ ਕੀ ਤਾਕਤ ਬਿਊਰੋ) – ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ. ਰੰਜਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਪ੍ਰਿਆ ਮਿਗਲਾਨੀ, ਜੋ ਸਰਕਾਰੀ ਅਧਿਆਪਕ ਹੈ, ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਸੂਵਾਲ ਵਿਖੇ ਤਾਇਨਾਤ ਸੀ। ਇਹ ਸਕੂਲ ਉਨ੍ਹਾਂ ਦੇ ਘਰ ਤੋਂ ਲਗਭਗ 180 ਕਿਲੋਮੀਟਰ ਦੂਰ ਸੀ। ਉਮੇਸ਼ ਕੁਮਾਰ ਨੇ ਉਸ ਦੀ ਪਤਨੀ ਦੀ ਘਰ ਦੇ ਨੇੜੇ ਬਦਲੀ ਕਰਵਾਉਣ ਲਈ ਉਸ ਨਾਲ ਸੰਪਰਕ ਕੀਤਾ ਸੀ। ਉਹ (ਸ਼ਿਕਾਇਤਕਰਤਾ) 26-10-2021 ਨੂੰ ਉਕਤ ਲੈਕਚਰਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਿਆ ਅਤੇ ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਬਦਲੇ ਉਸ ਕੋਲੋਂ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਮੁਲਜ਼ਮ ਲੈਕਚਰਾਰ ਨੇ ਸ਼ਿਕਾਇਤਕਰਤਾ ਤੋਂ ਵੱਖ-ਵੱਖ ਮਿਤੀਆਂ ‘ਤੇ ਰਿਸ਼ਵਤ ਵਜੋਂ 1.16 ਲੱਖ ਰੁਪਏ ਲਏ ਅਤੇ ਫਿਰ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਪਰ ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਬਾਕੀ ਰਕਮ ਨਾ ਦੇਣ ਕਾਰਨ ਉਸਦੀ ਪਤਨੀ ਦੀ ਬਦਲੀ ਨਾ  ਹੋ ਸਕੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਨੇ 10-06-2022 ਨੂੰ ਆਨਲਾਈਨ ਬਦਲੀਆਂ ਲਈ ਪੋਰਟਲ ਖੋਲ੍ਹਿਆ ਸੀ ਅਤੇ ਦਰਖਾਸਤ ਦੇ ਆਧਾਰ ‘ਤੇ ਪ੍ਰਿਆ ਮਿਗਲਾਨੀ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਟੀਵਾਲਾ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਗਈ ਸੀ ਅਤੇ ਉਸ ਨੇ 16-06-2022 ਨੂੰ ਨਵੇਂ ਤਾਇਨਾਤੀ ਸਥਾਨ ‘ਤੇ ਡਿਊਟੀ ਜੁਆਇਨ ਕਰ ਲਈ। ਪਰ ਮੁਲਜ਼ਮ ਲੈਕਚਰਾਰ ਨੇ ਰਿਸ਼ਵਤ ਦੀ ਬਾਕੀ ਰਕਮ ਲਈ ਉਨ੍ਹਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਉੱਤੇ ਉਨ੍ਹਾਂ ਨੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਅੱਜ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 29-08-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 21 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

 

Post Views: 94
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjabi newstoday news punjab
Previous Post

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ

Next Post

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮ

Next Post
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮ

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982